Site icon TheUnmute.com

Mohali News: ਮੋਹਾਲੀ ਪੁਲਿਸ ਨੇ ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗੈਂਗ ਦੇ ਸਾਥੀ ਨੂੰ ਕੀਤਾ ਗ੍ਰਿਫਤਾਰ

FacebookTwitterWhatsAppShare

25 ਜਨਵਰੀ 2025: ਐਂਟੀ-ਗੈਂਗਸਟਰ (Anti-Gangster Task Force has arrested Lawrence Bishnoi-Goldy) ਟਾਸਕ ਫੋਰਸ ਨੇ ਮੋਹਾਲੀ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗੈਂਗ ਦੇ ਸਾਥੀ ਮਹਿਫੂਜ਼ ਉਰਫ ਵਿਸ਼ਾਲ ਖਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਸ਼ਾਲ ਸਤੰਬਰ 2024 ਵਿੱਚ ਡੇਰਾਬੱਸੀ ਦੇ ਇੱਕ ਆਈਲੈਟਸ ਸੈਂਟਰ ਵਿੱਚ ਹੋਈ ਗੋਲੀਬਾਰੀ ਦਾ ਮਾਸਟਰਮਾਈਂਡ ਸੀ ਅਤੇ ਉਦੋਂ ਤੋਂ ਫਰਾਰ ਸੀ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਟ੍ਰਾਈਸਿਟੀ ਵਿੱਚ ਕੋਈ ਅਪਰਾਧ ਕਰਨ ਦੀ ਯੋਜਨਾ ਬਣਾ ਰਿਹਾ ਸੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦਾ ਪੁਰਾਣਾ ਅਪਰਾਧਿਕ ਇਤਿਹਾਸ ਹੈ ਅਤੇ ਉਹ 2023 ਤੋਂ ਵਿਦੇਸ਼ੀ ਅੱਤਵਾਦੀ ਗੋਲਡੀ ਬਰਾੜ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਹੈ।

ਉਸਨੇ ਹਥਿਆਰਾਂ ਦੀ ਖੇਪ ਬਦਨਾਮ ਗੈਂਗਸਟਰ ਜੋਗਿੰਦਰ ਉਰਫ਼ ਜੋਗਾ (ਐਚਆਰ) ਤੋਂ ਇਕੱਠੀ ਕੀਤੀ ਸੀ, ਜਿਸਨੇ ਸਿੱਧੂ ਮੂਸੇਵਾਲਾ (sidhu moosewala) ਕਤਲ ਕੇਸ ਵਿੱਚ ਸ਼ਾਮਲ ਲੋਕਾਂ ਨੂੰ ਹਥਿਆਰ ਅਤੇ ਲੌਜਿਸਟਿਕ ਸਹਾਇਤਾ ਪ੍ਰਦਾਨ ਕੀਤੀ ਸੀ ਅਤੇ ਉਸ ਕੇਸ ਦੇ ਸਬੰਧ ਵਿੱਚ ਉਸਨੂੰ ਗ੍ਰਿਫਤਾਰ ਵੀ ਕੀਤਾ ਗਿਆ ਸੀ। ਮੁਲਜ਼ਮਾਂ ਤੋਂ ਇੱਕ ਪਿਸਤੌਲ ਅਤੇ ਪੰਜ ਕਾਰਤੂਸ ਬਰਾਮਦ ਕੀਤੇ ਗਏ ਹਨ।

Read More:  AGTF ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, 3 ਗੈਂ.ਗ.ਸ.ਟ.ਰਾਂ ਨੂੰ ਕੀਤਾ ਕਾਬੂ

 

Exit mobile version