MLA Kulwant Singh

ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਸਿਵਲ ਹਸਪਤਾਲ ਦਾ ਕੀਤਾ ਅਚਨਚੇਤ ਦੌਰਾ

ਮੋਹਾਲੀ 25 ਮਾਰਚ 2022 : ਆਮ ਆਦਮੀ ਪਾਰਟੀ (Aam Aadmi Party) ਦੇ ਪੰਜਾਬ ਚ ਸਰਕਾਰ ਆਉਣ ਦੀ ਵੱਡੀ ਵਜ੍ਹਾ ਉਨ੍ਹਾਂ ਵਲੋਂ ਸਿੱਖਿਆ ਅਤੇ ਸਿਹਤ ਸਹੂਲਤਾਂ ਨੂੰ ਬਿਹਤਰ ਬਨਾਉਣ ਦਾ ਵਾਅਦਾ ਸੀ, ਪੰਜਾਬ ਚ ਸਰਕਾਰੀ ਹਸਪਤਾਲਾਂ ਅਤੇ ਸਕੂਲਾਂ ਦੀਆਂ ਇਮਾਰਤਾਂ ਦੀ ਖਸਤਾ ਹਾਲਤ ਸਮੇਤ ਮੁਲਾਜ਼ਮਾਂ ਅਤੇ ਅਧਿਆਪਕਾਂ ਦੀ ਵੱਡੀ ਕਮੀਂ ਪੰਜਾਬ ਨੂੰ ਘੁਣ ਵਾਂਗ ਅੰਦਰੋ-ਅੰਦਰ ਖਾ ਰਹੀ ਸੀ.ਆਪ ਦੀ ਸਰਕਾਰ ਨੇ ਲੋਕਾਂ ਨਾਲ ਵਾਅਦਾ ਕੀਤਾ ਕਿ ਸਿੱਖਿਆ ਅਤੇ ਸਿਹਤ ਸਹੂਲਤਾਂ ਪਹਿਲ ਦੇ ਆਧਾਰ ’ਤੇ ਦਿੱਤੀਆਂ ਜਾਣਗੀਆਂ, ਇਸੇ ਦੇ ਚੱਲਦਿਆਂ ਅੱਜ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ  (MLA Kulwant Singh) 6 ਫ਼ੇਜ਼ ਸਥਿਤ ਸਿਵਲ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ।

ਇਸ ਮੌਕੇ ਉਨ੍ਹਾਂ ਜਿੱਥੇ ਮਰੀਜ਼ਾਂ ਨਾਲ ਦਰਪੇਸ਼ ਸਮੱਸਿਆਂ ਬਾਰੇ ਜਾਣਿਆ ਉੱਥੇ ਹੀ ਡਾਕਟਰਾਂ ਨੂੰ ਆਉਣ ਵਾਲੀਆਂ ਪ੍ਰੇਸ਼ਾਨੀਆਂ ਬਾਰੇ ਵੀ ਵਿਸਥਾਰ ’ਚ ਪੁੱਛਿਆ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਸਮੂਹ ਸਰਕਾਰੀ ਹਸਪਤਾਲਾਂ ਦੀਆਂ ਇਮਾਰਤਾਂ ਦੀ ਹਾਲਤ ਵੀ ਕਾਫ਼ੀ ਗੰਭੀਰ ਹੈ ਅਤੇ ਡਾਕਟਰਾਂ ਦੀ ਕਮੀਂ ਵੀ ਵੱਡੀ ਸਮੱਸਿਆਂ ਹੈ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਹਸਪਤਾਲਾਂ ਨੁੰ ਕਦੇ ਤਵੱਜੋਂ ਹੀ ਨਹੀਂ ਦਿੱਤੀ, ਉਨ੍ਹਾਂ ਸੀਨੀਅਰ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਉਹ ਸਟਾਫ਼ ਅਤੇ ਮਰੀਜ਼ਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਦਾ ਇੱਕ ਖਰੜਾ ਬਣਾ ਕੇ ਦੇਣ ਤਾਂ ਜੋ ਜਲਦ ਤੋਂ ਜਲਦ ਸਮੱਸਿਆ ਦਾ ਹੱਲ ਕੱਢਿਆ ਜਾਵੇ, ਇਸ ਮੌਕੇ ਉਨ੍ਹਾਂ ਨੂੰ ਡਾਕਟਰਾਂ ਅਤੇ ਠੇਕੇ ’ਤੇ ਕੰਮ ਕਰਨ ਵਾਲੇ ਕਰਮਚਾਰੀ ਵੀ ਮਿਲੇ ਜਿਨ੍ਹਾਂ ਪੱਕੇ ਕਰਨ ਸਮੇਤ ਆਪਣੀਆਂ ਹੋਰ ਸਮੱਸਿਆਵਾਂ ਤੋਂ ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੂੰ ਜਾਣੂ ਕਰਵਾਇਆ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਵੰਤ ਸਿੰਘ ( Kulwant Singh)ਨੇ ਕਿਹਾ ਕਿ ਮੋਹਾਲੀ ਦੇ ਸਰਕਾਰੀ ਹਸਪਤਾਲਾਂ ਦੀਆਂ ਇਮਾਰਤਾਂ ਦੀ ਸਭ ਤੋਂ ਪਹਿਲਾਂ ਮੁਰੰਮਤ ਦਾ ਕੰਮ ਕਰਵਾਇਆ ਜਾਏਗਾ ਅਤੇ ਮਰੀਜ਼ਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਨਾ ਆਏ ਇਸ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇl

Scroll to Top