ARREST

ਮੋਹਾਲੀ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ‘ਚ 7 ​​ਮੁਲਜ਼ਮਾਂ ਨੂੰ ਅਸਲੇ ਸਮੇਤ ਕੀਤਾ ਗ੍ਰਿਫਤਾਰ

ਚੰਡੀਗੜ੍ਹ 10 ਸਤੰਬਰ 2022: ਪੰਜਾਬ ਪੁਲਿਸ (Punjab Police) ਵਲੋਂ ਨਸ਼ਾ ਤਸਕਰਾਂ ਦੇ ਵਿਰੁੱਧ ਵਿੱਢੀ ਮੁਹਿੰਮ ‘‘ਚ ਤੇਜ਼ੀ ਲਿਆਂਦੀ ਜਾ ਰਹੀ ਹੈ | ਇਸਦੇ ਨਾਲ ਹੀ ਪੰਜਾਬ ਪੁਲਿਸ ਨੇ ਸੂਬੇ ਵਿੱਚ ਨਸ਼ਾ ਤਸਕਰਾਂ ਵਿਰੁੱਧ ਆਪਣੀ ਕਾਰਵਾਈ ਤੇਜ਼ ਕਰਨ ਦੇ ਸਿੱਟੇ ਵੀ ਸਾਹਮਣੇ ਆ ਰਹੇ ਹਨ |

ਇਸਦੇ ਚੱਲਦੇ ਮੋਹਾਲੀ ਪੁਲਿਸ (Mohali Police) ਨੂੰ ਇੱਕ ਵੱਡੀ ਕਾਮਯਾਬੀ ਮਿਲੀ ਹੈ, ਪ੍ਰਾਪਤ ਜਾਣਕਾਰੀ ਅਨੁਸਾਰ ਮੋਹਾਲੀ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ 7 ​​ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ | ਦੱਸਿਆ ਜਾ ਰਿਹੈ ਗ੍ਰਿਫਤਾਰ ਇਨ੍ਹਾਂ ਮੁਲਜ਼ਮਾਂ ਤੋਂ 15 ਪਿਸਤੌਲ ਵੀ ਬਰਾਮਦ ਕੀਤੇ ਗਏ ਹਨ | ਇਸ ਸੰਬੰਧੀ ਜਾਣਕਾਰੀ ਖੁਦ ਐੱਸ. ਐੱਸ.ਪੀ ਵਿਵੇਕਸ਼ੀਲ ਸੋਨੀ ਨੇ ਦਿੱਤੀ ਹੈ।

Scroll to Top