ਨਗਰ ਨਿਗਮ ਮੋਹਾਲੀ ਦੇ ਮੇਅਰ ਦੀ ਖੁੱਸ ਸਕਦੀ ਹੈ ਕੁਰਸੀ, ਪੰਜਾਬ ਮਿਊਂਸਪਲ ਐਕਟ ਦੀ ਉਲੰਘਣਾ ਕਰਨ ‘ਤੇ ਨੋਟਿਸ ਜਾਰੀ

Mohali Municipal Corporation

ਚੰਡੀਗੜ੍ਹ 16 ਸਤੰਬਰ 2022: ਨਗਰ ਨਿਗਮ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀਆਂ ਮੁਸ਼ਕਲਾਂ ਵਧਦੀਆਂ ਨਜਰ ਆ ਰਹੀਆਂ ਹਨ | ਬੀਤੇ ਦਿਨ ਵਧੀਕ ਸਕੱਤਰ ਪੰਜਾਬ ਸਰਕਾਰ ਸਥਾਨਕ ਸਰਕਾਰ ਵਿਭਾਗ ਵੱਲੋਂ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਪੰਜਾਬ ਮਿਊਂਸਪਲ ਐਕਟ 1976 ਦੀ ਧਾਰਾ 36 (f) ਉਲੰਘਣਾ ਕਰਨ ‘ਤੇ ਨੋਟਿਸ ਜਾਰੀ ਕੀਤਾ ਹੈ | ਇਸਦੇ ਨਾਲ ਹੀ ਪੰਜਾਬ ਸਰਕਾਰ ਦੇ ਵਿਭਾਗ ਨੇ ਜੀਤੀ ਸਿੱਧੂ ਨੂੰ 15 ਦੀਆਂ ਦੇ ਅੰਦਰ-ਅੰਦਰ ਜਵਾਬ ਦੇਣ ਲਈ ਕਿਹਾ ਹੈ |

ਪੰਜਾਬ ਸਰਕਾਰ ਸਥਾਨਕ ਸਰਕਾਰ ਵਿਭਾਗ ਵੱਲੋਂ ਜਾਰੀ ਪੱਤਰ ‘ਚ ਲਿਖਿਆ ਕਿ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਖ਼ਿਲਾਫ ਸ਼ਿਕਾਇਤ ਪ੍ਰਾਪਤ ਹੋਈ ਹੈ ਜਿਸ ਵਿਚ ਮੇਅਰ ਅੰਮ੍ਰਿਤਪ੍ਰੀਤ ਕੋਆਪਰੇਟਿਵ ਐਲ/ਸੀ ਸੋਸਾਇਟੀ ਲਿਮਟਿਡ ਦੇ ਮੈਂਬਰ ਅਤੇ ਐੱਸ ਐੱਸ ਨਗਰ ਦੇ ਵਿੱਤ ਅਤੇ ਠੇਕਾ ਕਮੇਟੀ ਦੇ ਚੇਅਰਮੈਨ ਹੁੰਦਿਆਂ ”ਅੰਮ੍ਰਿਤਪ੍ਰੀਤ ਕੋਆਪਰੇਟਿਵ ਐਲ/ਸੀ ਸੋਸਾਇਟੀ ਲਿਮਟਿਡ” ਨੂੰ ਕਰੋੜਾਂ ਰੁਪਏ ਦੇ ਕੰਮ ਅਲਾਟ ਕੀਤੇ ਗਏ ਹਨ |

ਇਸਦੇ ਨਾਲ ਹੀ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰ ਨੂੰ 11 ਅਗਸਤ ਨੂੰ ਇੱਕ ਪੱਤਰ ਪ੍ਰਾਪਤ ਹੋਇਆ ਸੀ ਕਿ ਅਮਰਜੀਤ ਸਿੰਘ ਜੀਤੀ ਆਪਣੇ ਅਹੁਦੇ ਦੀ ਦੁਰਵਰਤੋਂ ਕਰਦੇ ਹੋਏ ਲੇਬਰ ਸੋਸਾਇਟੀ ”ਅੰਮ੍ਰਿਤਪ੍ਰੀਤ ਕੋਆਪਰੇਟਿਵ ਐਲ/ਸੀ ਸੋਸਾਇਟੀ ਲਿਮਟਿਡ ਨੂੰ ਕਰੋੜਾਂ ਦੇ ਕੰਮਾਂ ਸੰਬੰਧੀ ਟੈਂਡਰ ਦਿੱਤੇ ਗਏ ਹਨ |

ਜਿਕਰਯੋਗ ਹੈ ਕਿ ਪੰਜਾਬ ਮਿਊਂਸਪਲ ਐਕਟ 1976 ਦੀ ਧਾਰਾ 36 (f) ਉਲੰਘਣਾ ਕੀਤੇ ਜਾਣ ‘ਤੇ ਮੇਅਰ ਨੂੰ ਅਹੁਦੇ ਤੋਂ ਹਟਾਉਣ ਦਾ ਉਪਬੰਧ ਹੈ | ਇਸਦੇ ਨਾਲ ਹੀ ਵਿਭਾਗ ਨੇ ਕਿਹਾ ਕਿ 15 ਦਿਨਾਂ ਵਿਚ ਜਵਾਬ ਭੇਜਿਆ ਜਾਵੇ ਅਤੇ ਮੇਅਰ ਅਮਰਜੀਤ ਸਿੰਘ ਜੀਤੀ ਵਲੋਂ ਭੇਜੇ ਜਵਾਬ ‘ਤੇ ਵਿਚਾਰ ਕਰਨ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ | ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੀ ਕਿ ਜਦੋਂ ਸਰਕਾਰੀ ਮੁਲਾਜ਼ਮ ਮੇਅਰ ਦੇ ਦਫਤਰ ਉਨ੍ਹਾਂ ਨੂੰ ਇਹ ਨੋਟਿਸ ਫੜਾਉਣ ਗਿਆ ਤਾਂ ਉਨ੍ਹਾਂ ਨੇ ਨੋਟਿਸ ਫੜਨ ਤੋਂ ਜਵਾਬ ਦੇ ਦਿੱਤਾ।
MOhali

mohali

 

 

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।