ਦੋ ਵਿੱਤ ਬਿੱਲ ਪਾਸ

ਮੋਹਾਲੀ ਪੁਲਿਸ ਨੇ 25 ਨਵੰਬਰ ਦੁਪਹਿਰ ਤੋਂ 28 ਸ਼ਾਮ ਤੱਕ ਕਿਸਾਨ ਅੰਦੋਲਨ ਦੇ ਮੱਦੇਨਜ਼ਰ ‘ਟਰੈਫਿਕ ਡਾਇਵਰਸ਼ਨ ਅਤੇ ਐਡਵਾਈਜ਼ਰੀ’ ਜਾਰੀ

ਐਸ.ਏ.ਐਸ.ਨਗਰ, 24 ਨਵੰਬਰ, 2023: ਐਸਐਸਪੀ ਡਾ: ਸੰਦੀਪ ਗਰਗ ਨੇ ਅੱਜ ਇੱਥੇ ਮੋਹਾਲੀ (Mohali) ਦੀਆਂ ਸੜਕਾਂ ਦੀ ਵਰਤੋਂ ਕਰਨ ਵਾਲੇ ਯਾਤਰੀਆਂ ਲਈ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੇ ਪ੍ਰਸਤਾਵਿਤ ਅੰਦੋਲਨ ਦੇ ਮੱਦੇਨਜ਼ਰ ਸ਼ਹਿਰ ਦੀਆਂ ਸੜਕਾਂ ‘ਤੇ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਜਗਤਪੁਰਾ ਸੈਕਟਰ 48-49 ਟ੍ਰੈਫਿਕ ਲਾਈਟਾਂ ਤੋਂ ਬਾਵਾ ਵਾਈਟ ਹਾਊਸ ਤੱਕ 25 ਨਵੰਬਰ 2023 ਦੀ ਦੁਪਹਿਰ 12 ਵਜੇ ਤੋਂ 28 ਨਵੰਬਰ ਸ਼ਾਮ ਤੱਕ ਆਵਾਜਾਈ ਬੰਦ ਰਹੇਗੀ। ਇਸ ਤੋਂ ਇਲਾਵਾ ਯਾਤਰੀਆਂ ਨੂੰ ਇਨ੍ਹਾਂ ਦਿਨਾਂ ਦੌਰਾਨ ਸ਼ਹਿਰ ਦੀਆਂ ਸੜਕਾਂ ‘ਤੇ ਭਾਰੀ ਵਾਹਨਾਂ ਦੀ ਵਰਤੋਂ ਤੋਂ ਗ਼ੁਰੇਜ਼ ਕਰਨ ਲਈ ਵੀ ਕਿਹਾ ਗਿਆ ਹੈ। ਹੋਰ ਜਾਣਕਾਰੀ ਲਈ ਰੂਟ ਪਲਾਨ ਨਾਲ ਨੱਥੀ ਕੀਤਾ ਗਿਆ ਹੈ।

Scroll to Top