July 7, 2024 2:22 am
Anurag Verma

Monsoon: ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਮਾਨਸੂਨ ਸੀਜ਼ਨ ਦੌਰਾਨ ਡਿਪਟੀ ਕਮਿਸ਼ਨਰਾਂ ਨੂੰ ਤਿਆਰ ਰਹਿਣ ਦੀ ਹਦਾਇਤ

ਚੰਡੀਗੜ੍ਹ, 4 ਜੁਲਾਈ 2024: ਮਾਨਸੂਨ (Monsoon) ਪੰਜਾਬ ‘ਚ ਦਸਤਕ ਦੇ ਚੁੱਕਾ ਹੈ ਅਤੇ ਪੰਜਾਬ ਕਈ ਇਲਾਕਿਆਂ ‘ਚ ਮੀਂਹ ਪਿਆ ਹੈ | ਇਸਦੇ ਚੱਲਦੇ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ (Anurag Verma) ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਕਰਕੇ ਮਾਨਸੂਨ ਸੀਜ਼ਨ ਦੌਰਾਨ ਤਿਆਰ ਰਹਿਣ ਦੇ ਹੁਕਮ ਦਿੱਤੇ ਹਨ ਤੋਂ ਸੂਬੇ ਦੇ ਲੋਕਾਂ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ |

ਦੱਸਿਆ ਗਿਆ ਹੈ ਕਿ ਮੌਜੂਦਾ ਸਮੇਂ ਭਾਖੜਾ ਡੈਮ ‘ਚ ਪਾਣੀ ਦਾ ਪੱਧਰ 1590 ਫੁੱਟ ਹੈ, ਜੋ ਪਿਛਲੇ ਸਾਲ ਦੇ ਪੱਧਰ ਮੁਕਾਬਲੇ 8 ਫੁੱਟ ਘੱਟ ਹੈ। ਇਸਦੇ ਨਾਲ ਹੀ ਪੌਂਗ ਡੈਮ ਪਿਛਲੇ ਸਾਲ ਦੇ ਮੁਕਾਬਲੇ 30 ਫੁੱਟ ਅਤੇ ਰਣਜੀਤ ਸਾਗਰ ਡੈਮ ‘ਚ ਪਾਣੀ ਦਾ ਪੱਧਰ 34 ਫੁੱਟ ਘੱਟ ਹੈ। ਅਨੁਰਾਗ ਵਰਮਾ ਨੇ ਦੱਸਿਆ ਕਿ ਇਸ ਸਾਲ ਹੜ੍ਹ ਰੋਕਣ ਦੇ ਕੰਮ ਲਈ 252 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਕੀਤੇ ਜਾ ਰਹੇ ਹਨ ਜੋ ਕਿ ਪਿਛਲੇ ਦੋ ਸਾਲਾਂ ਦੇ ਮੁਕਾਬਲੇ ਕੀਤੇ ਔਸਤ ਕੰਮਾਂ ਦਾ ਲਗਭਗ ਡੇਢ ਗੁਣਾ ਬਣਦਾ ਹੈ |

ਮੁੱਖ ਸਕੱਤਰ (Anurag Verma) ਨੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦਿੱਤੇ ਹਨ ਕਿ ਉਹ ਆਪਣੇ ਸੰਬੰਧਿਤ ਜ਼ਿਲ੍ਹਿਆਂ ‘ਚ ਹੜ੍ਹ ਰੋਕੂ ਕੰਮਾਂ ਦਾ ਜਾਇਜ਼ਾ ਲੈਣ ਅਤੇ ਯਕੀਨੀ ਬਣਾਇਆ ਜਾਵੇ ਕਿ ਹੜ੍ਹ ਰੋਕੂ ਕੰਮ ਤਸੱਲੀਬਖ਼ਸ਼ ਚੱਲ ਰਹੇ ਹਨ | ਇਸਦੇ ਨਾਲ ਹੀ ਡਿਪਟੀ ਕਮਿਸ਼ਨਰਾਂ ਨੂੰ ਸੰਵੇਦਨਸ਼ੀਲ ਥਾਵਾਂ ਅਤੇ ਪਿੰਡ ਦੇ ਸੰਪਰਕ ‘ਚ ਰਹਿਣ ਲਈ ਕਿਹਾ ਹੈ |

ਮੁੱਖ ਸਕੱਤਰ ਨੇ ਸ਼ਹਿਰਾਂ ‘ਚ ਸੀਵਰੇਜ ਸਿਸਟਮ ਦੀ ਸਫਾਈ ਦੀ ਮੁੜ ਜਾਂਚ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਦਿੱਤੀ ਹੈ | ਇਸ ਦੌਰਾਨ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਪੰਜਾਬ ਦੇ ਜ਼ਿਲ੍ਹਿਆਂ ਕਰੀਬ 8.5 ਲੱਖ ਖਾਲੀ ਥੈਲੇ (EC bags) ਖਰੀਦੇ ਹਨ | ਇਨ੍ਹਾਂ ਥੈਲਿਆਂ ਨੂੰ ਸੰਵੇਦਨਸ਼ੀਲ ਥਾਵਾਂ ਵੰਡਿਆ ਜਾਵੇਗਾ |