ਮਹਿੰਦਰ ਸਿੰਘ ਕੇ.ਪੀ ਕਾਂਗਰਸ ਛੱਡ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ

Mohinder Singh K.P

ਚੰਡੀਗੜ੍ਹ, 22 ਅਪ੍ਰੈਲ 2024: ਪੰਜਾਬ ਕਾਂਗਰਸ ਨੂੰ ਲੋਕ ਸਭਾ ਚੋਣਾਂ ਤੋਂ ਪਹਿਲਾਂ ਇੱਕ ਹੋਰ ਵੱਡਾ ਝਟਕਾ ਲੱਗਾ ਹੈ | ਕਾਂਗਰਸ ਦੇ ਸੀਨੀਅਰ ਆਗੂ ਅਤੇ ਜਲੰਧਰ ਤੋਂ ਸੰਸਦ ਮੈਂਬਰ ਮਹਿੰਦਰ ਸਿੰਘ ਕੇ.ਪੀ (Mohinder Singh K.P) ਸ਼੍ਰੋਮਣੀ ਅਕਾਲੀ ਦਲ (Shiromani Akali Dal) ਵਿੱਚ ਸ਼ਾਮਲ ਹੋ ਗਏ ਹਨ। ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕੀਤਾ |

ਜਿਕਰਯੋਗ ਹੈ ਕਿ ਮਹਿੰਦਰ ਸਿੰਘ ਕੇ.ਪੀ  2009 ‘ਚ ਕਾਂਗਰਸ ਦੀ ਟਿਕਟ ‘ਤੇ ਕੇ.ਪੀ (Mohinder Singh K.P) ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਬਣੇ ਸਨ। ਜਿਸ ਤੋਂ ਬਾਅਦ ਕਾਂਗਰਸ ਨੇ 2014 ‘ਚ ਹੁਸ਼ਿਆਰਪੁਰ ਤੋਂ ਮਹਿੰਦਰ ਕੇ.ਪੀ ਨੂੰ ਮੈਦਾਨ ‘ਚ ਉਤਾਰਿਆ ਅਤੇ ਉਨ੍ਹਾਂ ਨੂੰ ਹਾਰ ਮਿਲੀ । ਉਨ੍ਹਾਂ ਨੂੰ ਭਾਜਪਾ ਉਮੀਦਵਾਰ ਵਿਜੇ ਸਾਂਪਲਾ ਨੇ ਹਰਾਇਆ ਸੀ। ਮਹਿੰਦਰ ਕੇ.ਪੀ ਪੰਜਾਬ ਕਾਂਗਰਸ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।