July 7, 2024 8:00 pm
MLA Kulwant Singh

ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਵੇਰਕਾ ਪਲਾਂਟ ਦਾ ਕੀਤਾ ਦੌਰਾ

ਮੋਹਾਲੀ 04 ਅਗਸਤ 2022: ਹਲਕਾ ਵਿਧਾਇਕ ਕੁਲਵੰਤ ਸਿੰਘ (MLA Kulwant Singh) ਵਲੋਂ ਅੱਜ ਵੇਰਕਾ ਪਲਾਂਟ ਫੇਸ 6 ਐੱਸ.ਏ.ਐੱਸ ਨਗਰ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਕੁਲਵੰਤ ਸਿੰਘ ਨੇ ਪਲਾਂਟ ਦੇ ਵੱਖ- ਵੱਖ ਹਿੱਸਿਆਂ ਵਿਚ ਗਏ ਅਤੇ ਪਲਾਂਟ ਦੇ ਕੰਮਕਾਜ ਦਾ ਜਾਇਜ਼ਾ ਲਿਆ | ਇਸ ਦੌਰਾਨ ਵਿਧਾਇਕ ਨੇ ਪਲਾਂਟ ਦੇ ਹਰ ਕੰਮ ‘ਤੇ ਤਸੱਲੀ ਪ੍ਰਗਟ ਕੀਤੀ ।

ਇਸ ਮੌਕੇ ਕੁਲਵੰਤ ਸਿੰਘ ਨੇ ਪਲਾਂਟ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਆ ਰਹੀਆਂ ਦਰਪੇਸ਼ ਸਮੱਸਿਆ ਨੂੰ ਵੀ ਸੁਣਿਆ ਅਤੇ ਉਨ੍ਹਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ | ਉਨ੍ਹਾਂ ਕਿਹਾ ਪਲਾਂਟ ਦੇ ਰੈਗੂਲਰ ਸਟਾਫ਼ ਦੀ ਘਾਟ ਨੂੰ ਪੂਰਾ ਕਰਨਾ ਦਾ ਮੁੱਦਾ ਪੰਜਾਬ ਸਰਕਾਰ ਕੋਲ ਉਠਾਇਆ ਜਾਵੇਗਾ, ਤਾਂ ਜੋ ਪਲਾਂਟ ਦਾ ਕੰਮ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਚੱਲ ਸਕੇ।

MLA Kulwant Singh

ਵਿਧਾਇਕ ਨੇ ਕਿਹਾ ਕਿ ਪਲਾਂਟ ਦੀਆਂ ਹਰ ਪ੍ਰਕਾਰ ਦੀਆਂ ਮੁਸ਼ਕਿਲਾਂ ਨੂੰ ਪੱਕੇ ਤੌਰ ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵੇਰਕਾ ਮਿਲਕ ਪਲਾਂਟ ‘ਚ ਕੰਮ ਬੜੀ ਹੀ ਸ਼ਿੱਦਤ ਅਤੇ ਸਾਫ਼ ਸੁਥਰੇ ਢੰਗ ਨਾਲ ਕੀਤਾ ਜਾ ਰਿਹਾ ਹੈ ਅਤੇ ਪਲਾਂਟ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਗੱਲ ਕਰਨਗੇ ਅਤੇ ਵੇਰਕਾ ਮਿਲਕ ਪਲਾਂਟ ਦੀਆਂ ਹੋਰ ਮੰਗਾਂ ਸਬੰਧੀ ਵੀ ਵਿਸਥਾਰਤ ਰਿਪੋਰਟ ਮੁੱਖ ਮੰਤਰੀ ਅੱਗੇ ਜਲਦੀ ਹੀ ਰੱਖਣਗੇ ।

ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਕਿਹਾ ਕਿ ‘ਆਪ’ ਸਰਕਾਰ ਦੇ ਹੋਂਦ ਵਿੱਚ ਆਉਂਦਿਆਂ ਹੀ ਸਾਰੇ ਵਿਧਾਇਕਾਂ ਵੱਲੋਂ ਆਪੋ ਆਪਣੇ ਹਲਕਿਆਂ ਦੇ ਵਿਚ ਲੋਕਾਂ ਨਾਲ ਰਾਬਤਾ ਵੱਡੇ ਪੱਧਰ ‘ਤੇ ਜਾਰੀ ਹੈ | ਉਨ੍ਹਾਂ ਕਿਹਾ ਕਿ ਮੋਹਾਲੀ ਦੇ ਵਿੱਚ ਵੀ ਉਹ ਕਰ ਵਿਭਾਗ ਅਤੇ ਹਰ ਪ੍ਰੋਜੈਕਟ ‘ਤੇ ਖ਼ੁਦ ਜਾ ਕੇ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਬਾਰੇ ਜਾਣਕਾਰੀ ਇਕੱਤਰ ਕਰਦੇ ਹਨ, ਤਾਂ ਜੋ ਇਨ੍ਹਾਂ ਦਾ ਸਮਾਂ ਰਹਿੰਦਿਆਂ ਹੱਲ ਕੀਤਾ ਜਾ ਸਕੇ ਅਤੇ ਸਮੁੱਚੇ ਪ੍ਰਬੰਧ ਨੂੰ ਠੀਕ ਕੀਤਾ ਜਾ ਸਕੇ |

ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਦੇ ਨਾਲ ਵੇਰਕਾ ਮਿਲਕ ਪਲਾਂਟ ਦੇ ਪ੍ਰਬੰਧਕ ਰਾਜ ਕੁਮਾਰ ਪਾਲ, ਜਨਰਲ ਮੈਨੇਜਰ, ਸੰਜੇ ਚੋਪੜਾ, ਮੈਨੇਜਰ ਪ੍ਰੋਡਕਸ਼ਨ, ਐਮ ਕੇ ਸ੍ਰੀਵਾਸਤਵਾ ਮੈਨੇਜਰ ਮਿਲਕ, ਅਮਿਤ ਸ਼ਰਮਾ ਮੈਨੇਜਰ ਇੰਜਨੀਅਰਿੰਗ, ਕੌਂਸਲਰ ਸੁਖਦੇਵ ਸਿੰਘ ਪਟਵਾਰੀ, ਆਰ ਪੀ ਸ਼ਰਮਾ, ਗੁਰਮੀਤ ਕੌਰ (ਕੌਂਸਲਰ), ਹਰਬਿੰਦਰ ਸਿੰਘ, ਹਰਮੇਸ਼ ਸਿੰਘ, ਅਰੁਣ ਗੋਇਲ, ਜਸਪਾਲ ਸਿੰਘ (ਮਟੋਰ), ਕੁਲਦੀਪ ਸਿੰਘ ਸਮਾਣਾ, ਹਰਸੰਗਤ ਸਿੰਘ, ਅਕਬਿੰਦਰ ਸਿੰਘ ਗੋਸਲ, ਸਵਰਨ ਸਿੰਘ, ਹਾਜ਼ਰ ਸਨ |