27 ਜੂਨ 2025: ਪੰਜਾਬ ਪੁਲਿਸ ਮੋਹਾਲੀ (punjab police mohali) ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਪਾਕਿਸਤਾਨੀ ਆਈਐਸਆਈ-ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਇੱਕ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ।
ਇਹ ਮਾਡਿਊਲ ਯੂਕੇ-ਅਧਾਰਤ ਨਿਸ਼ਾਨ ਸਿੰਘ ਅਤੇ ਪਾਕਿਸਤਾਨ (pakistan)-ਅਧਾਰਤ ਅੱਤਵਾਦੀ ਹਰਵਿੰਦਰ ਰਿੰਦਾ ਦੁਆਰਾ ਚਲਾਇਆ ਜਾ ਰਿਹਾ ਸੀ। ਪੁਲਿਸ ਨੇ ਇੱਕ ਨਾਬਾਲਗ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਉਨ੍ਹਾਂ ਕੋਲੋਂ 2 ਹੈਂਡ ਗ੍ਰਨੇਡ, 1 ਗਲੋਕ ਪਿਸਤੌਲ ਅਤੇ ਹੋਰ ਵਿਸਫੋਟਕ ਸਮੱਗਰੀ ਬਰਾਮਦ ਕੀਤੀ ਗਈ ਹੈ।
ਪੁਲਿਸ ਅਨੁਸਾਰ, ਦੋਸ਼ੀ ਅੰਮ੍ਰਿਤਸਰ (amritsar) ਵਿੱਚ ਪੁਲਿਸ ਠਿਕਾਣਿਆਂ ‘ਤੇ ਹਮਲਾ ਕਰਨ ਅਤੇ ਟਾਰਗੇਟ ਕਿਲਿੰਗ ਕਰਨ ਦੀ ਯੋਜਨਾ ਬਣਾ ਰਹੇ ਸਨ। ਪੁਲਿਸ ਦਾ ਦਾਅਵਾ ਹੈ ਕਿ ਉਨ੍ਹਾਂ ਦੀ ਗ੍ਰਿਫ਼ਤਾਰੀ ਨਾਲ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ ਹੋ ਗਈ ਹੈ ਅਤੇ ਕਈ ਜਾਨਾਂ ਬਚਾਈਆਂ ਗਈਆਂ ਹਨ।
ਸਾਰੇ ਦੋਸ਼ੀ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸਹਿਜਪਾਲ ਸਿੰਘ ਅਤੇ ਵਿਕਰਮਜੀਤ ਸਿੰਘ (Vikramjit singh) ਵਜੋਂ ਹੋਈ ਹੈ। ਦੋਵੇਂ ਅੰਮ੍ਰਿਤਸਰ ਦਿਹਾਤੀ ਦੇ ਰਾਮਦਾਸ ਦੇ ਰਹਿਣ ਵਾਲੇ ਹਨ। ਜਦੋਂ ਕਿ ਇੱਕ ਦੋਸ਼ੀ ਵੀ ਨਾਬਾਲਗ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਤੋਂ ਦੋ ਹੱਥਗੋਲੇ, ਇੱਕ ਗਲੋਕ ਪਿਸਤੌਲ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ।
Read more: BKU ਏਕਤਾ-ਉਗਰਾਹਾਂ ਵਲੋਂ ਜੰਤਰ ਮੰਤਰ ਤੋਂ ਪਹਿਲਵਾਨ ਬੀਬੀਆਂ ਦੀ ਗ੍ਰਿਫ਼ਤਾਰਰੀ ਦੀ ਨਿੰਦਾ