ਦਿੱਲੀ, 21 ਜੁਲਾਈ 2026: ਅੱਜ ਸੰਸਦ ਦੇ ਮਾਨਸੂਨ ਸੈਸ਼ਨ ਦਾ ਦੂਜਾ ਦਿਨ ਹੈ, ਜਿਵੇਂ ਹੀ ਸੰਸਦ ਸਵੇਰੇ 11 ਵਜੇ ਸ਼ੁਰੂ ਹੋਈ, ਵਿਰੋਧੀ ਧਿਰ ਦੇ ਹੰਗਾਮੇ ਵਿਚਾਲੇ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ। ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਸੋਮਵਾਰ ਨੂੰ ਰਾਜ ਸਭਾ ‘ਚ ਨਿਯਮ 267 ਦੇ ਤਹਿਤ ਇੱਕ ਨੋਟਿਸ ਪੇਸ਼ ਕੀਤਾ, ਜਿਸ ‘ਚ ਮੰਗ ਕੀਤੀ ਗਈ ਕਿ ਸਦਨ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕੀਤੀ ਜਾਵੇ ਅਤੇ ਨੀਟ-ਯੂਜੀ ਪੇਪਰ ਲੀਕ ਦੇ ਦੋਸ਼ਾਂ, ਜਨਤਕ ਪ੍ਰੀਖਿਆ ਪ੍ਰਣਾਲੀ ਦੀ ਭਰੋਸੇਯੋਗਤਾ, ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਅਤੇ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਦੀ ਵਿਗੜਦੀ ਸਿਹਤ ਵਰਗੇ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇ।
ਵਿਦਿਆਰਥੀਆਂ ਦੀ ਆਵਾਜ਼ ਸੁਣੀ ਜਾਣੀ ਚਾਹੀਦੀ ਹੈ: ਮਲਿਕਾਰੁਜਨ ਖੜਗੇ
ਕਾਂਗਰਸ ਪ੍ਰਧਾਨ ਅਤੇ ਰਾਜ ਸਭਾ ‘ਚ ਵਿਰੋਧੀ ਧਿਰ ਦੇ ਆਗੂ ਮਲਿਕਾਰੁਜਨ ਖੜਗੇ ਨੇ ਨੀਟ ਪ੍ਰੀਖਿਆ ਅਤੇ ਪੇਪਰ ਲੀਕ ਦੇ ਮੁੱਦੇ ‘ਤੇ ਸਰਕਾਰ ‘ਤੇ ਹਮਲਾ ਬੋਲਿਆ। ਖੜਗੇ ਨੇ ਕਿਹਾ, “ਪੇਪਰ ਲੀਕ ਅਤੇ ਨੀਟ ਪ੍ਰੀਖਿਆ ਵਿਰੁੱਧ ਆਵਾਜ਼ ਉਠਾਉਣ ਵਾਲੇ ਵਿਦਿਆਰਥੀਆਂ ‘ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ ਹਨ। ਉਹ ਹਸਪਤਾਲਾਂ ‘ਚ ਹਨ। ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣੀਆਂ ਚਾਹੀਦੀਆਂ ਹਨ।” ਖੜਗੇ ਦੇ ਬਿਆਨ ਨੇ ਸਦਨ ‘ਚ ਹੰਗਾਮਾ ਮਚਾ ਦਿੱਤਾ। ਇਸ ਤੋਂ ਬਾਅਦ ਰਾਜ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।
ਪ੍ਰਿਯੰਕਾ ਗਾਂਧੀ ਵੱਲੋਂ ਸੀਜੇਪੀ ਪ੍ਰਦਰਸ਼ਨਕਾਰੀਆਂ ‘ਤੇ ਪੁਲਿਸ ਕਾਰਵਾਈ ਦੀ ਆਲੋਚਨਾ
ਕਾਂਗਰਸ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਮੰਗਲਵਾਰ ਨੂੰ ਰਾਜਧਾਨੀ ‘ਚ ਸੀਜੇਪੀ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਦਰਪੇਸ਼ ਸਮੱਸਿਆਵਾਂ ਸੁਭਾਵਿਕ ਹਨ ਅਤੇ ਉਨ੍ਹਾਂ ਦਾ ਭਵਿੱਖ ਖ਼ਤਰੇ ‘ਚ ਪਾਇਆ ਜਾ ਰਿਹਾ ਹੈ। ਸੰਸਦ ਕੰਪਲੈਕਸ ‘ਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਵਿਦਿਆਰਥੀ ਅਤੇ ਉਨ੍ਹਾਂ ਦੇ ਪਰਿਵਾਰ ਇੱਕ ਬਿਹਤਰ ਭਵਿੱਖ ਲਈ ਬਹੁਤ ਕੁਰਬਾਨੀਆਂ ਦਿੰਦੇ ਹਨ ਅਤੇ ਉਨ੍ਹਾਂ ਦੀ ਗੱਲ ਸੁਣੀ ਜਾਣੀ ਚਾਹੀਦੀ ਹੈ।
ਉਨ੍ਹਾਂ ਕਿਹਾ, “ਮੈਨੂੰ ਲੱਗਦਾ ਹੈ ਕਿ ਇਹ ਪੂਰੀ ਤਰ੍ਹਾਂ ਨਿੰਦਣਯੋਗ ਹੈ। ਅਸੀਂ ਸਾਰੇ ਜਾਣਦੇ ਹਾਂ ਕਿ ਇਹ ਸਮੱਸਿਆ ਕੀ ਹੈ। ਹਰ ਵਾਰ ਜਦੋਂ ਉਹ ਪੈਸੇ ਖਰਚ ਕਰਦੇ ਹਨ, ਤਾਂ ਉਨ੍ਹਾਂ ਦੇ ਮਾਪੇ ਉਨ੍ਹਾਂ ਲਈ ਕਰਜ਼ਾ ਲੈਂਦੇ ਹਨ। ਉਹ ਸੰਘਰਸ਼ ਕਰਦੇ ਹਨ, ਉਨ੍ਹਾਂ ਨੂੰ ਕੋਚਿੰਗ ਸੈਂਟਰਾਂ ‘ਚ ਜਾਣਾ ਪੈਂਦਾ ਹੈ, ਅਤੇ ਉਨ੍ਹਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਉਹ ਇੱਕ ਬਿਹਤਰ ਭਵਿੱਖ ਚਾਹੁੰਦੇ ਹਨ। ਉਹ ਉਸ ਭਵਿੱਖ ਲਈ ਉਮੀਦ ਦੇਖਦੇ ਹਨ, ਅਤੇ ਤੁਸੀਂ ਉਸ ਨੂੰ ਤਬਾਹ ਕਰ ਰਹੇ ਹੋ।”
Read More:ਪੇਪਰ ਲੀਕ ਮਾਮਲੇ ‘ਚ ਦੋਸ਼ੀਆਂ ਨੂੰ ਮਿਲੇਗੀ ਸਖ਼ਤ ਸਜ਼ਾ: ਪ੍ਰਧਾਨ ਮੰਤਰੀ ਮੋਦੀ




