July 2, 2024 7:58 pm
ਹਰਜੋਤ ਸਿੰਘ ਬੈਂਸ

53 ਕੈਪਾਂ ‘ਚ 10 ਹਜ਼ਾਰ ਤੋ ਵੱਧ ਲੋਕਾਂ ਨੇ ਲਿਆ ਸੇਵਾਵਾਂ ਦਾ ਲਾਭ, ਹੱਲ ਹੋਈਆਂ ਸਮੱਸਿਆਵਾ: ਹਰਜੋਤ ਸਿੰਘ ਬੈਂਸ

ਸ੍ਰੀ ਅਨੰਦਪੁਰ ਸਾਹਿਬ 11 ਫਰਵਰੀ 2024: ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਘਰਾਂ ਦੇ ਨਜ਼ਦੀਕ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਮੁਹਿੰਮ ਤਹਿਤ ਲਗਾਏ ਗਏ ਕੈਂਪਾਂ ਵਿਚ ਲੋਕਾਂ ਨੂੰ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਹੁਣ ਤੱਕ ਵੱਖ ਵੱਖ ਸ਼ਹਿਰੀ ਤੇ ਪੇਂਡੂ ਖੇਤਰਾਂ ਵਿਚ ਲਗਾਏ ਲਗਭਗ 53 ਕੈਂਪਾਂ ਵਿੱਚ 10 ਹਜ਼ਾਰ ਤੋ ਵੱਧ ਲੋਕਾਂ ਨੇ ਲਾਭ ਪ੍ਰਾਪਤ ਕਰਨ ਲਈ ਅਰਜ਼ੀਆਂ ਤੇ ਫਾਰਮ ਭਰੇ ਹਨ, ਇਸ ਦੌਰਾਨ ਬਹੁਤ ਸਾਰੀਆਂ ਸਮੱਸਿਆਵਾ ਦਾ ਮੌਕੇ ਤੇ ਹੀ ਹੱਲ ਕੀਤਾ ਗਿਆ ਹੈ, ਬਕਾਇਆ ਸ਼ਿਕਾਇਤਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨੂੰ ਸਮਾਬੱਧ ਹੱਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਰਜੋਤ ਸਿੰਘ ਬੈਂਸ ਕੈਬਨਿਟ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਉਚੇਰੀ ਸਿੱਖਿਆ ਪੰਜਾਬ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਦੇ ਵਾਰਡ ਨੰ: 5,6,7 ਤੇ 8 ਵਿੱਚ ਲੋਕਾਂ ਦੀਆਂ ਸਮੱਸਿਆਵਾ ਹੱਲ ਕਰਨ ਮੌਕੇ ਕੀਤਾ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਹਸਪਤਾਲਾ ਵਿੱਚ ਹਰ ਸਹੂਲਤ ਉਪਲੱਬਧ ਕਰਵਾਈ ਗਈ ਹੈ, ਐਲਟ੍ਰਾਸਾਊਡ, ਐਕਸ-ਰੇ, ਦਵਾਈਆਂ ਆਦਿ ਦੀ ਸਹੂਲਤ ਆਮ ਨਾਗਰਿਕ ਨੂੰ ਮਿਲ ਰਹੀ ਹੈ, ਬਹੁਤ ਸਾਰੇ ਸਕੈਨ ਸੈਂਟਰ, ਲੈਬ, ਇੰਮਪੈਨਲਡ ਕੀਤੇ ਗਏ ਹਨ, ਸਰਕਾਰੀ ਹਸਪਤਾਲ ਵਿੱਚ ਹਰ ਤਰਾਂ ਦੀ ਦਵਾਈ ਮਿਲੇਗੀ ਜੇਕਰ ਦਵਾਈ ਉਪਲੱਬਧ ਨਹੀ ਹੋਵੇਗੀ ਤਾਂ ਮੋਜੂਦ ਡਾਕਟਰ ਆਪਣੇ ਪੱਧਰ ਤੇ ਦਵਾਈ ਦਾ ਪ੍ਰਬੰਧ ਕਰਨਗੇ, ਅਲਟ੍ਰਾਸਾਊਡ ਲਈ ਪ੍ਰਾਈਵੇਟ ਸਕੈਨ ਸੈਂਟਰ ਸਰਕਾਰੀ ਹਸਪਤਾਲ ਵੱਲੋਂ ਮਿਲੀ ਪਰਚੀ ਉਤੇ ਮਰੀਜ਼ ਦਾ ਅਲਟ੍ਰਾਸਾਊਡ ਕਰਨਗੇ, ਜਿਸ ਦੀ ਅਦਾਇਗੀ ਸੈਂਟਰ ਨੂੰ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਦੋਨੋ ਰੇਲਵੇ ਸਟੇਸ਼ਨਾ ਦੇ ਨਵੀਨੀਕਰਨ ਦਾ ਕੰਮ ਚੱਲ ਰਿਹਾ ਹੈ।

