July 4, 2024 3:15 pm
license canceled

ਮੋਹਾਲੀ: ADC ਵੱਲੋਂ ਮੈਸਰਜ਼ ਬੀਨ ਗੂਸ ਇੰਮੀਗ੍ਰੇਸ਼ਨ ਪ੍ਰਾਈਵੇਟ ਲਿਮਿਟਡ, ਫਰਮ ਦਾ ਲਾਇਸੈਂਸ ਰੱਦ

ਐੱਸ.ਏ.ਐੱਸ ਨਗਰ, 06 ਨਵੰਬਰ, 2023 : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ ਵੱਲੋਂ ਮੈਸਰਜ਼ ਬੀਨ ਗੂਸ ਇੰਮੀਗ੍ਰੇਸ਼ਨ ਪ੍ਰਾਈਵੇਟ ਲਿਮਿਟਡ ਫਰਮ ਦਾ ਲਾਇਸੈਂਸ (license) ਰੱਦ ਕਰ ਦਿੱਤਾ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ. ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਸਰਜ਼ ਬੀਨ ਗੂਸ ਇੰਮੀਗ੍ਰੇਸ਼ਨ ਪ੍ਰਾਈਵੇਟ ਲਿਮਿਟਡ ਐਸ.ਸੀ.ਓ. ਨੰਬਰ 375-ਏ, ਗਰਾਊਂਡ ਫਲੋਰ, ਸੈਕਟਰ-125, ਅਦਰਸ਼ ਨਗਰ ਮਾਰਕੀਟ, ਖਰੜ੍ਹ, ਜ਼ਿਲ੍ਹਾ ਐਸ.ਏ.ਐਸ ਨਗਰ ਦੇ ਮਾਲਕ ਮਨਪ੍ਰੀਤ ਸਿੰਘ (ਡਾਇਰੈਕਟਰ) ਪੁੱਤਰ ਅਵਤਾਰ ਸਿੰਘ ਹਾਲ ਵਾਸੀ ਮਕਾਨ ਨੰਬਰ -74 ਏ (ਪਹਿਲੀ ਮੰਜ਼ਿਲ), ਗੁਰੂ ਨਾਨਕ ਇੰਨਕਲੇਵ ਨੇੜੇ ਮਾਤਾ ਗੁਜਰੀ ਇੰਨਕਲੇਵ, ਖਰੜ੍ਹ, ਜ਼ਿਲ੍ਹਾ ਐਸ.ਏ.ਐਸ ਨਗਰ ਅਤੇ ਸ਼੍ਰੀਮਤੀ ਮਹਿੰਦਰ ਕੌਰ (ਡਾਇਰੈਟਰ) ਪੁੱਤਰੀ ਸ਼ਾਮ ਸਿੰਘ ਪਤਨੀ ਮਨਪ੍ਰੀਤ ਸਿੰਘ ਵਾਸੀ ਮਕਾਨ ਨੰ: 5058, ਸੰਨੀ ਇੰਨਕਲੇਵ, ਦੇਸੂ ਮਾਜਰਾ, ਤਹਿਸੀਲ-ਖਰੜ੍ਹ, ਜ਼ਿਲ੍ਹਾ ਐਸ.ਏ.ਐਸ ਨਗਰ ਨੂੰ ਇੰਮੀਗ੍ਰੇਸ਼ਨ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 30 ਅਕਤੂਬਰ 2022 ਨੂੰ ਖਤਮ ਹੋ ਚੁੱਕੀ ਹੈ।

ਵਧੀਕ ਡਿਪਟੀ ਕਮਿਸ਼ਨਰ ਵਿਰਾਜ ਸ਼ਿਆਮਕਰਨ ਤਿੜਕੇ ਨੇ ਜਾਣਕਾਰੀ ਦਿੰਦਿਆ ਦਸਿਆ ਕਿ ਉਕਤ ਫਰਮ ਨੂੰ ਲਾਇਸੈਂਸ (license) ਰੀਨਿਊ ਕਰਵਾਉਣ ਲਈ ਐਕਟ/ਰੂਲਜ਼ ਅਨੁਸਾਰ ਦੋ ਮਹੀਨੇ ਪਹਿਲਾਂ ਦਰਖਾਸਤ ਸਮੇਤ ਸਹਿ/ਦਸਤਾਵੇਜ ਪੇਸ਼ ਨਾ ਕਰਨ ਕਰਕੇ ਲਾਇਸੈਂਸੀ ਨੂੰ ਨੋਟਿਸ ਜਾਰੀ ਕਰਦੇ ਹੋਏ ਸਪਸ਼ਟੀਕਰਨ ਸਮੇਤ ਹਾਜਰ ਪੇਸ਼ ਹੋਣ ਲਈ ਹਦਾਇਤ ਕੀਤੀ ਗਈ ਸੀ।

ਉਨ੍ਹਾ ਦਸਿਆ ਕਿ ਦਫਤਰੀ ਪਤੇ ਅਤੇ ਰਿਹਾਇਸ਼ੀ ਪਤੇ ਉਤੇ ਰਜਿਸਟਰਡ ਡਾਕ ਰਾਹੀਂ ਭੇਜਿਆ ਗਿਆ ਪੱਤਰ ਅਨਕਲੇਮਡ ਟਿੱਪਣੀ ਸਹਿਤ ਵਾਪਿਸ ਪ੍ਰਾਪਤ ਹੋਇਆ ਹੈ। ਪ੍ਰੰਤੂ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ। ਉਕਤ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾ ਅਧੀਨ ਉਲੰਘਣਾ ਕਰਨ ਕਾਰਨ ਉਕਤ ਫਰਮ ਨੂੰ ਜਾਰੀ ਲਾਇਸੈਂਸ ਨੰਬਰ 109/ਐਮ.ਸੀ-2 ਮਿਤੀ 04-10-2017 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।

ਵਧੀਕ ਡਿਪਟੀ ਕਮਿਸ਼ਨਰ ਵਿਰਾਜ ਸ਼ਿਆਮਕਰਨ ਤਿੜਕੇ ਨੇ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੈਂਸੀ/ਫਰਮ/ਪਾਰਟਨਰਸ਼ਿਪ ਜਾਂ ਇਸਦੇ ਲਾਇਸੰਸੀ/ਡਾਇਰੈਕਟਰ/ਫਰਮ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।