ਚੰਡੀਗੜ੍ਹ, 18 ਨਵੰਬਰ 2023: ਮੋਹਾਲੀ ਪੁਲਿਸ (Mohali police) ਵੱਲੋਂ ਬਦਮਾਸ਼ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ । ਇਨ੍ਹਾਂ ‘ਚੋਂ ਇਕ ਨੂੰ ਮੋਹਾਲੀ ਤੋਂ ਗ੍ਰਿਫਤਾਰ ਕੀਤਾ ਗਿਆ ਸੀ, ਜਦਕਿ ਦੋ ਨੂੰ ਉੱਤਰ ਪ੍ਰਦੇਸ਼ ਅਤੇ ਹਰਿਆਣਾ ਤੋਂ ਗ੍ਰਿਫਤਾਰ ਕੀਤਾ ਗਿਆ ਸੀ।ਇਨ੍ਹਾਂ ਤਿੰਨਾਂ ‘ਤੇ ਟਰਾਈਸਿਟੀ ਵਿੱਚ ਲੋਕਾਂ ਨੂੰ ਡਰਾ ਧਮਕਾ ਕੇ ਪੈਸੇ ਵਸੂਲਣ ਦੇ ਦੋਸ਼ ਹਨ | ਪੁਲਿਸ ਇਨ੍ਹਾਂ ਤਿੰਨਾਂ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸੀਨੀਅਰ ਪੁਲਸ ਅਧਿਕਾਰੀ ਇਸ ਮਾਮਲੇ ‘ਚ ਪ੍ਰੈੱਸ ਕਾਨਫਰੰਸ ਕਰਨਗੇ।
ਫਰਵਰੀ 23, 2025 11:47 ਪੂਃ ਦੁਃ