25 ਨਵੰਬਰ 2024: ਐਂਟੀ ਗੈਂਗਸਟਰ ਟਾਸਕ ਫੋਰਸ (Anti-Gangster Task Force) ਤੇ ਮੋਹਾਲੀ ਪੁਲਿਸ( mohali police ) ਨੇ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ, ਦੱਸ ਦੇਈਏ ਕਿ ਪੁਲਿਸ ਨੇ 3 ਗੈਂਗਸਟਰਾਂ (gangsters) ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਦੋਵੇਂ ਗੈਂਗਸਟਰ ਐਤਵਾਰ ਰਾਤ ਨੂੰ ਹਥਿਆਰਾਂ (weapons) ਸਣੇ ਫੜੇ ਗਏ ਸਨ।
ਜਾਣਕਾਰੀ ਮਿਲੀ ਹੈ ਕਿ ਮੁਲਜ਼ਮਾਂ ਕੋਲੋਂ ਦੋ ਪਿਸਤੌਲ (pistols) ਅਤੇ 18 ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਪੁਲਿਸ ਨੇ ਉਹਨਾਂ ਨੂੰ ਅਸਲਾ ਐਕਟ ਤਹਿਤ ਗ੍ਰਿਫ਼ਤਾਰ ਕਰ ਲਿਆ ਹੈ। ਫੜੇ ਗਏ ਮੁਲਜ਼ਮਾਂ ਵਿੱਚੋਂ ਇੱਕ ਦੀ ਪਛਾਣ ਗੁਲਸ਼ਨ ਕੁਮਾਰ ਵਾਸੀ ਪੀਰ ਗਿਰੀ ਦਿੱਲੀ ਵਜੋਂ ਹੋਈ ਹੈ। ਮਨਜੀਤ ਮਾਹਲ, ਜੋ ਕਿ ਮੌਜੂਦਾ ਸਮੇਂ ਤਿਹਾੜ ਜੇਲ੍ਹ (jail) ਵਿੱਚ ਬੰਦ ਹੈ, ਦੁਆਰਾ ਚਲਾਏ ਜਾ ਰਹੇ ਇੱਕ ਸੰਗਠਿਤ ਅਪਰਾਧਿਕ ਮਾਡਿਊਲ ਦਾ ਪਰਦਾਫਾਸ਼ ਕੀਤਾ, ਉਸਦੇ ਤਿੰਨ ਸਾਥੀਆਂ ਦੀ ਗ੍ਰਿਫਤਾਰੀ ਕੀਤੀ ਗਈ ਹੈ।
ਦੱਸ ਦੇਈਏ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦਾ ਅਪਰਾਧਿਕ ਇਤਿਹਾਸ ਹੈ ਅਤੇ ਉਹਨਾਂ ਦੇ ਖਿਲਾਫ ਹਰਿਆਣਾ (haryana) ਅਤੇ ਦਿੱਲੀ ਵਿੱਚ ਕਈ ਮਾਮਲੇ ਦਰਜ ਹਨ| ਉਥੇ ਹੀ ਮੁਲਜ਼ਮਾਂ ਤੋਂ ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਮਨਜੀਤ ਮਾਹਲ (manjit mahal) ਦੇ ਨਿਰਦੇਸ਼ਾਂ ’ਤੇ ਸੂਬੇ ਵਿੱਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ।