ਐੱਸ.ਏ.ਐੱਸ. ਨਗਰ, 4 ਦਸੰਬਰ 2023: ਜ਼ਿਲ੍ਹਾ ਰੁਜਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐੱਸ. ਏ. ਐੱਸ ਨਗਰ ਵਲੋਂ ਸਹਾਇਕ ਕਮਾਂਡੇਂਟ, ਸਕਿਊਰਟੀ ਸਕਿੱਲ ਕੌਂਸਲ ਇੰਡੀਆ ਲਿਮਟਿਡ ਦੇ ਸਹਿਯੋਗ ਨਾਲ ਜ਼ਿਲ੍ਹਾ ਐੱਸ.ਏ.ਐੱਸ ਨਗਰ ਦੇ ਪੇਂਡੂ ਖੇਤਰਾਂ ਦੇ ਨੌਜਵਾਨਾਂ ਲਈ ਸਕਿਊਰਟੀ ਟ੍ਰੇਨਿੰਗ ਸਬੰਧੀ ਰਜਿਸਟ੍ਰੇਸ਼ਨ ਕੈਂਪ ਮਿਤੀ 05 ਦਸੰਬਰ ਤੋਂ 11 ਦਸੰਬਰ ਤੱਕ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਲਗਾਇਆ ਜਾ ਰਿਹਾ ਹੈ।
ਇਸ ਲੜੀ ਦਾ ਪਹਿਲਾ ਕੈਂਪ ਬੀ. ਡੀ. ਪੀ. ਓ ਆਫਿਸ ਬਲਾਕ ਮਾਜਰੀ ਵਿਖੇ ਲਗਾਇਆ ਜਾਵੇਗਾ। ਜਿਸ ਵਿੱਚ ਦਸਵੀਂ ਪਾਸ ਪੁਰਸ਼ (21 ਤੋਂ 37 ਸਾਲ) ਸਵੇਰੇ 10.00 ਵਜੇ ਤੋਂ 1.00 ਵਜੇ ਤੱਕ ਆਪਣੇ ਦਸਤਾਵੇਜ ਲੈ ਕੇ ਪਹੁੰਚਣ।
ਵਧੇਰੇ ਜਾਣਕਾਰੀ ਦਿੰਦਿਆਂ ਡੀ.ਬੀ.ਈ.ਈ ਦੇ ਅਧਿਕਾਰੀਆਂ ਵਲੋਂ ਦੱਸਿਆ ਗਿਆ ਕੀ ਇਸ ਕੈਂਪ ਵਿੱਚ ਕੇਵਲ 21 ਤੋਂ 37 ਸਾਲ ਤੱਕ ਦੇ ਪੁਰਸ਼ ਉਮੀਦਵਾਰ ਜੋ 10ਵੀਂ ਪਾਸ ਹੋਣ ਸ਼ਾਮਿਲ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪ੍ਰਾਰਥੀਆਂ ਦਾ ਕੱਦ 168 ਸੈ.ਮੀ ਅਤੇ ਭਾਰ 56-90 ਕਿਲੋ ਤੱਕ ਹੋਣ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਉਕਤ ਰਜਿਸਟ੍ਰੇਸ਼ਨ ਕੈਂਪ ਮਿਤੀ 05/12/2023 ਨੂੰ ਬਲਾਕ ਮਾਜਰੀ, ਮਿਤੀ 06/12/2023 ਨੂੰ ਬਲਾਕ ਖਰੜ, ਮਿਤੀ 07/12/2023 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਹਾਲੀ ਅਤੇ ਮਿਤੀ 08/12/2023 ਨੂੰ ਬਲਾਕ ਮੋਹਾਲੀ ਤੇ ਮਿਤੀ 11/12/2023 ਨੂੰ ਬਲਾਕ ਡੇਰਾਬੱਸੀ ਵਿਖੇ ਲਗਾਇਆ ਜਾਣਾ ਹੈ।
ਸਫਲਤਾ-ਪੂਰਵਕ ਟ੍ਰੇਨਿੰਗ ਪੂਰੀ ਕਰਨ ਵਾਲੇ ਪ੍ਰਾਰਥੀਆਂ ਨੂੰ ਐੱਸ.ਏ.ਐੱਸ ਨਗਰ/ਚੰਡੀਗੜ੍ਹ ਵਿਖੇ 18-20 ਹਜ਼ਾਰ ਰੁਪਏ/ਮਹੀਨਾ ਦੀ ਨੌਕਰੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਜ਼ਿਲ੍ਹਾ ਐੱਸ. ਏ. ਐੱਸ. ਨਗਰ (ਮੋਹਾਲੀ) ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਦਸਤਾਵੇਜ਼ ਨਾਲ ਸਬੰਧਤ ਬਲਾਕ ਦੇ ਬੀ.ਡੀ.ਪੀ.ਓ ਦਫਤਰ ਵਿਖੇ ਸਵੇਰੇ 10.00 ਤੋਂ ਦੁਪਹਿਰ 01.00 ਵਜੇ ਤੱਕ ਪਹੁੰਚ ਕੇ, ਇਹਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਵਧੇਰੇ ਜਾਣਕਾਰੀ ਲਈ ਉਮੀਦਵਾਰ ਡੀ.ਬੀ.ਈ.ਈ, ਐੱਸ.ਏ.ਐੱਸ ਨਗਰ ਨਾਲ ਤਾਲਮੇਲ ਕਰ ਸਕਦੇ ਹਨ।