Kulwant Singh

5 ਪਿੰਡਾਂ ਵਿਚਲੇ 25 ਘਰਾਂ ਦੀ ਦੁਬਾਰਾ ਉਸਾਰੀ ਦੇ ਲਈ ਉਨ੍ਹਾਂ ਦੇ ਖਾਤੇ ‘ਚ ਪੈਸੇ ਪੁੱਜ ਚੁੱਕੇ ਹਨ: ਕੁਲਵੰਤ ਸਿੰਘ

ਮੋਹਾਲੀ 21 ਜੁਲਾਈ 2023: ਮੋਹਾਲੀ ਵਿਧਾਨ ਸਭਾ ਹਲਕੇ ਦੇ 5 ਪਿੰਡਾਂ ਵਿਚਲੇ 25 ਦੇ ਕਰੀਬ ਜਿਹੜੇ ਘਰ ਬਰਸਾਤੀ ਪਾਣੀ ਦੇ ਚੱਲਦੇ ਡਿੱਗ ਚੁੱਕੇ ਸਨ। ਉਨ੍ਹਾਂ ਦੀ ਦੁਬਾਰਾ ਉਸਾਰੀ ਦੇ ਲਈ ਉਹਨਾਂ ਦੇ ਖਾਤੇ ਦੇ ਵਿੱਚ ਪੰਜਾਬ ਸਰਕਾਰ ਵੱਲੋਂ ਮੁਆਵਜ਼ੇ ਦੇ ਰੂਪ ਵਿੱਚ ਪੈਸੇ ਪਹੁੰਚ ਚੁੱਕੇ ਹਨ। ਇਹ ਗੱਲ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ (Kulwant Singh) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਹਲਕੇ ਦੇ 40 ਪਿੰਡਾਂ ਦੇ ਵਿੱਚ ਜਿਹੜੇ ਮਕਾਨ ਕੁਦਰਤ ਦੀ ਕਰੋਪੀ ਹੜ੍ਹਾਂ ਦੇ ਚੱਲਦੇ ਹੋਏ ਡਿੱਗ ਚੁੱਕੇ ਸਨ। ਉਨ੍ਹਾਂ ਦੇ ਖਾਤੇ ਵਿੱਚ ਵੀ ਆਉਣ ਵਾਲੇ ਕੁਝ ਦਿਨਾਂ ਵਿੱਚ ਪੈਸੇ ਪਹੁੰਚ ਜਾਣਗੇ

