July 8, 2024 8:13 pm
National Lok Adalat

ਮੋਹਾਲੀ: ਸਾਲ 2023 ਦੀ ਆਖ਼ਰੀ ਅਤੇ ਚੌਥੀ ਰਾਸ਼ਟਰੀ ਲੋਕ ਅਦਾਲਤ 9 ਦਸੰਬਰ 2023 ਨੂੰ

ਐੱਸ.ਏ.ਐੱਸ. ਨਗਰ, 07 ਨਵੰਬਰ 2023: ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ (National Legal Services Authority), ਨਵੀਂ ਦਿੱਲੀ ਵਲੋਂ ਜਾਰੀ ਸ਼ਡਿਊਲ ਅਨੁਸਾਰ ਮਿਤੀ 09 ਦਸੰਬਰ 2023 ਨੂੰ ਸਾਲ 2023 ਦੀ ਚੌਥੀ ਅਤੇ ਆਖਰੀ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਹਰਪਾਲ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਐਸ.ਏ.ਐਸ. ਨਗਰ ਦੀ ਅਗਵਾਈ ਵਿਚ ਜ਼ਿਲ੍ਹਾ ਐਸ.ਏ.ਐਸ. ਨਗਰ ਦੀਆਂ ਸਾਰੀਆਂ ਅਦਾਲਤਾਂ ਵਿੱਚ ਕੀਤਾ ਜਾ ਰਿਹਾ ਹੈ |

ਜਿਸ ਵਿਚ ਰਾਜੀਨਾਮਾ ਹੋਣ ਯੋਗ ਫੌਜ਼ਦਾਰੀ ਕੇਸ, ਚੈਕਬਾਊਂਸ ਕੇਸ, ਬੈਂਕਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ.ਏ.ਸੀ.ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜ਼ਿਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਵਿਚਾਰੇ ਜਾਣਗੇ। ਇਸ ਰਾਸ਼ਟਰੀ ਲੋਕ ਅਦਾਲਤ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਜਿਵੇਂ ਕਿ ਟੈਲੀਫੋਨ ਵਿਭਾਗ, ਬੈਂਕ, ਇੰਸ਼ੋਰੈਂਸ ਕੰਪਨੀਆਂ, ਬਿਜਲੀ ਵਿਭਾਗ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਆਦਿ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਵੱਖ-ਵੱਖ ਅਦਾਲਤਾਂ ਵਿਚ ਲੰਬਿਤ ਕੇਸਾਂ ਨੂੰ ਮਿਤੀ 09 ਦਸੰਬਰ 2023 ਨੂੰ ਲਗਾਈ ਜਾ ਰਹੀ ਰਾਸ਼ਟਰੀ ਲੋਕ ਅਦਾਲਤ ਰਾਹੀਂ ਨਿਪਟਾਰੇ ਲਈ ਪ੍ਰੇਰਿਤ ਕੀਤਾ ਗਿਆ।

ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਇਸ ਰਾਸ਼ਟਰੀ ਲੋਕ ਅਦਾਲਤ (National Legal Services Authority) ਵਿਚ ਅਜਿਹੇ ਕੇਸ, ਜਿਹੜੇ ਅਜੇ ਕਿਸੇ ਵੀ ਅਦਾਲਤ ਵਿਚ ਦਾਇਰ ਨਹੀਂ ਕੀਤੇ ਗਏ ਹਨ ਅਤੇ ਉਪਰੋਕਤ ਕੈਟਾਗਿਰੀਆਂ ਅਧੀਨ ਆਉਂਦੇ ਹੋਣ, ਲੋਕ ਅਦਾਲਤ ਵਿਚ ਲਗਵਾਏ ਜਾ ਸਕਦੇ ਹਨ। ਇਸ ਮੌਕੇ ਤੇ ਬਲਜਿੰਦਰ ਸਿੰਘ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਲੋਕ ਅਦਾਲਤਾਂ ਦੇ ਫਾਇਦਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਅਦਾਲਤ ਵਿਚ ਫੈਸਲਾ ਹੋਣ ਤੇ ਕੇਸਾਂ ਵਿੱਚ ਲੱਗੀ ਹੋਈ ਕੋਰਟ ਫੀਸ ਵਾਪਿਸ ਕਰ ਦਿੱਤੀ ਜਾਂਦੀ ਹੈ, ਇਨ੍ਹਾਂ ਕੇਸਾਂ ਦੇ ਫੈਸਲੇ ਖਿਲਾਫ਼ ਕੋਈ ਅਪੀਲ ਨਹੀ ਹੁੰਦੀ।