July 5, 2024 12:41 am
Meteorological Department

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ‘ਚ ਮਾਨਸੂਨ ਦੀ ਬਾਰਿਸ਼ ਜਾਰੀ ਰਹੇਗੀ: ਮੌਸਮ ਵਿਭਾਗ

ਚੰਡੀਗੜ੍ਹ, 11 ਜੁਲਾਈ 2023: ਪੰਜਾਬ ਵਿਚ ਭਾਰੀ ਬਾਰਿਸ਼ (Rain) ਕਾਰਨ ਲਗਭਗ ਅੱਧੇ ਪੰਜਾਬ ’ਚ ਹੜ੍ਹਾਂ ਵਰਗੇ ਹਲਾਤ ਪੈਦਾ ਹੋ ਗਏ ਹਨ, ਇਸ ਦੌਰਾਨ ਮੌਸਮ ਵਿਭਾਗ ਦੇ ਵਿਗਿਆਨੀ ਅਜੈ ਕੁਮਾਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿਚ ਮਾਨਸੂਨ ਦੀ ਬਾਰਿਸ਼ਜਾਰੀ ਰਹੇਗੀ, ਪਰ ਪਿਛਲੇ 3 ਦਿਨਾਂ ਵਾਂਗ ਲਗਾਤਾਰ ਬਾਰਿਸ਼ ਨਹੀਂ ਪਵੇਗੀ, ਪਰ ਆਮ ਵਾਂਗ ਬਾਰਿਸ਼ ਪਵੇਗੀ। ਚੰਡੀਗੜ੍ਹ ਵਿਚ 8 ਜੁਲਾਈ ਨੂੰ 302 ਮਿਲੀਮੀਟਰ ਬਾਰਿਸ਼ ਰਿਕਾਰਡ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਦੇ 25% ਤੋਂ ਵੱਧ ਹਿੱਸਿਆਂ ਵਿਚ ਮਾਨਸੂਨ ਦੀ ਸਰਗਰਮੀ ਜਾਰੀ ਰਹੇਗੀ।

ਜਿਕਰਯੋਗ ਹੈ ਕਿ ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ, ਇਸਦੇ ਨਾਲ ਵੀ ਸਮਾਜ ਸੇਵੀ ਸੰਸਥਾਵਾਂ ਅਤੇ ਪ੍ਰਸ਼ਾਸਨ ਵੱਲੋਂ ਲਗਾਤਰ ਰਾਹਤ ਕਾਰਜ ਜਾਰੀ ਹਨ, ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਐੱਨ.ਡੀ.ਆਰ.ਐੱਫ ਅਤੇ ਐੱਸ ਡੀ.ਆਰ.ਐੱਫ ਦੀਆਂ ਟੀਮਾਂ ਤਾਇਨਾਤ ਕੀਤੀਆਂ ਹਨ |