ਮੂਸੇਵਾਲਾ ਦੇ ਪਿਓ ਬਲਕੌਰ ਸਿੰਘ ਨੇ ਨਵਜੰਮੇ ਬੱਚੇ ਨਾਲ ਸਬੰਧਤ ਸਾਰੇ ਦਸਤਾਵੇਜ਼ ਪੰਜਾਬ ਸਰਕਾਰ ਨੂੰ ਸੌਂਪੇ

Balkaur Singh

ਚੰਡੀਗੜ੍ਹ, 23 ਮਾਰਚ 2024: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਓ ਬਲਕੌਰ ਸਿੰਘ (Balkaur Singh) ਨੇ ਨਵਜੰਮੇ ਬੱਚੇ ਨਾਲ ਸਬੰਧਤ ਸਾਰੇ ਦਸਤਾਵੇਜ਼ ਪੰਜਾਬ ਸਰਕਾਰ ਨੂੰ ਸੌਂਪ ਦਿੱਤੇ ਹਨ। ਬਲਕੌਰ ਸਿੰਘ ਅਨੁਸਾਰ ਉਸ ਨੂੰ ਕੁਝ ਦਿਨ ਪਹਿਲਾਂ ਹੀ ਸਰਕਾਰੀ ਨੋਟਿਸ ਮਿਲਿਆ ਸੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਹੋਰ ਜਾਣਕਾਰੀ ਮੰਗੇਗੀ ਤਾਂ ਉਹ ਵੀ ਮੁਹੱਈਆ ਕਰਵਾ ਦਿੱਤੀ ਜਾਵੇਗੀ |

ਬਲਕੌਰ ਸਿੰਘ (Balkaur Singh) ਨੇ ਕਿਹਾ ਕਿ ਵਿਦੇਸ਼ਾਂ ਵਿੱਚ ਆਈ.ਵੀ.ਐਫ. ਟ੍ਰੀਟਮੈਂਟ ਵਿਦੇਸ਼ ‘ਵੀ ਹੋਇਆ ਅਤੇ ਬੱਚੇ ਦਾ ਜਨਮ ਪੰਜਾਬ ਵਿੱਚ ਹੀ ਹੋਇਆ। ਸਿੱਧੂ ਦੀ ਮਾਤਾ ਚਰਨ ਕੌਰ ਨੂੰ ਆਈ.ਵੀ.ਐਫ ਰਾਹੀਂ ਗਰਭਵਤੀ ਹੋਣ ਉਪਰੰਤ ਸਰਕਾਰੀ ਹਸਪਤਾਲ ਤੋਂ ਲੋੜੀਂਦਾ ਇਲਾਜ ਵੀ ਕਰਵਾਇਆ ਗਿਆ ਸੀ ।

ਮੂਸੇਵਾਲਾ ਦੀ ਮਾਤਾ ਨੇ 17 ਮਾਰਚ ਨੂੰ ਆਈਵੀਐਫ ਤਕਨੀਕ ਰਾਹੀਂ ਬੱਚੇ ਨੂੰ ਜਨਮ ਦਿੱਤਾ ਸੀ। ਕੇਂਦਰੀ ਸਿਹਤ ਮੰਤਰਾਲੇ ਨੇ ਇਸ ਸਬੰਧੀ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਰਿਪੋਰਟ ਮੰਗੀ ਹੈ। ਜਿਕਰਯੋਗ ਹੈ ਕਿ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪੰਜਾਬ ਦੇ ਸਿਹਤ ਸਕੱਤਰ ਨੂੰ ਭੇਜੇ ਪੱਤਰ ਵਿੱਚ ਅਸਿਸਟੇਡ ਰੀਪ੍ਰੋਡਕਟਿਵ ਟੈਕਨਾਲੋਜੀ ਐਕਟ ਦਾ ਹਵਾਲਾ ਦਿੱਤਾ ਗਿਆ ਸੀ। ਦੱਸਿਆ ਜਾਂਦਾ ਹੈ ਕਿ ਇਨ ਵਿਟਰੋ ਫਰਟੀਲਾਈਜੇਸ਼ਨ (ਆਈਵੀਐਫ) ਤਕਨੀਕ ਰਾਹੀਂ ਬੱਚਾ ਪੈਦਾ ਕਰਨ ਲਈ ਬੀਬੀ ਦੀ ਉਮਰ 21 ਤੋਂ 50 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ ਪਰ ਸਿੱਧੂ ਦੀ ਮਾਤਾ ਚਰਨ ਕੌਰ 58 ਸਾਲ ਦੀ ਉਮਰ ਵਿੱਚ ਇਸ ਤਕਨੀਕ ਰਾਹੀਂ ਗਰਭਵਤੀ ਹੋ ਗਈ ਅਤੇ ਬੱਚੇ ਨੂੰ ਜਨਮ ਦਿੱਤਾ |

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।