ਮਨੀ ਲਾਂਡਰਿੰਗ ਮਾਮਲਾ: ਅਦਾਲਤ ਨੇ BRS ਵਿਧਾਇਕਾ ਕੇ. ਕਵਿਤਾ ਨੂੰ 9 ਅਪ੍ਰੈਲ ਤੱਕ ਨਿਆਂਇਕ ਹਿਰਾਸਤ ‘ਚ ਭੇਜਿਆ

K. Kavita

ਚੰਡੀਗੜ੍ਹ, 26 ਮਾਰਚ 2024: ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਦੀ ਧੀ ਅਤੇ ਬੀਆਰਐਸ ਵਿਧਾਇਕਾ ਕੇ ਕਵਿਤਾ (BRS MLA K Kavita) ਨੂੰ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ 9 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਮੰਗਲਵਾਰ (26 ਮਾਰਚ) ਨੂੰ ਈਡੀ ਨੇ ਕੇ ਕਵਿਤਾ ਨੂੰ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਸੀ। ਈਡੀ ਨੇ ਕਵਿਤਾ ਨੂੰ 15 ਮਾਰਚ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਮਨੀ ਲਾਂਡਰਿੰਗ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਹ 16 ਮਾਰਚ ਤੋਂ 26 ਮਾਰਚ ਤੱਕ ਈਡੀ ਦੀ ਹਿਰਾਸਤ ਵਿੱਚ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।