ਮੋਹਾਲੀ 28 ਨਵੰਬਰ 2024: ਪੰਜਾਬ ਸਰਕਾਰ (punjab goverment) ਵੱਲੋਂ ਮੋਹਾਲੀ (mohali) ਨੂੰ ਸੁੰਦਰ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਦੇ ਹਿੱਸੇ ਵਜੋਂ ਏਅਰਪੋਰਟ ਰੋਡ(airport road) ਦੇ ਆਲੇ-ਦੁਆਲੇ ਦੇ ਖੇਤਰ ਨੂੰ ਬਣਾਇਆ ਜਾਵੇਗਾ ਸੁੰਦਰ। ਵੀਰਵਾਰ ਨੂੰ ਹਲਕਾ ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਇਲਾਕੇ ਦੇ ਸੁੰਦਰੀਕਰਨ ਸਬੰਧੀ ਗਮਾਡਾ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਆਈਸਰ ਲਾਈਟ ਪੁਆਇੰਟ ਚੌਕ (Isar Light Point Chowk) ਤੋਂ ਸੀਪੀ ਮਾਲ ਚੌਕ ਤੱਕ ਦਾ ਦੌਰਾ ਕੀਤਾ। ਇਸ ਪ੍ਰਾਜੈਕਟ ਸਬੰਧੀ ਗਮਾਡਾ (GMADA and Municipa) ਦੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਗਈ ਕਿ ਇਸ ਪ੍ਰਾਜੈਕਟ ਨੂੰ ਜਲਦੀ ਤੋਂ ਜਲਦੀ ਸ਼ੁਰੂ ਕੀਤਾ ਜਾਵੇ।
ਉਥੇ ਹੀ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਏਅਰਪੋਰਟ ਰੋਡ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਨਾ ਸਿਰਫ਼ ਸ਼ਹਿਰ ਦੀ ਸੁੰਦਰਤਾ ਵਿੱਚ ਵਾਧਾ ਹੋਵੇਗਾ, ਸਗੋਂ ਇਹ ਸਥਾਨ ਲੋਕਾਂ ਦੀ ਖਿੱਚ ਦਾ ਕੇਂਦਰ ਵੀ ਬਣੇਗਾ। ਉਥੇ ਹੀ ਉਨ੍ਹਾਂ ਇਹ ਵੀ ਕਿਹਾ ਕਿ ਵੱਖ-ਵੱਖ ਥਾਵਾਂ ਤੋਂ ਇੱਥੇ ਆਉਣਾ ਲੋਕਾਂ ਦੀ ਪਹਿਲੀ ਪਸੰਦ ਬਣ ਗਿਆ ਹੈ। ਇਸ ਲਈ ਤੇਜ਼ੀ ਨਾਲ ਵਿਕਾਸ ਦੀਆਂ ਬੁਲੰਦੀਆਂ ਨੂੰ ਛੂਹ ਰਹੇ ਜ਼ਿਲ੍ਹੇ ਦੇ ਸੁੰਦਰੀਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।