13 ਅਪ੍ਰੈਲ 2025: ਅੱਜ ਦੇਸ਼ ਭਰ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ (Babasaheb Ambedkar) ਦਾ ਜਨਮ ਦਿਹਾੜਾ ਬਹੁਤ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਉਥੇ ਹੀ ਸੋਮਵਾਰ ਨੂੰ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ (kulwant singh) ਨੇ ਬਾਬਾ ਸਾਹਿਬ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਮੋਹਾਲੀ ਦੇ ਫੇਜ਼ 3ਬੀ2 ਅੰਬੇਡਕਰ ਭਵਨ ਅਤੇ ਫੇਜ਼ 7 ਰਵੀਦਾਸ ਭਵਨ ਵਿਖੇ ਸ਼ਰਧਾਂਜਲੀ ਭੇਟ ਕੀਤੀ ਗਈ ਹੈ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ (kulwant singh) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਬਾਬਾ ਸਾਹਿਬ ਜਿਆਦਾ ਜਿਆਦਾ ਪਰ੍ਹੇ ਲਿਖੇ ਸੀ, ਅਤੇ ਬਾਬਾ ਸਾਹਿਬ ਅਸਲ ਮਾਅਨਿਆਂ ਵਿੱਚ ਇੱਕ ਆਗੂ, ਇਤਿਹਾਸਕਾਰ, ਦੂਰਦਰਸ਼ੀ ਸੋਚ ਦੇ ਮਾਲਕ ਸਨ, 134 ਸਾਲ ਪਹਿਲਾਂ ਜਦ ਉਨ੍ਹਾਂ ਦਾ ਜਨਮ ਹੋਇਆ ਸੀ ਤਾਂ ਉਸ ਸਮੇਂ ਕਾਫੀ ਚੁਣੌਤੀਆਂ ਸਨ, ਤਾਂ ਬਾਬਾ ਸਾਹਿਬ ਨੇ ਉਨ੍ਹਾਂ ਚੁਣੌਤੀਆਂ ਨੂੰ ਪਾਰ ਕਰਕੇ ਸਭ ਤੋਂ ਜਿਆਦਾ ਪੜ੍ਹੇ ਅਤੇ ਦੇਸ਼ ਦਾ ਸੰਵਿਧਾਨ ਲਿਖਿਆ, ਉਥੇ ਹੀ ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦਾ ਲੋਕਤੰਤਰ ਵੱਡਾ ਹੈ, ਉਥੇ ਹੀ ਉਨ੍ਹਾਂ ਇਹ ਵੀ ਕਿਹਾ ਕਿ ਸਾਨੂੰ ਸਾਰੀਆਂ ਨੂੰ ਬਾਬਾ ਸਾਹਿਬ ਦੇ ਰਸਤੇ ਤੇ ਚੱਲਣ ਦੀ ਜਰੂਰਤ ਹੈ ਬਾਬਾ ਸਾਹਿਬ ਨੇ ਜੋ ਸਾਨੂੰ ਰਸਤਾ ਦਿਖਾਇਆ ਸੀ|
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਇੱਕ ਹੁਸ਼ਿਆਰ ਵਿਦਿਆਰਥੀ ਸਨ ਜੋ ਪੜ੍ਹਾਈ ਲਈ ਵਿਦੇਸ਼ ਗਏ ਸਨ। ਭਾਰਤੀ ਸਮਾਜ ਵਿੱਚ ਉਸ ਨੂੰ ਜਿਸ ਵਿਤਕਰੇ ਦਾ ਸਾਹਮਣਾ ਕਰਨਾ ਪਿਆ, ਉਨ੍ਹਾਂ ਨੇ ਉਸ ਨੂੰ ਇੱਕ ਵਚਨਬੱਧ ਸਮਾਜ ਸੁਧਾਰਕ ਬਣਾ ਦਿੱਤਾ। ਉਹ ਭਾਰਤ ਦੇ ਪਹਿਲੇ ਕਾਨੂੰਨ ਮੰਤਰੀ ਸਨ ਅਤੇ 1891 ਵਿੱਚ ਇੱਕ ਦਲਿਤ ਪਰਿਵਾਰ ਵਿੱਚ ਜਨਮੇ, 1956 ਵਿੱਚ ਉਨ੍ਹਾਂ ਦੀ ਮੌਤ ਹੋ ਗਈ।
Read More: ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਅੰਬੇਡਕਰ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ CM ਮਾਨ ਨੇ ਕੀਤੀ ਸ਼ਰਧਾਂਜਲੀ ਭੇਟ