Khanuri border

ਖਨੌਰੀ ਬਾਰਡਰ ‘ਤੇ ਪੁਲਿਸ ਨਾਲ ਹੋਈ ਝੜੱਪ ‘ਚ 50 ਤੋਂ ਵੱਧ ਕਿਸਾਨ ਜ਼ਖਮੀ, ਇੱਕ ਨੌਜਵਾਨ ਦੀ ਮੌਤ

ਚੰਡੀਗੜ੍ਹ, 21 ਫਰਵਰੀ 2024: ਖਨੌਰੀ ਬਾਰਡਰ ‘ਤੇ ਕਿਸਾਨਾਂ ਅਤੇ ਹਰਿਆਣਾ ਪੁਲਿਸ ਵਿਚਾਲੇ ਝੜੱਪ ਕਾਰਨ ਮਾਹੌਲ ਤਣਾਅ ਪੂਰਨ ਬਣਿਆ ਹੋਇਆ ਹੈ । ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਭਜਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ। ਉਥੇ ਪਲਾਸਟਿਕ ਦੀਆਂ ਗੋਲੀਆਂ ਚਲਾਈਆਂ ਗਈਆਂ ਹਨ। ਇਸ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ।

 

ਮ੍ਰਿਤਕ ਕਿਸਾਨ ਦੀ ਪਛਾਣ ਬੱਲੋ ਪਿੰਡ ਦੇ 20 ਸਾਲਾ ਸ਼ੁੱਭਕਰਨ ਸਿੰਘ ਵਜੋਂ ਹੋਈ ਹੈ। ਨੌਜਵਾਨ ਸ਼ੁੱਭਕਰਨ ਸਿੰਘ ਕੋਲ ਸਿਰਫ਼ 3 ਏਕੜ ਜ਼ਮੀਨ ਸੀ। ਮ੍ਰਿਤਕ ਕਿਸਾਨ ਦੇ ਸਿਰ ‘ਤੇ ਸੱਟ ਦੇ ਨਿਸ਼ਾਨ ਪਾਏ ਗਏ ਹਨ। ਪਿਛਲੇ ਤਿੰਨ-ਚਾਰ ਦਿਨ ਪਹਿਲਾਂ ਕਿਸਾਨ ਅੰਦੋਲਨ ਵਿੱਚ ਖਨੌਰੀ ਪੰਜਾਬ ਹਰਿਆਣਾ ਬਾਰਡਰ ’ਤੇ ਗਿਆ ਸੀ। ਸ਼ੁਭਕਰਨ ਸਿੰਘ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਨੌਜਵਾਨ ਕਿਸਾਨ ਦੇ ਪਰਿਵਾਰਕ ਮੈਂਬਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਉਨ੍ਹਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇ। ਸ਼ੁੱਭਕਰਨ ਦੀ ਲਾਸ਼ ਨੂੰ ਰਾਜਿੰਦਰ ਮੈਡੀਕਲ ਕਾਲਜ ਅਤੇ ਹਸਪਤਾਲ ਪਟਿਆਲਾ ਲਿਆਂਦਾ ਗਿਆ ਹੈ। ਘਟਨਾ ਸਬੰਧੀ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦੇ ਦਿੱਤੀ ਗਈ ਹੈ।

ਖਨੌਰੀ ਬਾਰਡਰ ‘ਤੇ ਪੁਲਿਸ ਨਾਲ ਹੋਈ ਝੜੱਪ ‘ਚ 50 ਤੋਂ ਵੱਧ ਕਿਸਾਨਾਂ ਨੂੰ ਹਲਕੀਆਂ ਸੱਟਾਂ ਲੱਗੀਆਂ ਹਨ ਅਤੇ ਕੁਝ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਇੱਕ ਕਿਸਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜ਼ਖਮੀ ਕਿਸਾਨਾਂ ਨੂੰ ਐਂਬੂਲੈਂਸਾਂ ਦੀ ਮੱਦਦ ਨਾਲ ਖਨੌਰੀ ਅਤੇ ਪੰਜਾਬ ਦੇ ਹੋਰ ਹਸਪਤਾਲਾਂ ਵਿੱਚ ਲਿਜਾਇਆ ਜਾ ਰਿਹਾ ਹੈ।

Scroll to Top