Punjab calendar 2026

ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਡਾਇਰੀ ਤੇ ਟੇਬਲ ਕੈਲੰਡਰ 2026 ਜਾਰੀ

ਚੰਡੀਗੜ੍ਹ, 03 ਜਨਵਰੀ 2026: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਚੰਡੀਗੜ੍ਹ ਵਿਖੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਸਾਲ 2026 ਦੀ ਡਾਇਰੀ ਅਤੇ ਟੇਬਲ ਕੈਲੰਡਰ ਜਾਰੀ ਕੀਤਾ | ਇਸ ਦੌਰਾਨ ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਇਹ ਡਾਇਰੀ ਅਤੇ ਟੇਬਲ ਕੈਲੰਡਰ ਨੂੰ ਵਿਸ਼ੇਸ਼ ਤੌਰ ‘ਤੇ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਇਕ ਥਾਂ’ ਤੇ ਅਹਿਮ ਜਾਣਕਾਰੀ ਅਤੇ ਵਿਭਾਗੀ ਸੰਪਰਕ ਵੇਰਵੇ ਪ੍ਰਦਾਨ ਕਰਨ ਲਈ ਤਿਆਰ ਕੀਤਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰੱਖਿਆ ਸੇਵਾਵਾਂ ਭਲਾਈ ਵਿਭਾਗ ਸੈਨਿਕ ਭਾਈਚਾਰੇ ਦੀ ਸਹੂਲਤ, ਭਲਾਈ ਅਤੇ ਸਨਮਾਨ ਲਈ ਲਗਾਤਾਰ ਪ੍ਰਭਾਵਸ਼ਾਲੀ ਪਹਿਲਕਦਮੀਆਂ ਕਰ ਰਿਹਾ ਹੈ।

ਇਸ ਮੌਕੇ ਵਧੀਕ ਮੁੱਖ ਸਕੱਤਰ, ਰੱਖਿਆ ਸੇਵਾਵਾਂ ਭਲਾਈ ਵਿਭਾਗ, ਜੇ.ਐਮ. ਬਾਲਾਮੁਰੂਗਨ, ਡਾਇਰੈਕਟਰ ਬ੍ਰਿਗੇਡੀਅਰ. ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਅਤੇ ਓਐਸਡੀ ਕਰਨਲ ਜਰਨੈਲ ਸਿੰਘ (ਸੇਵਾਮੁਕਤ) ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

Read More: CM ਭਗਵੰਤ ਮਾਨ ਨੇ ਮੋਹਾਲੀ ਹਵਾਈ ਅੱਡੇ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਵਕਾਲਤ

ਵਿਦੇਸ਼

Scroll to Top