Site icon TheUnmute.com

Heavy Rain: ਪੰਜਾਬ ‘ਚ ਮਾਨਸੂਨ ਦੀ ਦਸਤਕ, ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚਿਤਾਵਨੀ

Heavy Rain

ਚੰਡੀਗੜ੍ਹ, 01 ਜੁਲਾਈ 2024: ਮੌਸਮ ਵਿਭਾਗ ਦੇ ਮੁਤਾਬਕ ਪੰਜਾਬ ‘ਚ ਮਾਨਸੂਨ 2 ਤੋਂ 3 ਦਿਨਾਂ ਆਉਣ ਦੀ ਸੰਭਾਵਨਾ ਹੈ | ਪੰਜਾਬ ਦੇ ਕਿ ਇਲਾਕਿਆਂ ‘ਚ ਮੀਂਹ (Heavy Rain) ਪਿਆ ਅਤੇ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ ਹੈ | ਇਸਦੇ ਨਾਲ ਹੀ ਪਠਾਨਕੋਟ ਅਤੇ ਪਹਾੜੀ ਇਲਾਕਿਆਂ ‘ਚ ਮਾਨਸੂਨ ਸਰਗਰਮ ਹੋ ਗਿਆ ਹੈ |

ਇਸ ਦੌਰਾਨ ਮੌਸਮ ਵਿਭਾਗ ਨੇ ਪੰਜਾਬ ‘ਚ ਭਾਰੀ ਮੀਂਹ (Heavy Rain) ਦੀ ਚਿਤਾਵਨੀ ਜਾਰੀ ਕੀਤੀ ਹੈ ਅਤੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਤਾਪਮਾਨ 36 ਡਿਗਰੀ ਦੇ ਆਸ-ਪਾਸ ਰਹਿ ਸਕਦਾ ਹੈ | ਵਿਭਾਗ ਨੇ ਪੰਜਾਬ ਦੇ 9 ਜ਼ਿਲ੍ਹਿਆਂ ਰੂਪਨਗਰ, ਪਟਿਆਲਾ, ਐਸਏਐਸ ਨਗਰ, ਮਲੇਰਕੋਟਲਾ, ਪਠਾਨਕੋਟ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ‘ਚ ਮੀਂਹ ਦਾ ਔਰੇਂਜ ਅਲਰਟ ਜਾਰੀ ਕੀਤਾ ਹੈ, ਜਦਕਿ ਬਾਕੀ ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ |

Exit mobile version