ਚੰਡੀਗੜ੍ਹ, 07 ਜਨਵਰੀ 2025: Mohali News: ਮੋਹਾਲੀ ਦੇ ਪਿੰਡ ਮੌਲੀ ‘ਚ ਇੱਕ ਬੱਚੇ ‘ਤੇ ਗਰਿੱਲ ਡਿੱਗ ਗਈ, ਜਿਸ ਕਾਰਨ ਬੱਚੇ ਦੀ ਮੌਕੇ ‘ਤੇ ਜਾਨ ਚਲੀ ਗਈ | ਗਰਿੱਲ ਬੱਚੇ ਦੀ ਗਰਦਨ ਦੇ ਖੱਬੇ ਪਾਸੇ ਡਿੱਗ ਗਈ, ਜਿਸ ਨਾਲ ਉਸ ਦੇ ਮੋਢੇ ਦਾ ਇੱਕ ਹਿੱਸਾ ਖੁੱਲ੍ਹ ਗਿਆ।
ਮ੍ਰਿਤਕ ਬੱਚੇ ਦੀ ਪਛਾਣ 12 ਸਾਲ ਦੇ ਅਸ਼ੀਸ਼ ਕੁਮਾਰ ਉਰਫ਼ ਆਸ਼ੂ ਵਜੋਂ ਹੋਈ ਹੈ, ਜੋ ਪਿੰਡ ਮੌਲੀ ਦਾ ਰਹਿਣ ਵਾਲਾ ਹੈ। ਪੀੜਤ ਪਰਿਵਾਰ ਬਿਹਾਰ ਦਾ ਰਹਿਣ ਵਾਲਾ ਹੈ ਅਤੇ 20 ਸਾਲ ਤੋਂ ਇੱਥੇ ਰਹਿ ਰਿਹਾ ਹੈ | ਅਸ਼ੀਸ਼ ਕੁਮਾਰ 7ਵੀਂ ਜਮਾਤ ਦਾ ਵਿਦਿਆਰਥੀ ਸੀ ਅਤੇ ਸਕੂਲ ਦੀਆਂ ਛੁੱਟੀਆਂ ਚੱਲ ਰਹੀਆਂ ਸਨ |
ਜਦੋਂ ਇਹ ਹਾਦਸਾ ਵਾਪਰਿਆ ਤਾਂ ਅਸ਼ੀਸ਼ ਆਪਣੇ ਦੋ ਸਾਥੀਆਂ ਨਾਲ ਗਲੀ ‘ਚੋਂ ਲੰਘ ਰਿਹਾ ਸੀ ਕਿ ਅਚਾਨਕ ਗਰਿੱਲ ਡਿੱਗ ਪਈ ਤਾਂ ਉਸ ਦੇ ਨਾਲ ਦੋ ਹੋਰ ਦੋਸਤ ਵੀ ਮਾਮੂਲੀ ਜ਼ਖ਼ਮੀ ਹੋ ਗਏ। ਜ਼ਖਮੀ ਅਸ਼ੀਸ਼ ਨੂੰ ਤੁਰੰਤ ਸੋਹਾਣਾ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮੰਗਲਵਾਰ ਨੂੰ ਬੱਚੇ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਦੂਜੇ ਪਰਿਵਾਰ ਨੇ ਦੋਸ਼ ਲਗਾਇਆ ਕਿ ਪੀਜੀ ਮਾਲਿਕ ਤੇ ਠੇਕੇਦਾਰ ਨੇ ਸੇਫਟੀ ਦੇ ਕੋਈ ਪ੍ਰਬੰਧ ਨਹੀਂ ਕੀਤੇ ਸੀ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਘਟਨਾ ਸਥਾਨ ‘ਤੇ ਪੀਜੀ ਉਪਰ ਉਸਾਰੀ ਦਾ ਕੰਮ ਚੱਲ ਰਿਹਾ ਸੀ | ਇਸ ਦੌਰਾਨ ਗਰਿੱਲ ਬੱਚੇ ‘ਤੇ ਡਿੱਗੀ ਅਤੇ ਬੱਚੇ ਦੀ ਮੌਤ ਹੋ ਗਈ | ਪੁਲਿਸ ਨੇ ਮ੍ਰਿਤਕ ਬੱਚੇ ਦੇ ਪਰਿਵਾਰ ਦੇ ਬਿਆਨ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Read More: Farmers Protest: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜੀ