ਚੰਡੀਗੜ੍ਹ, 24 ਫਰਵਰੀ 2024: ਮੋਹਾਲੀ ਪੁਲਿਸ (Mohali police) ਨੇ ਐਕਸਿਸ ਬੈਂਕ ‘ਚ ਜਮ੍ਹਾਂ ਲੋਕਾਂ ਤੋਂ ਕਰੋੜਾਂ ਰੁਪਏ ਦੀ ਠੱਗੀ ਮਾਰ ਕੇ ਫ਼ਰਾਰ ਹੋਏ ਬੈਂਕ ਮੈਨੇਜਰ ਗੌਰਵ ਸ਼ਰਮਾ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਮੁਲਜ਼ਮ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਪੰਜਾਬ ਦਿਨਾਂ ਦਾ ਰਿਮਾਂਡ ਹਾਸਲ ਕੀਤਾ ਹੈ |
ਐਸਪੀ ਹੈੱਡ ਕੁਆਰਟਰ ਤੁਸ਼ਾਰ ਗੁਪਤਾ (Mohali police) ਨੇ ਦੱਸਿਆ ਕਿ ਇਸ ਮਾਮਲੇ ‘ਚ 67 ਖਾਤਾ ਧਾਰਕਾਂ ਦੀਆਂ ਦਰਖਾਸਤਾਂ ਆਈਆ ਸੀ, ਹੁਣ ਤੱਕ 12 ਕਰੋੜ ਦੀ ਠੱਗੀ ਦਾ ਖ਼ੁਲਾਸਾ ਹੋ ਚੁੱਕਿਆ ਹੈ। ਪੁਲਿਸ ਰਿਮਾਂਡ ਦੌਰਾਨ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾਵੇਗੀ । ਮਿਲੀ ਜਾਣਕਾਰੀ ਮੁਤਾਬਕ ਮੁਲਜ਼ਮ ਗੌਰਵ ਖ਼ਿਲਾਫ਼ ਥਾਣਾ ਮੁੱਲਾਂਪੁਰ ਵਿੱਚ ਧੋਖਾਧੜੀ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।