ਬੈਂਸ ਨੇ ਕਿਹਾ ਕਿ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੀ ਚਰਨ ਗੰਗਾ ਖੱਡ ਨੂੰ ਸੈਰਗਾਹ ਵੱਜੋਂ ਵਿਕਸਤ ਕਰਨਾ ਹੈ ਅਤੇ ਇਸ ਦੀਆਂ ਦੋਨੋਂ ਸਾਈਡਾਂ ਨੂੰ ਸਾਫ ਸੁਥਰਾ ਕਰਕੇ ਇੱਥੇ ਪੌਦੇ ਲਗਾਏ ਜਾਣਗੇ ਤੇ ਇਸ ਦਾ ਸੁੰਦਰੀਕਰਨ ਕੀਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਮਾਤਾ ਸ੍ਰੀ ਨੈਣਾ ਦੇਵੀ ਜੀ ਤੋ ਜੱਜਰ ਤੱਕ ਰੋਪਵੇਅ ਪ੍ਰੋਜੈਕਟ ਤੇ ਵੀ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਨੇ ਦੱਸਿਆ ਕਿ ਪੰਜ ਪਿਆਰਾ ਪਾਰਕ ਲੋਕਾਂ ਇੱਕ ਮਿਸਾਲ ਬਣ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਆਪ ਦੀ ਸਰਕਾਰ ਆਪ ਦੇ ਦੁਆਰ ਕੈਂਪਾਂ ਰਾਹੀ ਸਾਰੇ ਸਰਕਾਰੀ ਅਧਿਕਾਰੀ ਲੋਕਾਂ ਦੇ ਘਰਾਂ ਨੇੜੇ ਕੈਂਪਾਂ ਵਿਚ ਪਹੁੰਚ ਕਰ ਰਹੇ ਹਨ ਅਤੇ ਸਰਕਾਰੀ ਸੇਵਾਵਾ ਲੋਕਾਂ ਦੇ ਘਰਾਂ ਨੇੜੇ ਮੁਹੱਇਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਯੋਜਨਾ ਤਹਿਤ ਸਰਕਾਰਾ ਨੂੰ ਪਿੰਡ ਪੱਧਰ ਤੋ ਚਲਾਇਆ ਜਾ ਰਿਹਾ ਹੈ। ਜਿਕਰਯੋਗ ਹੈ ਕਿ ਕੈਬਨਿਟ ਮੰਤਰੀ ਹਰਜੋਤ ਬੈਂਸ ਹਰ ਕੈਂਪ ਵਿੱਚ ਸ਼ਿਰਕਤ ਕਰਕੇ ਖੁੱਦ ਲੋਕਾਂ ਦੀਆਂ ਮੁਸ਼ਕਿਲਾ ਸੁਣ ਕੇ ਹੱਲ ਕਰ ਰਹੇ ਹਨ ਤਾਂ ਜੋ ਕਿਸੇ ਵੀ ਨਾਗਰਿਕ ਨੂੰ ਕਿਸੇ ਵੀ ਤਰਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਹਰਜੀਤ ਸਿੰਘ ਜੀਤਾ ਪ੍ਰਧਾਨ ਨਗਰ ਕੋਂਸਲ, ਦੀਪਕ ਸੋਨੀ ਮੀਡੀਆ ਕੋਆਰਡੀਨੇਟਰ, ਜਗਜੀਤ ਸਿੰਘ ਜੱਗੀ ਬਲਾਕ ਪ੍ਰਧਾਨ, ਜਸਵੀਰ ਸਿੰਘ ਅਰੋੜਾ ਜਿਲ੍ਹਾ ਪ੍ਰਧਾਨ ਵਪਾਰ ਮੰਡਲ, ਇੰਦਰਜੀਤ ਸਿੰਘ ਅਰੋੜਾ ਪ੍ਰਧਾਨ ਵਪਾਰ ਮੰਡਲ, ਦੀਪਕ ਆਂਗਰਾ ਪ੍ਰਧਾਨ ਵਪਾਰ ਮੰਡਲ, ਹਰਤੇਗਵੀਰ ਤੇਗੀ ਸੀਨੀਅਰ ਲੀਡਰ, ਸੱਮੀ ਬਰਾਰੀ ਯੂਥ ਪ੍ਰਧਾਨ, ਪ੍ਰਵੀਨ ਕੋਸ਼ਲ ਕੋਸਲਰ, ਗੁਰਪ੍ਰੀਤ ਕੌਰ, ਦਲਜੀਤ ਸਿੰਘ ਕੈਂਥ, ਪਰਮਵੀਰ ਸਿੰਘ ਕੋਸਲਰ, ਹਰਬਖਸ਼ ਸਿੰਘ ਕਾਰਜ ਸਾਧਕ ਅਫਸਰ, ਪੱਮੀ, ਮਾਸਟਰ ਮੋਹਨ ਲਾਲ, ਅਭਿਜੀਤ ਐਲਕਸ,ਦਵਿੰਦਰ ਸਿੰਘ ਸਿੰਦੂ ਬਲਾਕ ਪ੍ਰਧਾਨ, ਇੰਦਰਜੀਤ ਕੋਸ਼ਲ, ਵਿਕਰਮ, ਪਰਮਵੀਰ ਸਿੰਘ, ਪ੍ਰਵੀਨ ਕੋਸ਼ਲ, ਊਸ਼ਾ ਰਾਣੀ, ਰਣਜੀਤ ਕੌਰ, ਹਰਪਾਲ ਕੌਰ ਤੇ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ।