July 2, 2024 7:37 pm
MLA Kulwant Singh

ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਲਿਆ ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ

ਮੋਹਾਲੀ, 03 ਅਪ੍ਰੈਲ 2023: ਪੰਜਾਬ ’ਚ ਪਈ ਬੇ-ਮੌਸਮੀ ਬਾਰਿਸ਼ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ, ਇੱਥੋਂ ਤੱਕ ਕਿ ਪੰਜਾਬ ਦੇ ਕੁਝ ਇਲਾਕਿਆਂ ’ਚ ਤਾਂ 100 ਫ਼ੀਸਦੀ ਕਣਕ ਦੀ ਫ਼ਸਲ ਬਰਬਾਦ ਹੋ ਚੁੱਕੀ ਹੈ, ਇਸ ਹੋਏ ਨੁਕਸਾਨ ਦੀ ਪੂਰਤੀ ਲਈ ਪੰਜਾਬ ਸਰਕਾਰ ਐਕਸ਼ਨ ‘ਚ ਨਜ਼ਰ ਆ ਰਹੀ ਹੈ, ਮੋਹਾਲੀ ਹਲਕੇ ਦੇ ਬਹੁਤੇ ਪਿੰਡਾਂ ’ਚ ਵੀ ਕਣਕ ਦੀ ਫ਼ਸਲ ਦਾ 50 ਤੋਂ ਲੈ ਕੇ 70 ਫ਼ੀਸਦੀ ਨੁਕਸਾਨ ਹੋਇਆ ਹੈ |

ਇਸੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਹਲਕੇ ਦੇ ਵਿਧਾਇਕ ਕੁਲਵੰਤ ਸਿੰਘ ਅੱਜ ਵੱਖ-ਵੱਖ ਪਿੰਡਾਂ ’ਚ ਪਹੁੰਚੇ, ਉਨ੍ਹਾਂ ਜਿੱਥੇ ਖੇਤਾਂ ’ਚ ਜਾ ਕੇ ਫ਼ਸਲਾਂ ਦਾ ਹੋਇਆ ਨੁਕਸਾਨ ਦੇਖਿਆ, ਉੱਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਪਿੰਡ ’ਚ ਹੋਕਾ ਦੁਆ ਕੇ ਪਿੰਡ ਵਾਸੀਆਂ ਨੂੰ ਇਕੱਠੇ ਕੀਤਾ ਅਤੇ ਉਨ੍ਹਾਂ ਦੇ ਸਾਹਮਣੇ ਮਾਲ ਵਿਭਾਗ ਦੇ ਅਫ਼ਸਰਾਂ ਅਤੇ ਅਧਿਕਾਰੀਆਂ ਨੂੰ ਸਪੈਸ਼ਲ ਗਿਰਦਾਵਰੀ ਲਈ ਹਦਾਇਤਾਂ ਜਾਰੀ ਕੀਤੀਆਂ |

Mohali

ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਕੁਦਰਤੀ ਆਫ਼ਤ ਸਾਹਮਣੇ ਕਿਸੇ ਦਾ ਜ਼ੋਰ ਨਹੀਂ ਚੱਲਦਾ ਪਰ ਕੁਦਰਤੀ ਆਫ਼ਤਾਂ ਵਿੱਚ ਹੋਏ ਨੁਕਸਾਨ ਦੀ ਪੂਰਤੀ ਲਈ ਪੰਜਾਬ ਸਰਕਾਰ ਸੁਹਿਰਦ ਹੈ, ਉਨ੍ਹਾਂ ਕਿਹਾ ਕਿ ਅਫ਼ਸਰਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਬਹੁਤ ਜਲਦੀ ਸਪੈਸ਼ਲ ਗਿਰਦਾਵਰੀ ਕਰਵਾ ਕੇ ਕਿਸਾਨਾਂ ਦੇ ਖਾਤਿਆਂ ’ਚ ਮੁਆਵਜ਼ੇ ਦੀ ਰਕਮ ਭੇਜ ਦਿੱਤੀ ਜਾਵੇਗੀ |

ਕੁਲਵੰਤ ਸਿੰਘ

ਉਨ੍ਹਾਂ ਮਜ਼ਦੂਰਾਂ ਬਾਰੇ ਬਾ-ਕਾਇਦਾ ਬੋਲਦਿਆਂ ਕਿਹਾ ਕਿ ਮਜ਼ਦੂਰਾਂ ਲਈ ਪੰਜਾਬ ਸਰਕਾਰ ਨੇ ਮੁਆਵਜ਼ੇ ਦਾ ਪ੍ਰਬੰਧ ਕੀਤਾ ਹੈ ਅਤੇ ਜਿਹੜੇ ਮਜ਼ਦੂਰਾਂ ਦਾ ਨੁਕਸਾਨ ਹੋਇਆ ਹੈ ਉਨ੍ਹਾਂ ਨੂੰ ਵੀ ਮੁਆਵਜ਼ਾ ਦਿੱਤਾ ਜਾਵੇਗਾ, ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ, ਇਸ ਮੌਕੇ ਉਨ੍ਹਾਂ ਵੱਲੋਂ ਪਿੰਡ ਗੁਡਾਣਾ, ਢੇਲਪੁਰ, ਗਿੱਦੜਪੁਰ, ਗੀਗੇ ਮਾਜਰਾ, ਕੁਰੜੀ ਅਤੇ ਕੁਰੜਾ ਆਦਿ ਪਿੰਡਾਂ ਦਾ ਜਾਇਜ਼ਾ ਲਿਆ |