Site icon TheUnmute.com

ਪੰਜਾਬ ‘ਚ ਬਣਾਏ ਜਾਣਗੇ 150 ਤੋਂ ਵੱਧ ਹੋਰ ਮੁਹੱਲਾ ਕਲੀਨਿਕ: ਡਾ. ਬਲਬੀਰ ਸਿੰਘ

Dr. Balbir Singh

ਚੰਡੀਗੜ੍ਹ 01, ਮਾਰਚ 2023: ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ (Dr. Balbir Singh) ਦਾ ਬਿਆਨ ਦਿੰਦਿਆਂ ਕਿਹਾ ਕਿ ਪੰਜਾਬ ‘ਚ 150 ਤੋਂ ਵੱਧ ਹੋਰ ਮੁਹੱਲਾ ਕਲੀਨਿਕ ਬਣਨ ਜਾ ਰਹੇ ਹਨ | ਇਸਦੇ ਨਾਲ ਕਮਿਊਨਟੀ ਹੈਲਥ ਸੈਂਟਰ, ਸਬ-ਡਿਵੀਜ਼ਨ ਹਸਪਤਾਲ, ਜ਼ਿਲ੍ਹਾ ਹਸਪਤਾਲਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ | ਹਸਪਤਾਲਾਂ ਵਿੱਚ ਡਾਕਟਰਾਂ ਅਤੇ ਹੋਰ ਮੁਲਾਜ਼ਮਾਂ ਦੀ ਭਰਤੀ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ | ਉੱਥੇ ਸਾਰੇ ਟੈਸਟ ਕੀਤੇ ਜਾਣਗੇ, ਕਿਸੇ ਨੂੰ ਬਾਹਰ ਜਾਣ ਦੀ ਲੋੜ ਨਹੀਂ ਪਵੇਗੀ |

ਕੈਂਸਰ ਹਸਪਤਾਲ ‘ਤੇ ਕਿਹਾ ਕਿ ਕੈਂਸਰ ਦੀ ਰੋਕਥਾਮ ਜ਼ਰੂਰੀ ਹੈ, ਉਸ ‘ਤੇ ਵੀ ਕੰਮ ਚੱਲ ਰਿਹਾ ਹੈ, ਪੰਜਾਬ ‘ਚ ਵੀ ਕੈਂਸਰ ਹਸਪਤਾਲ ਬਣ ਰਿਹਾ ਹੈ। ਅਜਨਾਲਾ ਦੀ ਘਟਨਾ ‘ਤੇ ਉਨ੍ਹਾਂ ਕਿਹਾ ਕਿ ਇਹ ਘਟਨਾ ਦੁਖਦਾਈ ਹੈ, ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ.ਜੀ.ਪੀ ਗੌਰਵ ਯਾਦਵ ਇਸ ‘ਤੇ ਨਜ਼ਰ ਰੱਖ ਰਹੇ ਹਨ। ਲੋਕਾਂ ਨੂੰ ਵਿਸ਼ਵਾਸ ਹੈ ਕਿ ਸਰਕਾਰ ਕੋਈ ਮੁਸ਼ਕਲ ਨਹੀਂ ਆਉਣ ਦੇਵੇਗੀ।

Exit mobile version