ਚੰਡੀਗੜ੍ਹ, 13 ਨਵੰਬਰ 2025: ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਬਾਗਬਾਨੀ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਪੰਜਾਬ ਭਵਨ, ਚੰਡੀਗੜ੍ਹ ਵਿਖੇ ਵਿਸੇਸ਼ ਬੈਠਕ ਕੀਤੀ। ਮੰਤਰੀ ਮੋਹਿੰਦਰ ਭਗਤ ਨੇ ਬੈਠਕ ਦੌਰਾਨ ਬਾਗ਼ਬਾਨੀ ਵਿਭਾਗ ਦੀ ਯੋਜਨਾ ‘ਆਪਣਾ ਪਿੰਡ ਆਪਣਾ ਬਾਗ਼’ ਅਧੀਨ ਹੋਈ ਪ੍ਰਗਤੀ ਅਤੇ ਵਿਭਾਗ ‘ਚ ਚੱਲ ਰਹੇ ਹੋਰ ਅਹਿਮ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ।
ਕੈਬਿਨਟ ਮੰਤਰੀ ਨੇ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਤੋਂ ਪ੍ਰਗਤੀ ਅਧੀਨ ਪ੍ਰੋਜੈਕਟਾਂ ਜਿਨ੍ਹਾਂ ‘ਚ ਪੌਲੀ ਹਾਊਸਾਂ ਤੋਂ ਇਲਾਵਾ ਸੂਬੇ ‘ਚ ਫਲਾਂ ਅਤੇ ਸਬਜ਼ੀਆਂ ਸਬੰਧੀ ਉਤਪਾਦਨ ਦਾ ਵੀ ਵਿਸ਼ੇਸ਼ ਜਾਇਜ਼ਾ ਲਿਆ।
ਇਸ ਮੌਕੇ ਮੋਹਿੰਦਰ ਭਗਤ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀ ਪੰਚਾਇਤੀ ਜ਼ਮੀਨਾਂ ਤੇ ਫ਼ਲਦਾਰ ਪੌਦੇ ਲਗਾਉਣ ਦੀ ਯੋਜਨਾ ਉਲੀਕੀ ਹੈ। ਉਨ੍ਹਾ ਦੱਸਿਆ ਕਿ ਪੰਚਾਇਤੀ ਜ਼ਮੀਨਾਂ ਤੇ ਲੱਗਣ ਵਾਲੇ ਫ਼ਲਦਾਰ ਬਾਗਾਂ ਤੋਂ ਹੋਣ ਵਾਲੀ ਆਮਦਨ ਪਿੰਡਾਂ ਦੇ ਵਿਕਾਸ ਲਈ ਵਰਤੀ ਜਾਵੇਗੀ।
Read More: ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਛੇਤੀ ਮਿਲਣਗੇ ਸਮਾਰਟ ਫੋਨ: ਡਾ. ਬਲਜੀਤ ਕੌਰ




