NIA

ਮੋਹਾਲੀ ਪੁਲਿਸ ਨੂੰ ਮਿਲਿਆ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ

ਚੰਡੀਗੜ੍ਹ 16 ਦਸੰਬਰ 2022: ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਅੱਜ 3 ਦਿਨ ਦਾ ਪੁਲਿਸ ਰਿਮਾਂਡ ਪੂਰਾ ਹੋਣ ਤੋਂ ਬਾਅਦ ਭਾਰੀ ਸੁਰੱਖਿਆ ਹੇਠ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੋਹਾਲੀ ਪੁਲਿਸ (Mohali police) ਨੂੰ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਦਿੱਤਾ ਹੈ |

ਜਿਕਰਯੋਗ ਹੈ ਕਿ ਲਾਰੈਂਸ ਬਿਸ਼ਨੋਈ ਵਿਰੁੱਧ ਮਾਰਚ 2021 ਵਿੱਚ ਇੱਕ ਫੋਨ ਕਾਲ ਦੌਰਾਨ ਇੱਕ ਵਿਅਕਤੀ ਤੋਂ 30 ਲੱਖ ਰੁਪਏ ਦੀ ਰਿਸ਼ਵਤ ਮੰਗਣ ਦਾ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਸਬੰਧੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ 7 ਦਸੰਬਰ ਦੀ ਰਾਤ ਨੂੰ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਤੋਂ ਲੈ ਕੇ ਆਈ ਸੀ। ਫਿਰ 8 ਦਸੰਬਰ ਦੀ ਸਵੇਰ ਲਾਰੈਂਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ ।

ਇਸਦੇ ਨਾਲ ਹੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਪੁੱਛਗਿੱਛ ਤੋਂ ਬਾਅਦ ਅਦਾਲਤ ਨੇ ਲਾਰੈਂਸ ਨੂੰ ਮੋਹਾਲੀ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ । ਜਿੱਥੇ ਮੋਹਾਲੀ ਪੁਲਿਸ ਬਿਸ਼ਨੋਈ ਨੂੰ ਟਰਾਂਜ਼ਿਟ ਰਿਮਾਂਡ ‘ਤੇ ਲੈ ਕੇ ਆ ਰਹੀ ਹੈ | ਸੂਤਰਾਂ ਦੇ ਮੁਤਾਬਕ ਜਬਰਨ ਵਸੂਲੀ ਦੇ ਮਾਮਲੇ ਵਿੱਚ ਪੁੱਛਗਿੱਛ ਕਰੇਗੀ |

Scroll to Top