July 2, 2024 9:47 pm
Manish Sisodia

ਦਿੱਲੀ ਦੇ ਡਿਪਟੀ CM ਮਨੀਸ਼ ਸਿਸੋਦੀਆ ਖ਼ਿਲਾਫ ਮਨੀ ਲਾਂਡਰਿੰਗ ਦਾ ਕੇਸ ਦਰਜ

ਚੰਡੀਗੜ੍ਹ 23 ਅਗਸਤ 2022: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਆਬਕਾਰੀ ਨੀਤੀ 2021-22 ਮਾਮਲੇ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਖ਼ਿਲਾਫ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਗਿਆ ਹੈ । ਜਿਕਰਯੋਗ ਹੈ ਕਿ ਆਬਕਾਰੀ ਨੀਤੀ ਮਾਮਲੇ ‘ਚ ਸੀਬੀਆਈ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਸਮੇਤ 21 ਥਾਵਾਂ ‘ਤੇ ਛਾਪੇਮਾਰੀ ਕੀਤੀ ਸੀ ।

ਕੀ ਹੈ ਪੂਰਾ ਮਾਮਲਾ ਹੈ?

ਦਿੱਲੀ ਦੇ LG ਨੇ ਸਕੱਤਰ ਦੀ ਰਿਪੋਰਟ ਦੇ ਆਧਾਰ ‘ਤੇ ਸੀਬੀਆਈ ਜਾਂਚ ਦੀ ਸਿਫ਼ਾਰਿਸ਼ ਕੀਤੀ ਸੀ। ਇਹ ਰਿਪੋਰਟ 8 ਜੁਲਾਈ ਨੂੰ ਭੇਜੀ ਗਈ ਸੀ। ਜਿਸ ਵਿੱਚ ਪਿਛਲੇ ਸਾਲ ਲਾਗੂ ਕੀਤੀ ਗਈ ਆਬਕਾਰੀ ਨੀਤੀ ‘ਤੇ ਸਵਾਲ ਉਠਾਏ ਗਏ। ਜਿਸ ਵਿੱਚ ਆਬਕਾਰੀ ਨੀਤੀ (2021-22) ਨੂੰ ਬਣਾਉਣ ਅਤੇ ਲਾਗੂ ਕਰਨ ਵਿੱਚ ਲਾਪਰਵਾਹੀ ਦੇ ਨਾਲ-ਨਾਲ ਨਿਯਮਾਂ ਦੀ ਅਣਦੇਖੀ ਅਤੇ ਨੀਤੀ ਨੂੰ ਲਾਗੂ ਕਰਨ ਵਿੱਚ ਗੰਭੀਰ ਕੁਤਾਹੀ ਦੇ ਦੋਸ਼ ਹਨ।

ਇਸਦੇ ਨਾਲ ਹੀ ਟੈਂਡਰਾਂ ਨੂੰ ਅੰਤਿਮ ਰੂਪ ਦੇਣ ਵਿੱਚ ਬੇਨਿਯਮੀਆਂ ਅਤੇ ਕੁਝ ਚੁਣੇ ਹੋਏ ਵਿਕਰੇਤਾਵਾਂ ਨੂੰ ਟੈਂਡਰ ਤੋਂ ਬਾਅਦ ਦੇ ਲਾਭ ਸ਼ਾਮਲ ਹਨ। ਰਿਪੋਰਟ ਵਿੱਚ ਇਹ ਵੀ ਦੋਸ਼ ਲਾਇਆ ਗਿਆ ਹੈ ਕਿ ਸ਼ਰਾਬ ਵੇਚਣ ਵਾਲਿਆਂ ਦੀ ਲਾਇਸੈਂਸ ਫੀਸ ਮੁਆਫ ਕਰਨ ਨਾਲ ਸਰਕਾਰ ਨੂੰ 144 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਆਬਕਾਰੀ ਮੰਤਰੀ ਵਜੋਂ ਮਨੀਸ਼ ਸਿਸੋਦੀਆ ਨੇ ਇਨ੍ਹਾਂ ਵਿਵਸਥਾਵਾਂ ਨੂੰ ਨਜ਼ਰਅੰਦਾਜ਼ ਕੀਤਾ ਹੈ।