ਕੁਲਵੰਤ ਸਿੰਘ ਨੇ ਕਿਹਾ ਕਿ ਉਨ੍ਹਾਂ ਖੁਦ ਪਿਛਲੇ ਕਈ ਦਿਨਾਂ ਤੋਂ ਹਲਕੇ ਦੇ ਪਿੰਡਾਂ ਦਾ ਦੌਰਾ ਕਰਕੇ ਨੁਕਸਾਨ ਹੋਏ ਘਰਾਂ ਦੇ ਸੰਬੰਧ ਵਿਚ ਰਿਪੋਰਟ ਤਿਆਰ ਕਰਵਾਉਣ ਦੇ ਲਈ ਸਰਵੇ ਕਰਵਾਇਆ ਸੀ, ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਅਜਿਹੀ ਪਹਿਲੀ ਸਰਕਾਰ ਹੈ ਕਿ ਨੁਕਸਾਨ ਤੋਂ ਬਾਅਦ ਏਨੀ ਜਲਦੀ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਮਿਲ ਚੁੱਕਾ ਹੋਵੇ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਫੈਜ਼ -11 ਦੇ ਵਿੱਚ ਮਹੱਲਾ ਕਲੀਨਿਕ ਖੋਲ੍ਹਿਆ ਜਾ ਚੁੱਕਾ ਹੈ। ਜਿੱਥੇ ਰੋਜ਼ਾਨਾ ਮਰੀਜ਼ ਆਪਣੀ ਬਿਮਾਰੀ ਦਾ ਇਲਾਜ ਕਰਵਾਉਂਦੇ ਹਨ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ 300 ਯੂਨਿਟ ਪ੍ਰਤੀ-ਮਹੀਨਾ ਬਿਜਲੀ ਦਾ ਬਿੱਲ ਮੁਆਫ਼ ਕੀਤੇ ਜਾਣ ਦੇ ਚੱਲਦੇ ਹੋਏ ਲੋਕਾਂ ਦਾ ਬਿਜਲੀ ਦਾ ਬਿਲ ਜ਼ੀਰੋ ਆ ਰਿਹਾ ਹੈ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਇੱਕ-ਇੱਕ ਵਰਕਰ ਪੰਜਾਬ ਦੇ ਲੋਕਾਂ ਨੂੰ ਪੂਰੀ ਤਰ੍ਹਾਂ ਸਮਰਪਿਤ ਹੈ | ਜਦੋਂ ਵੀ ਕਿਸੇ ਨੂੰ ਕੋਈ ਤਕਲੀਫ਼ ਹੁੰਦੀ ਹੈ, ਤਾਂ ਇਹ ਤਕਲੀਫ਼ ਉਸ ਵਿਅਕਤੀ ਵਿਸ਼ੇਸ਼ ਦੀ ਨਹੀਂ, ਬਲਕਿ ਆਮ ਆਦਮੀ ਪਾਰਟੀ ਦੇ ਵਰਕਰ ਉਸ ਮਾਮਲੇ ਦਾ ਸਮਾਂ ਰਹਿੰਦੇ ਹੱਲ ਕਰਨ ਦੇ ਲਈ ਤਤਪਰ ਰਹਿੰਦੇ ਹਨ।

MLA Kulwant Singh

ਮੋਹਾਲੀ ਦੇ ਵਿੱਚ ਪਾਣੀ ਦੀ ਨਿਕਾਸੀ ਦੇ ਸੰਬੰਧ ਵਿੱਚ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਕੁਦਰਤ ਦੀ ਇਸ ਕਰੋਪੀ ਦੇ ਚੱਲਦੇ ਹੋਏ ਲੋਕਾਂ ਨੇ ਸਬਰ ਅਤੇ ਸੰਤੋਖ ਤੋਂ ਕੰਮ ਲਿਆ ਤੇ ਕਿਸੇ ਝਗੜੇ- ਝਮੇਲੇ ਵਿੱਚ ਨਹੀਂ ਪਏ। ਇੱਕ ਦੂਜੇ ਦੀ ਮੱਦਦ ਕਰਨ ਲਈ ਹੀ ਅੱਗੇ ਆਉਂਦੇ ਰਹੇ, ਇਸ ਗੱਲ ਦੇ ਲਈ ਮੈਂ ਵਿਧਾਨ ਸਭਾ ਹਲਕੇ ਹਲਕਾ ਮੋਹਾਲੀ ਦੇ ਲੋਕਾਂ ਦਾ ਹਮੇਸ਼ਾ ਰਿਣੀ ਰਹਾਂਗਾ, ਕਿ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਤੇ ਸਰਵੇ ਟੀਮਾ ਨੂੰ ਪੂਰਾ ਸਹਿਯੋਗ ਦਿੱਤਾ |

