ਚੰਡੀਗੜ੍ਹ 03 ਅਗਸਤ 2022: ਸੰਸਦ ਦੇ ਮੌਨਸੂਨ ਸੈਸ਼ਨ (Monsoon Session) ਦੇ ਅੱਜ 13ਵੇਂ ਦਿਨ ਦੀ ਕਾਰਵਾਈ ਦੌਰਾਨ ਵਿਰੋਧੀ ਧਿਰ ਨੇ ਮਹਿੰਗਾਈ ਦੇ ਮੁੱਦੇ ‘ਤੇ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕੀਤਾ ਹੈ। ਵਿਰੋਧੀ ਧਿਰ ਨੇ ਸਰਕਾਰ ‘ਤੇ ਚਰਚਾ ਤੋਂ ਭੱਜਣ ਦਾ ਦੋਸ਼ ਵੀ ਲਾਇਆ ਸੀ।
ਇਸਦੇ ਨਾਲ ਹੀ ਨੈਸ਼ਨਲ ਹੈਰਾਲਡ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਛਾਪੇਮਾਰੀ, ਮਹਿੰਗਾਈ ਅਤੇ ਜੀਐੱਸਟੀ ਸਮੇਤ ਕਈ ਮੁੱਦਿਆਂ ‘ਤੇ ਬੁੱਧਵਾਰ ਨੂੰ ਕਾਂਗਰਸ ਅਤੇ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਲੋਕ ਸਭਾ ਅਤੇ ਰਾਜ ਸਭਾ ‘ਚ ਇਕ ਵਾਰ ਫਿਰ ਹੰਗਾਮਾ ਕੀਤਾ। ਜਿਸ ਕਾਰਨ ਦੋਵਾਂ ਸਦਨਾਂ ਦੀ ਕਾਰਵਾਈ ‘ਚ ਕਈ ਵਾਰ ਵਿਘਨ ਪਿਆ । ਇਸਦੇ ਨਾਲ ਹੀ ਕਈ ਬਿੱਲਾਂ ‘ਤੇ ਚਰਚਾ ਅਤੇ ਵਿਰੋਧੀ ਧਿਰ ਦੇ ਹੰਗਾਮੇ ਤੋਂ ਬਾਅਦ ਸੰਸਦ ਦੇ ਦੋਵਾਂ ਸਦਨਾਂ ਦੀ ਕਾਰਵਾਈ ਵੀਰਵਾਰ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ।