Patiala

ਮੋਹਾਲੀ: 16 ਫ਼ਰਵਰੀ ਤੋਂ ਸ਼ੁਰੂ ਹੋਣ ਵਾਲਾ ਸਰਸ ਮੇਲਾ ਮੁਲਤਵੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਫ਼ਰਵਰੀ 2024: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ 16 ਫ਼ਰਵਰੀ ਤੋਂ 25 ਫ਼ਰਵਰੀ ਤੱਕ ਲਾਇਆ ਜਾਣ ਵਾਲਾ ਸਰਸ ਮੇਲਾ (Saras Mela) ਮੁਲਤਵੀ ਕਰ ਦਿੱਤਾ ਗਿਆ ਹੈ।

ਨੋਡਲ ਅਫ਼ਸਰ ਸ੍ਰੀਮਤੀ ਸੋਨਮ ਚੌਧਰੀ, ਵਧੀਕ ਡਿਪਟੀ ਕਮਿਸ਼ਨਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ‘ਆਪ ਦੀ ਸਰਕਾਰ ਆਪ ਦੇ ਦਵਾਰ’ ਮੁਹਿੰਮ ਤਹਿਤ ਪਿੰਡ ਪੱਧਰ ’ਤੇ ਲੋਕਾਂ ਦੀਆਂ ਜਨਤਕ ਸਮੱਸਿਆਵਾਂ ਦੀ ਸੁਣਵਾਈ ਅਤੇ ਉਨ੍ਹਾਂ ਨੂੰ ਵੱਖ-ਵੱਖ ਸੁਵਿਧਾਵਾਂ ਮੁਹੱਈਆ ਕਰਵਾਉਣ ’ਚ ਸੇਵਾਵਾ ਦੇ ਰਿਹਾ ਹੋਣ ਕਾਰਨ ਅਤੇ ਆ ਰਹੀ ਲੋਕ ਸਭਾ-2024 ਦੀ ਚੋਣ ਦੀਆਂ ਤਿਆਰੀਆਂ ’ਚ ਰੁੱਝਿਆ ਹੋਣ ਕਾਰਨ, ਇਹ ਮੇਲਾ (Saras Mela) ਮੁਤਲਵੀ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੀ ਪ੍ਰਕਿਰਿਆ ਪੂਰੀ ਹੋਣ ਬਾਅਦ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੰਜਾਬ ਸਰਕਾਰ ਨੂੰ ਦੁਬਾਰਾ ਇਸ ਮੰਤਵ ਲਈ ਮੇਜ਼ਬਾਨੀ ਲਈ ਬੇਨਤੀ ਭੇਜੀ ਜਾਵੇਗੀ।

Scroll to Top