ਵਿਧਾਇਕ ਕੁਲਵੰਤ ਸਿੰਘ (Kulwant Singh) ਨੇ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜੀਤ ਸਿੰਘ ਅਤੇ ਪ੍ਰਬੰਧਕ ਕਮੇਟੀ ਦੇ ਹੋਰਨਾਂ ਮੈਂਬਰਾਂ ਦਾ ਧੰਨਵਾਦ ਕੀਤਾ ਕਿ ਜਿਨ੍ਹਾਂ ਨੇ ਹੜ੍ਹ ਪੀੜਤਾਂ ਦੇ ਲਈ ਗੁਰਦੁਆਰਾ ਸਾਹਿਬ ਦੇ ਵਿੱਚ ਲੰਗਰ ਦੀ ਵਿਵਸਥਾ ਕਰਵਾਈ, ਵਿਧਾਇਕ ਕੁਲਵੰਤ ਸਿੰਘ ਨੇ ਦੁਹਰਾਇਆ ਕੇ ਪਾਣੀ ਦੀ ਨਿਕਾਸੀ ਦੇ ਸੰਬੰਧ ਵਿੱਚ ਆਉਣ ਵਾਲੇ ਕੁਝ ਮਹੀਨਿਆਂ ਦੇ ਵਿੱਚ ਹੀ ਪੱਕਾ ਇਲਾਜ਼ ਕਰ ਦਿੱਤਾ ਜਾਵੇਗਾ ਅਤੇ ਕਿਧਰੇ ਵੀ ਪਾਣੀ ਖੜਾ ਨਜ਼ਰ ਨਹੀਂ ਆਵੇਗਾ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਤਰਫੋਂ ਚੋਣਾਂ ਦੇ ਦੌਰਾਨ ਬੀਬੀਆਂ ਦੇ ਖਾਤੇ ਵਿੱਚ 1000 ਰੁਪਏ ਪ੍ਰਤੀ ਮਹੀਨਾ ਦੀ ਗਰੰਟੀ ਅਤੇ ਐਲਾਨ ਕੀਤਾ ਗਿਆ ਸੀ ਉਸ ਨੂੰ ਵੀ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਪੂਰਾ ਕਰਨ ਜਾ ਰਹੀ ਹੈ। ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਹਾਜ਼ਰੀਨ ਨੂੰ ਭਰੋਸਾ ਦਿਵਾਇਆ ਕਿ ਹਰ ਇਕ ਦੀ ਨੁਕਸਾਨ ਦੀ ਜਿਨਾ ਹੋ ਸਕੇ ਭਰਪਾਈ ਕੀਤੀ ਜਾਵੇਗੀ |

ਇਸ ਮੌਕੇ ‘ਤੇ ਵਿਧਾਇਕ ਕੁਲਵੰਤ ਸਿੰਘ ਤੋਂ ਇਲਾਵਾ ਸੀਨੀਅਰ ਆਪ ਆਗੂ ਹਰ ਸੁੱਖਇੰਦਰ ਸਿੰਘ ਬੱਬੀ ਬਾਦਲ, ਆਪ ਆਗੂ ਸੁਖਵਿੰਦਰ ਸਿੰਘ ਬਰਨਾਲਾ, ਗੁਰਦੁਆਰਾ ਪ੍ਰਬੰਧਕ ਕਮੇਟੀ ਫੇਜ਼-11 ਦੇ ਪ੍ਰਧਾਨ -ਹਰਜੀਤ ਸਿੰਘ, ਕੁਲਦੀਪ ਸਿੰਘ ਸਮਾਣਾ ,ਹਰਵਿੰਦਰ ਕੌਰ, ਕੈਪਟਨ ਕਰਨੈਲ ਸਿੰਘ,
ਗੱਜਣ ਸਿੰਘ, ਆਰ.ਪੀ.ਸਰਮਾ , ਹਰਮੇਸ਼ ਸਿੰਘ ਕੁੰਬੜਾ, ਜਸਪਾਲ ਸਿੰਘ ਮਟੋਰ, ਸੁਮੀਤ ਸੋਢੀ, ਚੰਨਾ, ਆਰ.ਐਸ ਢਿੱਲੋਂ, ਬਲਵੀਰ ਸਿੰਘ ਸੋਹਲ,ਸਾਵਿਤਾ,ਸਵਰਨ ਲਤਾ ਅਤੇ ਜਸਵੀਰ ਸਿੰਘ ਅਤਲੀ ਮੌਜੂਦ ਸਨ।

Scroll to Top