Site icon TheUnmute.com

Mohali News: ਮੋਹਾਲੀ ਜ਼ਿਲ੍ਹੇ ‘ਚ 52 ਖੇਡ ਮੈਦਾਨ ਬਣ ਕੇ ਤਿਆਰ, 525.8 ਕਰੋੜ ਰੁਪਏ ਕੀਤੇ ਖਰਚ

Mohali

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਜੂਨ 2024: ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੋਨਮ ਚੌਧਰੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਜ਼ਿਲ੍ਹੇ (Mohali) ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਤੋਂ ਬਾਅਦ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੋਹਾਲੀ ਜ਼ਿਲ੍ਹੇ ਦੇ ਪਿੰਡਾਂ ‘ਚ 151 ਖੇਡ ਮੈਦਾਨ ਤਿਆਰ ਕੀਤਾ ਜਾ ਰਹੇ ਹਨ | ਇਨ੍ਹਾਂ ‘ਚੋਂ 52 ਖੇਡ ਮੈਦਾਨ ਬਣ ਕੇ ਤਿਆਰ ਹਨ ਤੇ 85 ਖੇਡ ਮੈਦਾਨਾਂ ਦਾ ਕੰਮ ਜਾਰੀ ਹੈ। ਇਸ ਨਿਰਮਨ ਕਾਰਜਾਂ ‘ਤੇ ਹੁਣ ਤੱਕ ਕਰੀਬ 525.8 ਕਰੋੜ ਰੁਪਏ ਖਰਚੇ ਕੀਤੇ ਗਏ ਹਨ |

ਇਸ ਦੇ ਨਾਲ ਹੀ ਸਿੱਖਿਆ ਖੇਤਰ ਵਿੱਚ ਅਹਿਮ ਕਦਮ ਚੁੱਕਦੇ ਹੋਏ ਮੋਹਾਲੀ ਦੇ ਫੇਜ਼-11 ‘ਚ ਸਕੂਲ ਆਫ ਐਮੀਨੈਂਸ ਸ਼ੁਰੂ ਹੋ ਗਿਆ ਹੈ। ਇਸਦੇ ਨਾਲ ਹੀ ਖਰੜ ਤੇ ਡੇਰਾਬੱਸੀ ‘ਚ ਬਣਨ ਵਾਲੇ ਸਕੂਲ ਆਫ ਐਮੀਨੈਂਸ ਦਾ ਕੰਮ ਵੀ ਚੱਲ ਰਿਹਾ ਹੈ ਅਤੇ ਛੇਤੀ ਹੀ ਮੁਕੰਮਲ ਕਰ ਲਿਆ ਜਾਵੇਗਾ |

ਇਸਦੇ ਨਾਲ ਹੀ ਵਧੀਕ ਡਿਪਟੀ ਕਮਿਸ਼ਨਰ ਸੋਨਮ ਚੌਧਰੀ ਨੇ ਬੈਠਕ ਦੌਰਾਨ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਅਤੇ ਚੱਲ ਰਹੇ ਵੱਖ ਵੱਖ ਪ੍ਰੋਜੈਕਟਾਂ ਨੂੰ ਮਿੱਥੇ ਸਮੇਂ ’ਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਾਂਝਾ ਜਲ ਤਲਾਬ ਪ੍ਰੋਜੈਕਟ ਤਹਿਤ ਮੋਹਾਲੀ ਜ਼ਿਲ੍ਹੇ ਵਿੱਚ 82 ਤਲਾਬ ਬਣਾਏ ਜਾਣਗੇ , ਜਿਨ੍ਹਾਂ ਵਿਚੋਂ 63 ਤਲਾਬ ਬਣ ਕੇ ਤਿਆਰ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਸੋਕ ਪਿਟਸ ਤੇ ਰੇਨ ਵਾਟਰ ਹਾਰਵੈਸਟਿੰਗ ਦੇ ਕਾਰਜ ਤੇਜ਼ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ ।

ਇਸਦੇ ਨਾਲ ਹੀ ਐਗਰੋਫੌਰੈਸਟਰੀ ਤਹਿਤ ਡੇਰਾਬਸੀ (Mohali) ਦੇ ਪਿੰਡ ਕੁਰਨਵਾਲਾ ਵਿਖੇ 05 ਏਕੜ, ਖਰੜ ਦੇ ਨਬੀਪੁਰ ਵਿੱਚ 2.5 ਏਕੜ ਤੇ ਭਜਹੇੜੀ ਵਿੱਚ 17 ਏਕੜ, ਮਾਜਰੀ ਦੇ ਪਿੰਡ ਮਾਜਰਾ ਵਿੱਚ 2.5 ਏਕੜ ਅਤੇ ਮੋਹਾਲੀ ਦੇ ਪਿੰਡ ਦੈੜੀ ਵਿੱਚ 05 ਏਕੜ ਵਿੱਚ ਐਗਰੋਫੌਰੈਸਟਰੀ ਕਰਨ ਸਬੰਧੀ ਕਾਰਵਾਈ ਜਾਰੀ ਹੈ। ਇਸਦੇ ਨਾਲ ਹੀ ਮੰਡੀ ਬੋਰਡ ਤੇ ਪੀ. ਡਬਲਿਊ.ਡੀ. ਦੇ ਅਧਿਕਾਰੀਆਂ ਨੂੰ ਸੜਕਾਂ ਸਬੰਧੀ ਬਕਾਇਆ ਕੰਮ ਛੇਤੀ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਦਿੱਤੀਆਂ ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਗਨਰੇਗਾ ਹੇਠ ਮਗਨਰੇਗਾ ਵਰਕਰਾਂ ਤੋਂ ਵੱਧ ਤੋਂ ਵੱਧ ਵੱਖ ਵੱਖ ਕਾਰਜ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਮਗਨਰੇਗਾ ਦਿਹਾਤੀ ਖੇਤਰਾਂ ਵਿਚ ਨਾ ਕੇਵਲ ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਂਦਾ ਹੈ ਸਗੋਂ ਇਸ ਨਾਲ ਦਿਹਾਤੀ ਖੇਤਰਾਂ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਨਾਲ-ਨਾਲ ਲੋਕਾਂ ਦਾ ਆਰਥਿਕ ਪੱਧਰ ਵੀ ਉਚਾ ਹੋ ਰਿਹਾ ਹੈ।

Exit mobile version