Site icon TheUnmute.com

Mohali News: ਕੁੰਭੜਾ ਵਿਖੇ ਦਿਲਪ੍ਰੀਤ ਸਿੰਘ ਦਾ ਸਖ਼ਤ ਸੁਰੱਖਿਆ ਹੇਠ ਕੀਤਾ ਅੰਤਿਮ ਸਸਕਾਰ

Kumbhra

ਚੰਡੀਗੜ੍ਹ, 22 ਨਵੰਬਰ 2024: ਮੋਹਾਲੀ ਦੇ ਪਿੰਡ ਕੁੰਭੜਾ (Kumbhra) ‘ਚ ਕੁਝ ਦਿਨ ਪਹਿਲਾਂ ਹੋਏ ਕਤਲ ਕਾਂਡ ਮਾਮਲੇ ‘ਚ ਨੌਜਵਾਨ ਦਿਲਪ੍ਰੀਤ ਸਿੰਘ ਨੇ ਵੀ ਬੀਤੇ ਦਿਨ ਚੰਡੀਗੜ੍ਹ ਪੀ.ਜੀ.ਆਈ. ‘ਚ ਇਲਾਜ ਦੌਰਾਨ ਦਮ ਤੋੜ ਦਿੱਤਾ ਸੀ। ਮ੍ਰਿਤਕ ਦਿਲਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਦਾ ਅੱਜ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਸਖ਼ਤ ਸੁਰੱਖਿਆ ਹੇਠ ਸਸਕਾਰ ਕਰ ਦਿੱਤਾ ਗਿਆ।

ਇਸ ਤੋਂ ਪਹਿਲਾਂ ਦਿਲਪ੍ਰੀਤ ਦੀ ਮ੍ਰਿਤਕ ਦੇਹ ਕੁੰਭੜਾ ਸਥਿਤ ਘਰ ਲਿਆਂਦੀ ਗਈ ਸੀ। ਜਿੱਥੇ ਪਰਿਵਾਰ ਵਾਲਿਆਂ ਨੇ ਦਿਲਪ੍ਰੀਤ ਦੇ ਸਿਰ ‘ਤੇ ਸਿਹਰਾ ਬੰਨ੍ਹ ਕੇ ਵਿਦਾਇਗੀ ਦਿੱਤੀ। ਇਸ ਦੇ ਨਾਲ ਹੀ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਨੇ ਪਰਿਵਾਰਕ ਮੈਂਬਰਾਂ ਨੂੰ 2 ਲੱਖ ਰੁਪਏ ਦਾ ਚੈੱਕ ਸੌਂਪਿਆ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਉਸ ਦਾ ਕੇਸ ਤਿਆਰ ਕਰਕੇ ਰੈੱਡ ਕਰਾਸ ਸੁਸਾਇਟੀ ਨੂੰ ਭੇਜ ਦਿੱਤਾ ਗਿਆ ਹੈ ਅਤੇ ਪਰਿਵਾਰ ਦੀ ਹਰ ਸੰਭਵ ਮੱਦਦ ਕੀਤੀ ਜਾਵੇਗੀ।

ਇਸਦੇ ਨਾਲ ਹੀ ਪਿੰਡ (Kumbhra) ਦੀ ਸੁਰੱਖਿਆ ਵਧਾ ਦਿੱਤੀ ਗਈ ਹੈ,ਦਰਅਸਲ ਕੁਝ ਦਿਨ ਪਹਿਲਾਂ ਕੁੰਭੜਾ ‘ਚ ਹੀ ਦਿਲਪ੍ਰੀਤ ਸਿੰਘ ਅਤੇ ਉਸਦੇ ਦੋਸਤ ‘ਤੇ ਕੁਝ ਵਿਅਕਤੀਆਂ ਨੇ ਹਮਲਾ ਕਰ ਦਿੱਤਾ ਸੀ, ਜਿਸ ਕਾਰਨ ਦਮਨਪ੍ਰੀਤ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ। ਜਦੋਂ ਕਿ ਦਿਲਪ੍ਰੀਤ ਨੂੰ ਇਲਾਜ ਲਈ ਪੀ.ਜੀ.ਆਈ. ਦਾਖਲ ਸੀ | ਪੁਲਿਸ ਨੇ ਇਸ ਕਤਲ ਮਾਮਲੇ ‘ਚ ਪੰਜ ਮੁਲਜਮਾਂ ਨੂੰ ਪਹਿਲਾਂ ਗ੍ਰਿਫਤਾਰ ਕੀਤਾ ਹੋਇਆ ਹੈ ਅਤੇ ਮ੍ਰਿਤਕਾਂ ਚੋਂ ਇੱਕ ਨਾਬਾਲਗ ਹੈ |

