July 7, 2024 3:49 pm
Mohali Police

ਮੋਹਾਲੀ ਪੁਲਿਸ ਵੱਲੋਂ ਪੂਰਬ ਪ੍ਰੀਮੀਅਮ ਅਪਾਰਟਮੈਂਟ ਦੀ ਘੇਰਾਬੰਦੀ, ਕੁਝ ਵਿਅਕਤੀਆਂ ਤੋਂ ਕੀਤੀ ਪੁੱਛਗਿੱਛ

ਚੰਡੀਗੜ੍ਹ, 02 ਜੂਨ 2023: ਪੰਜਾਬ ਪੁਲਿਸ ਵੱਲੋਂ ਅਪਰਾਧੀਆਂ ਤੇ ਗੈਂਗਸਟਰਾਂ ਦੇ ਖਿਲਾਫ ਮੁਹਿੰਮ ਵਿੱਢੀ ਹੋਈ ਹੈ | ਇਸੇ ਤਹਿਤ ਅੱਜ ਮੋਹਾਲੀ ਪੁਲਿਸ (Mohali Police) ਪੂਰਬ ਪ੍ਰੀਮੀਅਮ ਅਪਾਰਟਮੈਂਟ, ਸੈਕਟਰ 88 ਦੀ ਕੀਤੀ ਘੇਰਾਬੰਦੀ ਕਰਕੇ ਚੈਕਿੰਗ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਕੁਝ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਹੈ |

ਪੁਲਿਸ ਵਲੋਂ ਅਪਾਰਟਮੇਂਟ ਵਿੱਚ ਦਾਖਲ ਤੇ ਬਾਹਰ ਨਿਕਲਣ ਵਾਲੀਆਂ ਗੱਡੀਆਂ ਦੀ ਤਲਾਸ਼ੀ ਅਤੇ ਡਾਕੂਮੈਂਟ ਚੈੱਕ ਕੀਤੇ ਜਾ ਰਹੇ ਹਨ | ਪੰਜਾਬ ਪੁਲਿਸ ਦੇ ਨਾਲ ਐਂਟੀ ਰੋਇਟ, ਬੀਐਸਐਫ,ਕਮਾਂਡੋ ਸਮੇਤ ਕਈ ਵੱਖ-ਵੱਖ ਟੀਮਾਂ ਵੱਲੋਂ ਚੈਕਿੰਗ ਕੀਤੀ ਜਾ ਰਹੀ | ਇਸ ਮੌਕੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹੀ ਰੁਟੀਨ ਚੈਕਿੰਗ ਦਾ ਹਿੱਸਾ ਹੈ |