Raja Warring

ਡੀਜੀਪੀ ਪੰਜਾਬ ਵੱਲੋਂ ਵਿੱਢੀ ਮੁਹਿੰਮ ਦਾ ਕੋਈ ਫਾਇਦਾ ਨਹੀਂ, ਮੈਨੂੰ ਵੀ ਜਾਨੋਂ ਮਾਰਨ ਦੀਆਂ ਮਿਲ ਰਹੀਆਂ ਨੇ ਧਮਕੀਆਂ: ਰਾਜਾ ਵੜਿੰਗ

ਲੁਧਿਆਣਾ 23 ਨਵੰਬਰ 2022: ਲੁਧਿਆਣਾ ਦੇ ਹਲਕਾ ਪੱਛਮੀ ‘ਚ ਪਹੁੰਚੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Waring) ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਇੱਕ ਵਾਰ ਫਿਰ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਤਾਲਿਬਾਨੀ ਰਾਜ ਵਰਗੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਉਹ ਲਗਾਤਾਰ ਵਰਕਰਾਂ ਨਾਲ ਮੀਟਿੰਗਾਂ ਕਰ ਰਹੇ ਹਨ, ਉਨ੍ਹਾਂ ਕਿਹਾ ਕਿ ਇਸ ਵਾਰ ਜ਼ਮੀਨੀ ਪੱਧਰ ‘ਤੇ ਜੁੜੇ ਵਰਕਰਾਂ ਨੂੰ ਹੀ ਟਿਕਟਾਂ ਦਿੱਤੀਆਂ ਜਾਣਗੀਆਂ ਅਤੇ ਕਿਹਾ ਕਿ ਇਸ ਵਾਰ ਕਿਸੇ ਵੀ ਚਹੇਤੇ ਨੂੰ ਟਿਕਟ ਨਹੀਂ ਦਿੱਤੀ ਜਾਵੇਗੀ |

ਇਸ ਤੋਂ ਇਲਾਵਾ ਰਾਜਾ ਵੜਿੰਗ ਨੇ ਗੁਜਰਾਤ ਅਤੇ ਹਿਮਾਚਲ ਚੋਣਾਂ ਬਾਰੇ ਕਿਹਾ ਕਿ ਪੰਜਾਬ ਦਾ ਪੈਸਾ ਇਸ਼ਤਿਹਾਰ ਨੀਤੀ ‘ਤੇ ਖਰਚ ਕੀਤਾ ਜਾ ਰਿਹਾ ਹੈ, ਇਸ ਤੋਂ ਇਲਾਵਾ ਵੜਿੰਗ ਨੇ ਕਿਹਾ ਕਿ ਉਹ ਲਿਖਤੀ ਤੌਰ ‘ਤੇ ਦੇਣ ਲਈ ਤਿਆਰ ਹਨ ਕਿ ਹਿਮਾਚਲ ‘ਚ ਇਕ ਵੀ ਸੀਟ ਨਹੀਂ ਮਿਲੇਗੀ। ਹਰਿਆਣਾ ਚੋਣਾਂ ‘ਚ ਹਾਰ ਨੂੰ ਲੈ ਕੇ ਅਰਵਿੰਦ ਕੇਜਰੀਵਾਲ ‘ਤੇ ਵੀ ਨਿਸ਼ਾਨਾ ਸਾਧਿਆ ਗਿਆ ਹੈ।

ਡੀ.ਜੀ.ਪੀ.ਪੰਜਾਬ ਵੱਲੋਂ ਹਥਿਆਰਾਂ ਦੀਆਂ ਪੋਸਟਾਂ ਅਪਲੋਡ ਕਰਨ ਵਾਲਿਆਂ ਖਿਲਾਫ਼ ਵਿੱਢੀ ਗਈ ਮੁਹਿੰਮ ਬਾਰੇ ਉਨ੍ਹਾਂ ਕਿਹਾ ਕਿ ਅਜਿਹੀ ਮੁਹਿੰਮ ਚਲਾਉਣ ਦਾ ਕੋਈ ਫਾਇਦਾ ਨਹੀਂ ਹੈ।ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਦਿਨੋ-ਦਿਨ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਮੈਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲ ਰਹੀਆਂ ਹਨ |

ਦੂਜੇ ਪਾਸੇ ਅਜਨਾਲਾ ‘ਚ ‘ਆਪ’ ਵਰਕਰ ਦੀ ਹਵਾਈ ਫਾਰਿੰਗ ‘ਚ ਗੋਲੀ ਚਲਾਉਣ ਦੀ ਵੀਡੀਓ ਵਾਇਰਲ ‘ਤੇ ਉਨ੍ਹਾਂ ਕਿਹਾ ਕਿ ਉਹ ਭਾਵੇਂ ਕਿਸੇ ਵੀ ਪਾਰਟੀ ਦਾ ਚਹੇਤਾ ਹੋਵੇ ਪਰ ਕਾਰਵਾਈ ਹੋਣੀ ਚਾਹੀਦੀ ਹੈ। ਕਾਨੂੰਨ ਸਭ ਲਈ ਬਰਾਬਰ ਹੈ ।ਇਸ ਤੋਂ ਇਲਾਵਾ ਕਿਸਾਨਾਂ ‘ਤੇ ਸਵਾਲ ਪੁੱਛੇ ਜਾਣ ‘ਤੇ ਵੜਿੰਗ ਨੇ ਕਿਹਾ ਕਿ ਕਿਸਾਨਾਂ ਅਤੇ ਪੰਜਾਬ ਸਰਕਾਰ ਵਿਚਕਾਰ ਗੱਲਬਾਤ ਹੋਣੀ ਲਾਜ਼ਮੀ ਹੈ ਅਤੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ, ਪਰ ਕਿਸਾਨ ਲੋਕਾਂ ਨੂੰ ਬਿਨਾਂ ਵਜ੍ਹਾ ਪਰੇਸ਼ਾਨ ਨਾ ਕਰਨ |

 

Scroll to Top