Indians Deported

ਅਮਰੀਕਾ ਤੋਂ ਡਿਪੋਰਟ ਹੋਏ 200 ਤੋਂ ਵੱਧ ਭਾਰਤੀ ਅੱਜ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚਣਗੇ

ਚੰਡੀਗੜ੍ਹ, 05 ਫਰਵਰੀ 2025: Indians Deported News: ਅਮਰੀਕਾ (America) ‘ਚ ਨਵੇਂ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸੱਤਾ ਸੰਭਾਲਦੇ ਕਈ ਵੱਡੇ ਫੈਸਲੇ ਲਏ ਹਨ | ਜਿਨ੍ਹਾਂ ‘ਚ ਅਮਰੀਕਾ ‘ਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਨਾਗਰਿਕਾਂ ਨੂੰ ਵਾਪਸ ਭੇਜਣਾ ਵੀ ਸ਼ਾਮਲ ਹੈ | ਦੱਸਿਆ ਜਾ ਰਿਹਾ ਹੈ ਕਿ ਕਰੀਬ 205 ਭਾਰਤੀ ਜੋ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ‘ਚ ਦਾਖਲ ਹੋਏ ਸਨ, ਅੱਜ ਭਾਰਤ ਪਹੁੰਚ ਰਹੇ ਹਨ।

ਜਾਣਕਾਰੀ ਮੁਤਾਬਕ ਅਮਰੀਕੀ ਫੌਜ ਦਾ ਜਹਾਜ਼ ਸੀ-17 ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇਗਾ। ਇਸ ‘ਚ 100 ਤੋਂ ਵੱਧ ਵਿਅਕਤੀਆਂ ਦੇ ਹੋਣ ਦੀ ਸੰਭਾਵਨਾ ਹੈ, ਜਿਨ੍ਹਾਂ ‘ਚੋਂ 33 ਦੇ ਕਰੀਬ ਹਰਿਆਣਾ ਦੇ ਹਨ। ਇਹ ਉਡਾਣ ਮੰਗਲਵਾਰ ਦੁਪਹਿਰ ਨੂੰ ਸੈਨ ਐਂਟੋਨੀਓ ਤੋਂ ਅੰਮ੍ਰਿਤਸਰ ਹਵਾਈ ਅੱਡੇ ਲਈ ਰਵਾਨਾ ਹੋਈ।

ਜਦੋਂ ਤੋਂ ਫਲਾਈਟ ਨੇ ਅਮਰੀਕਾ (America) ਤੋਂ ਉਡਾਣ ਭਰੀ ਹੈ, ਉਦੋਂ ਤੋਂ ਹੀ ਅੰਮ੍ਰਿਤਸਰ ਹਵਾਈ ਅੱਡੇ ‘ਤੇ ਗਤੀਵਿਧੀਆਂ ਵਧ ਗਈਆਂ ਹਨ। ਇਸਦੇ ਨਾਲ ਹੀ ਬੈਠਕਾਂ ਦਾ ਸਿਲਸਿਲਾ ਲਗਾਤਾਰ ਚੱਲ ਰਿਹਾ ਹੈ। ਅੰਮ੍ਰਿਤਸਰ ਹਵਾਈ ਅੱਡੇ ‘ਤੇ ਭਾਰਤੀ ਸੁਰੱਖਿਆ ਏਜੰਸੀਆਂ ਤਾਇਨਾਤ ਕਰ ਦਿੱਤੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਡਿਪੋਰਟ ਕੀਤੇ ਭਾਰਤੀਆਂ (Indians deported) ਨੂੰ ਹਿਰਾਸਤ ‘ਚ ਲੈਣ ਲਈ ਅਜੇ ਤੱਕ ਕੋਈ ਹੁਕਮ ਨਹੀਂ ਮਿਲਿਆ ਹੈ ਅਤੇ ਨਾ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਨਜ਼ਰਬੰਦੀ ਕੇਂਦਰ ਸਥਾਪਤ ਕੀਤਾ ਹੈ।

ਜਾਣਕਾਰੀ ਮੁਤਾਬਕ ਅਮਰੀਕਾ ਤੋਂ ਆਉਣ ਵਾਲੇ ਜਹਾਜ਼ ‘ਚ 11 ਚਾਲਕ ਦਲ ਦੇ ਮੈਂਬਰ ਅਤੇ 45 ਅਮਰੀਕੀ ਅਧਿਕਾਰੀ ਵੀ ਹੋਣਗੇ, ਜੋ 205 ਭਾਰਤੀਆਂ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਾਰਨ ਤੋਂ ਬਾਅਦ ਵਾਪਸ ਪਰਤਣਗੇ। ਅਮਰੀਕੀ ਜਹਾਜ਼ ‘ਚ ਆਉਣ ਵਾਲੇ ਸਾਰੇ ਲੋਕਾਂ ਦੇ ਦਸਤਾਵੇਜ਼ਾਂ ਦੀ ਜਾਂਚ ਅੰਮ੍ਰਿਤਸਰ ਹਵਾਈ ਅੱਡੇ ‘ਤੇ ਕੀਤੀ ਜਾਵੇਗੀ। ਇਨ੍ਹਾਂ ਲੋਕਾਂ ਦੇ ਪੂਰੇ ਪਿਛੋਕੜ, ਖਾਸ ਕਰਕੇ ਉਨ੍ਹਾਂ ਦੇ ਅਪਰਾਧਿਕ ਰਿਕਾਰਡ ਦੀ ਵੀ ਜਾਂਚ ਕੀਤੀ ਜਾਵੇਗੀ। ਜੇਕਰ ਕਿਸੇ ਦਾ ਅਪਰਾਧਿਕ ਰਿਕਾਰਡ ਪਾਇਆ ਜਾਂਦਾ ਹੈ, ਤਾਂ ਉਸਨੂੰ ਹਵਾਈ ਅੱਡੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਅਮਰੀਕਾ ਦੇ ਦੌਰੇ ‘ਤੇ ਆਏ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੇ ਕਿਹਾ ਕਿ ਅਸੀਂ ਅਮਰੀਕਾ ‘ਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਭਾਰਤੀ ਨਾਗਰਿਕਾਂ ਦੀ ਵਾਪਸੀ ਲਈ ਤਿਆਰ ਹਾਂ। ਵਿਦੇਸ਼ ਮੰਤਰੀ ਨੇ ਇਸ ਮੁੱਦੇ ‘ਤੇ ਭਾਰਤ ਦੇ ਸਟੈਂਡ ਨੂੰ ਇਕਸਾਰ ਅਤੇ ਸਿਧਾਂਤਕ ਦੱਸਿਆ ਹੈ |

Read More: US Tariff On Canada-Mexico: ਟੈਰਿਫ ਨੂੰ 30 ਦਿਨਾਂ ਲਈ ਕੀਤਾ ਗਿਆ ਮੁਅੱਤਲ

Scroll to Top