ਪ੍ਰਸ਼ਾਸਨਿਕ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਅਨੁਸੂਚਿਤ ਜਾਤੀ ਨਾਲ ਸਬੰਧਤ ਸੀ। ਵਿਵਸਥਾਵਾਂ ਮੁਤਾਬਕ ਪਰਿਵਾਰ ਨੂੰ 8 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾ ਸਕਦਾ ਹੈ। ਇਸ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਸ ਦੀ ਪੋਸਟ ਮਾਰਟਮ ਰਿਪੋਰਟ ਆਉਣ ਤੋਂ ਬਾਅਦ ਅੱਧੀ ਰਕਮ ਜਾਰੀ ਕੀਤੀ ਜਾਵੇਗੀ। ਜਦਕਿ ਬਾਕੀ ਅੱਧੀ ਰਕਮ ਕੇਸ ਦਾ ਚਲਾਨ ਪੇਸ਼ ਹੋਣ ‘ਤੇ ਜਾਰੀ ਕਰ ਦਿੱਤੀ ਜਾਵੇਗੀ।

ਪੁਲਿਸ ਜਾਂਚ ‘ਚ ਸਾਹਮਣੇ ਆਇਆ ਹੈ ਕਿ ਇਹ ਸਾਰਾ ਝਗੜਾ ਸਾਈਕਲ ਪਾਰਕਿੰਗ ਨੂੰ ਲੈ ਕੇ ਸ਼ੁਰੂ ਹੋਇਆ ਸੀ। ਪਾਰਕਿੰਗ ਨੂੰ ਲੈ ਕੇ ਆਕਾਸ਼ ਦਮਨ ਨਾਲ ਝਗੜਾ ਹੋ ਗਿਆ। ਆਕਾਸ਼ ਨੇ ਉਸ ਨਾਲ ਬਦਸਲੂਕੀ ਕੀਤੀ। ਜਿਸ ‘ਤੇ ਦਮਨ ਅਤੇ ਦਿਲਪ੍ਰੀਤ ਨੇ ਉਸ ਨੂੰ ਅਜਿਹਾ ਕਰਨ ਤੋਂ ਰੋਕ ਦਿੱਤਾ। ਕੁਝ ਸਮੇਂ ਬਾਅਦ ਆਕਾਸ਼ ਆਪਣੇ ਦੋਸਤਾਂ ਨਾਲ ਆ ਗਿਆ। ਉਨ੍ਹਾਂ ਨੇ ਦਮਨ ਅਤੇ ਦਿਲਪ੍ਰੀਤ ‘ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਦੋਵੇਂ ਗੰਭੀਰ ਜ਼ਖਮੀ ਹੋ ਗਏ ਸਨ ।

ਇਸ ਦੌਰਾਨ ਇਲਾਕਾ ਵਿਧਾਇਕ ਕੁਲਵੰਤ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਦੋਸ਼ੀਆਂ ਨੂੰ ਛੇਤੀ ਹੀ ਫੜ ਲਿਆ ਜਾਵੇਗਾ। ਪਰਿਵਾਰ ਦੀ ਹਰ ਸੰਭਵ ਮੱਦਦ ਕੀਤੀ ਜਾਵੇਗੀ, ਫਿਰ ਪਰਿਵਾਰ ਵਾਲਿਆਂ ਨੇ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਕੀਤਾ।

Exit mobile version