ਐਸ.ਏ.ਐਸ.ਨਗਰ, 22 ਨਵੰਬਰ, 2024: ਹਲਕਾ ਐਸ.ਏ.ਐਸ.ਨਗਰ (ਮੋਹਾਲੀ) ਦੇ ਵਿਧਾਇਕ ਸ. ਕੁਲਵੰਤ ਸਿੰਘ (MLA Kulwant Singh) ਨੇ ਅੱਜ ਪਿੰਡ ਬੱਲੋਮਾਜਰਾ ਦੀ ਫਿਰਨੀ ਨੂੰ ਪੱਕੀ ਕਰਨ ਦੇ ਕੰਮ ਦੀ ਸ਼ੁਰੂਆਤ ਕਰਵਾਈ ਹੈ | ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਬੱਲੋਮਾਜਰਾ ਦੀ ਫਿਰਨੀ ਨੂੰ ਪੱਕੀ ਕਰਨ ਦੇ ਕੰਮ ਦੀ ਸ਼ੁਰੂਆਤ ਕਰਨ ਮੌਕੇ ਕਿਹਾ ਕਿ ਪੰਜਾਬ ਦੇ ‘ਚ ਆਮ ਆਦਮੀ ਪਾਰਟੀ ਦੀ ਨੀਤੀਆਂ ਦੇ ‘ਚ ਵਿਸ਼ਵਾਸ ਰੱਖਣ ਵਾਲੇ ਸਰਪੰਚ ਚੁਣੇ ਗਏ ਹਨ ਅਤੇ ਵੱਡੀ ਗਿਣਤੀ ‘ਚ ਚੁਣੇ ਨੌਜਵਾਨ ਸਰਪੰਚਾਂ ਨੇ ਪਿੰਡਾਂ ‘ਚ ਵਿਕਾਸ ਦੇ ਕੰਮਾਂ ਦੀ ਸ਼ੁਰੂਆਤ ਕਰ ਦਿੱਤੀ ਹੈ |
ਉਨ੍ਹਾਂ ਕਿਹਾ ਕਿ ਇਸੇ ਕੜੀ ਤਹਿਤ ਅੱਜ ਪਿੰਡ ਬੱਲੋਮਾਜਰਾ ਦੀ ਫਿਰਨੀ ਨੂੰ ਪੱਕਿਆ ਕਰਨ ਦਾ ਕੰਮ ਸ਼ੁਰੂ ਕੀਤਾ ਹੈ, ਇਸ ਦੀ ਲੰਬਾਈ ਇੱਕ ਕਿਲੋਮੀਟਰ ਅਤੇ ਚੌੜਾਈ ਲਗਭੱਗ 11 ਫੁੱਟ ਹੈ। ਫਿਰਨੀ ਦੇ ਕੰਮ ‘ਤੇ 28 ਲੱਖ ਰੁਪਏ ਦੀ ਲਾਗਤ ਆਵੇਗੀ | ਇਸ ਫਿਰਨੀ ਨੂੰ 60 ਐਮ.ਐਮ. ਦੀਆਂ ਇੰਟਰਲੋਕ ਟਾਈਲਾਂ /ਪੇਵਰ ਬਲਾਕ ਨਾਲ ਪੱਕਾ ਕੀਤਾ ਜਾਵੇਗਾ।
ਵਿਧਾਇਕ ਕੁਲਵੰਤ ਸਿੰਘ ( MLA Kulwant Singh) ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਇਸ ਗੱਲ ਨੂੰ ਤਰਜੀਹ ਦਿੰਦੀ ਹੈ ਕਿ ਵਿਕਾਸ ਕਾਰਜਾਂ ਨੂੰ ਤੈਅ ਸਮਾਂ-ਸੀਮਾ ਅੰਦਰ ਮੁਕੰਮਲ ਕੀਤਾ ਜਾਵੇ | ਇਸ ਨਾਲ ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ | ਉਨ੍ਹਾ ਕਿ ਪਿੰਡ ਬੱਲੋਮਾਜਰਾ ਦੀ ਫਿਰਨੀ ਦਾ ਕੰਮ ਲਗਭੱਗ ਦੋ ਮਹੀਨਿਆਂ ਦੇ ‘ਚ ਪੂਰਾ ਕਰ ਲਿਆ ਜਾਵੇਗਾ।
ਵਿਧਾਇਕ ਨੇ ਕਿਹਾ ਕਿ ਸੂਬੇ ‘ਚ ਵੱਡੇ ਪੱਧਰ ‘ਤੇ ਨੌਜਵਾਨਾ ਨੂੰ ਸਰਪੰਚ ਚੁਣਿਆ ਗਿਆ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾਲ ਮਿਲ ਕੇ ਨੌਜਵਾਨ ਸਰਪੰਚ ਹੁਣ ਪਹਿਲਾਂ ਤੋਂ ਵੀ ਵਧੇਰੇ ਤੇਜ਼ ਗਤੀ ਦੇ ਨਾਲ ਵਿਕਾਸ ਦਾ ਉਪਰਾਲਾ ਕਰਨਗੇ ਅਤੇ ਨਸ਼ਿਆਂ ਦੇ ਕੋਹੜ ਨੂੰ ਪੰਜਾਬ ਤੋਂ ਭਜਾਉਣ ਲਈ ਯਤਨ ਵੀ ਕਰਨਗੇ।
ਇਸ ਦੌਰਾਨ ਵਿਧਾਇਕ ਸ. ਕੁਲਵੰਤ ਸਿੰਘ ਨੇ ਪਿੰਡ ਦੇ ਸਰਪੰਚ ਗੁਰਜਿੰਦਰ ਸਿੰਘ , ਜਸਵੀਰ ਕੌਰ, ਸੁਰਜਨ ਸਿੰਘ, ਹਰਿੰਦਰ ਸਿੰਘ, ਗੁਰਪ੍ਰੀਤ ਸਿੰਘ (ਸਾਰੇ ਮੈਂਬਰ ਪੰਚਾਇਤ), ਬਲਜੀਤ ਸਿੰਘ ਨੰਬਰਦਾਰ, ਮਨਜੀਤ ਸਿੰਘ, ਬਲਵੀਰ ਸਿੰਘ ਸਰਪੰਚ ਰਾਏਪੁਰ, ਕੁਲਵੀਰ ਸਿੰਘ ਸਰਪੰਚ ਬਰਿਆਲੀ, ਕੁਲਦੀਪ ਸਿੰਘ ਸਮਾਣਾ, ਮਨਪ੍ਰੀਤ ਸਿੰਘ, ਗੁਰਵਿੰਦਰ ਸਿੰਘ ਪਿੰਕੀ, ਵਿਸ਼ਾਲ ਸਿੰਘ, ਗੁਰਪ੍ਰੀਤ ਸਿੰਘ ਬਲਿਆਲੀ, ਡਾਕਟਰ ਕੁਲਦੀਪ ਸਿੰਘ, ਅਕਬਿੰਦਰ ਸਿੰਘ ਗੋਸਲ, ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ ,ਤਰਲੋਚਨ ਸਿੰਘ, ਮਲਕੀਤ ਸਿੰਘ ਬਲਾਕ ਪ੍ਰਧਾਨ,ਅਵਤਾਰ ਸਿੰਘ ਝਾਮਪੁਰ, ਰਾਜਿੰਦਰ ਸਿੰਘ ਰਾਜੂ ਸਰਪੰਚ ਬੜ ਮਾਜਰਾ ਅਤੇ ਅਮਨ ਸਿੱਧੂ ਵੀ ਹਾਜ਼ਰ ਸਨ।