Site icon TheUnmute.com

ਮਨੀ ਲਾਂਡਰਿੰਗ ਮਾਮਲਾ: ਹੇਮੰਤ ਸੋਰੇਨ ਦੀ ਗ੍ਰਿਫਤਾਰੀ ‘ਤੇ ਹਾਈਕੋਰਟ ਨੇ ED ਤੋਂ ਮੰਗਿਆ ਜਵਾਬ

Hemant Soren

ਚੰਡੀਗੜ੍ਹ, 05 ਫ਼ਰਵਰੀ, 2024: ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ (Hemant Soren) ਦੀ ਇਨਫੋਰਸਮੈਂਟ ਡਾਇਰੈਕਟੋਰੇਟ ਦੁਆਰਾ ਗ੍ਰਿਫਤਾਰੀ ਦੇ ਖ਼ਿਲਾਫ਼ ਪਟੀਸ਼ਨ ‘ਤੇ ਸੋਮਵਾਰ ਨੂੰ ਸੁਣਵਾਈ ਹੋਈ। ਅਦਾਲਤ ਨੇ ਈਡੀ ਨੂੰ ਇਸ ਮਾਮਲੇ ਵਿੱਚ 9 ਫਰਵਰੀ ਤੱਕ ਆਪਣਾ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਹਾਈਕੋਰਟ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 12 ਫਰਵਰੀ ਨੂੰ ਕਰੇਗਾ।

ਜ਼ਿਕਰਯੋਗ ਹੈ ਕਿ ਹੇਮੰਤ ਸੋਰੇਨ (Hemant Soren) ਆਪਣੀ ਗ੍ਰਿਫਤਾਰੀ ਖ਼ਿਲਾਫ਼ ਪਹਿਲਾਂ ਹੀ ਝਾਰਖੰਡ ਹਾਈਕੋਰਟ ਪਹੁੰਚ ਚੁੱਕੇ ਹਨ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ‘ਚ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਪਟੀਸ਼ਨ ‘ਤੇ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਹੇਮੰਤ ਸੋਰੇਨ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਕੀਤੀ ਗਈ ਗ੍ਰਿਫਤਾਰੀ ਨੂੰ ਚੁਣੌਤੀ ਦਿੱਤੀ ਸੀ। ਸ਼ੁੱਕਰਵਾਰ ਨੂੰ ਬੈਂਚ ਨੇ ਸੋਰੇਨ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਅਤੇ ਅਭਿਸ਼ੇਕ ਸਿੰਘਵੀ ਨੂੰ ਹਾਈਕੋਰਟ ਦਾ ਰੁਖ਼ ਕਰਨ ਲਈ ਕਿਹਾ ਸੀ।

Exit mobile version