Horticulture Department projects

ਮੋਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੇ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਦੇ ਹੁਕਮ

ਚੰਡੀਗੜ੍ਹ, 13 ਮਈ 2025: ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਖੇਤੀ ਭਵਨ, ਮੋਹਾਲੀ ਵਿਖੇ ਹੋਈ ਸਮੀਖਿਆ ਬੈਠਕ ਦੌਰਾਨ ਬਾਗਬਾਨੀ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ  (Horticulture Department projects) ਅਤੇ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲਿਆ ਹੈ।

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਬਾਗਬਾਨੀ ਖੇਤਰ ਨੂੰ ਹੋਰ ਵਿਕਸਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਤਾਂ ਜੋ ਬਾਗਬਾਨੀ ਖੇਤਰ ‘ਚ ਕਿਸਾਨਾਂ ਲਈ ਬਿਹਤਰ ਮੌਕੇ ਯਕੀਨੀ ਬਣਾਏ ਜਾ ਸਕਣ। ਉਨ੍ਹਾਂ ਕਿਹਾ ਕਿ ਬਾਗਬਾਨੀ ਨੂੰ ਉਤਸ਼ਾਹਿਤ ਕਰਨਾ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਸੂਬੇ ‘ਚ ਖੇਤੀਬਾੜੀ ਵਿਭਿੰਨਤਾ ਅਪਣਾਉਣ ਵੱਲ ਇੱਕ ਅਹਿਮ ਕਦਮ ਹੈ।

ਮੋਹਿੰਦਰ ਭਗਤ ਨੇ ਕਿਸਾਨਾਂ ਨੂੰ ਸਬਸਿਡੀਆਂ ਦੀ ਵੰਡ ਪਾਰਦਰਸ਼ੀ ਢੰਗ ਨਾਲ ਸਮੇਂ ਸਿਰ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ ਤਾਂ ਜੋ ਉਹ ਬਿਨਾਂ ਕਿਸੇ ਦੇਰੀ ਦੇ ਸਰਕਾਰੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰ ਸਕਣ। ਉਨ੍ਹਾਂ ਅਧਿਕਾਰੀਆਂ ਨੂੰ ਬਾਗਬਾਨੀ ਨਾਲ ਸਬੰਧਤ ਸਾਰੀਆਂ ਪਹਿਲਕਦਮੀਆਂ ਨੂੰ ਛੇਤੀ ਤੋਂ ਛੇਤੀ ਪੂਰਾ ਕਰਨ ਅਤੇ ਜ਼ਮੀਨੀ ਪੱਧਰ ‘ਤੇ ਕਿਸਾਨਾਂ ਨਾਲ ਸਰਗਰਮੀ ਨਾਲ ਜੁੜਨ ਦੇ ਨਿਰਦੇਸ਼ ਵੀ ਦਿੱਤੇ।

ਬੈਠਕ ਦੌਰਾਨ ਸਕੱਤਰ ਬਾਗਬਾਨੀ ਮੁਹੰਮਦ ਤਈਅਬ ਅਤੇ ਡਾਇਰੈਕਟਰ ਬਾਗਬਾਨੀ ਸ਼ੈਲੇਂਦਰ ਕੌਰ ਨੇ ਕੈਬਨਿਟ ਮੰਤਰੀ ਨੂੰ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਅਤੇ ਪ੍ਰੋਜੈਕਟਾਂ  (Horticulture Department projects) ਤਹਿਤ ਹੋਈ ਪ੍ਰਗਤੀ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਵਿਭਾਗ ਦੀਆਂ ਮੁੱਖ ਪ੍ਰਾਪਤੀਆਂ ‘ਤੇ ਵੀ ਚਾਨਣਾ ਪਾਇਆ ਅਤੇ ਖੇਤਰੀ ਪੱਧਰ ‘ਤੇ ਲਾਗੂਕਰਨ ਬਾਰੇ ਜਾਣਕਾਰੀ ਸਾਂਝੀ ਕੀਤੀ।

Read More: ਮੋਹਿੰਦਰ ਭਗਤ ਜ਼ਿਲ੍ਹਿਆਂ ਦਾ ਕਰਨਗੇ ਦੌਰਾ ਤੇ ਸਾਬਕਾ ਸੈਨਿਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਕਰਨਗੇ ਨਿਪਟਾਰਾ

Scroll to Top