15 ਜੂਨ 2025: ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ(State Special Operations Cell) (SSOC) ਮੋਹਾਲੀ ਨੇ ਕੈਨੇਡਾ ਸਥਿਤ ਅੱਤਵਾਦੀ ਅਰਸ਼ ਡਾਲਾ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਗ੍ਰਿਫ਼ਤਾਰੀ ਨਾਲ ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ। SSOC ਨੇ ਮੁਲਜ਼ਮ ਕਵਲਜੀਤ ਸਿੰਘ ਵਾਸੀ ਧਰਮਕੋਟ ਅਤੇ ਨਵਦੀਪ ਸਿੰਘ (navdeep singh) ਉਰਫ਼ ਹਨੀ ਵਾਸੀ ਬੱਦੂਵਾਲ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਤੋਂ ਇੱਕ ਜ਼ੀਗਾਨਾ .30 ਬੋਰ ਪਿਸਤੌਲ ਅਤੇ ਨੌਂ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਜਾਣਕਾਰੀ ਦਿੱਤੀ ਹੈ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਅਰਸ਼ ਡਾਲਾ ਦੇ ਨਿਰਦੇਸ਼ਾਂ ‘ਤੇ ਫਿਰੌਤੀ ਲਈ ਵਿਰੋਧੀ ਗੈਂਗ ਦੇ ਮੈਂਬਰਾਂ ਅਤੇ ਲੋਕਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਸਨ। ਯੋਜਨਾ ਅਨੁਸਾਰ ਮੁਲਜ਼ਮਾਂ ਵੱਲੋਂ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਤੋਂ ਪਹਿਲਾਂ, SSOC ਨੇ ਉਨ੍ਹਾਂ ਨੂੰ ਮੋਹਾਲੀ ਤੋਂ ਗ੍ਰਿਫ਼ਤਾਰ ਕਰ ਲਿਆ।
ਦੋਵਾਂ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਥਾਣਾ SSOS ਮੋਹਾਲੀ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਇਸ ਮਾਡਿਊਲ ਦੇ ਅੱਗੇ ਅਤੇ ਪਿੱਛੇ ਵਾਲੇ ਲਿੰਕਾਂ ਦੀ ਜਾਂਚ ਕਰ ਰਹੀ ਹੈ, ਤਾਂ ਜੋ ਇਸ ਨੈੱਟਵਰਕ ਨਾਲ ਜੁੜੇ ਹੋਰ ਅਪਰਾਧੀਆਂ ਦਾ ਵੀ ਪਤਾ ਲਗਾਇਆ ਜਾ ਸਕੇ।ਡੀਜੀਪੀ ਗੌਰਵ ਯਾਦਵ ਨੇ ਦੁਹਰਾਇਆ ਹੈ ਕਿ ਪੰਜਾਬ ਪੁਲਿਸ ਸੰਗਠਿਤ ਅਪਰਾਧ ਨੂੰ ਜੜ੍ਹੋਂ ਪੁੱਟਣ ਅਤੇ ਸੂਬੇ ਵਿੱਚ ਸ਼ਾਂਤੀ, ਸੁਰੱਖਿਆ ਅਤੇ ਸਦਭਾਵਨਾ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
Read More: Mohali News: ਮੋਹਾਲੀ ਪੁਲਿਸ ਨੇ ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗੈਂਗ ਦੇ ਸਾਥੀ ਨੂੰ ਕੀਤਾ ਗ੍ਰਿਫਤਾਰ