Dussehra 2025

ਰਾਜ ਮਲਹੋਤਰਾ ਤੋਂ ਮੁਫ਼ਤ ਕੋਚਿੰਗ ਲੈਣ ਲਈ 500 ਤੋਂ ਵੱਧ ਵਿਦਿਆਰਥੀਆਂ ਨੇ ਲਿਆ ਦਾਖਲਾ: ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ, 20 ਅਗਸਤ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੀ.ਸੀ.ਐਸ. ਪ੍ਰੀਖਿਆ ਦੇ ਚਾਹਵਾਨ ਉਮੀਦਵਾਰਾਂ ਨੂੰ ਮੁਫ਼ਤ ਸਿੱਖਿਆ ਅਤੇ ਕੋਚਿੰਗ ਪ੍ਰਦਾਨ ਕਰਨ ਦੇ ਮਕਸਦ ਨਾਲ ਆਈ.ਏ.ਐਸ. ਸਟੱਡੀ ਗਰੁੱਪ ਦੇ ਰਾਜ ਮਲਹੋਤਰਾ ਨਾਲ ਸੰਪਰਕ ਕੀਤਾ | ਉਨ੍ਹਾਂ ਨੇ ਮਲਹੋਤਰਾ ਨੂੰ ਪੀ.ਸੀ.ਐਸ. ਪ੍ਰੀਖਿਆ ਦੇ ਚਾਹਵਾਨ ਉਮੀਦਵਾਰਾਂ ਨੂੰ ਮੁਫ਼ਤ ਕੋਚਿੰਗ ਪ੍ਰਦਾਨ ਕਰਨ ਲਈ ਪ੍ਰੇਰਿਤ ਕੀਤਾ ਹੈ।

ਆਈ.ਏ.ਐਸ. ਸਟੱਡੀ ਗਰੁੱਪ ਚੰਡੀਗੜ੍ਹ ਦੇ ਰਾਜ ਮਲਹੋਤਰਾ ਨੇ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਇਸ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਹੈ | ਉਹ ਪੀ.ਸੀ.ਐਸ. (ਕਾਰਜਕਾਰੀ) ਸ਼ੁਰੂਆਤੀ ਪ੍ਰੀਖਿਆ-2025 (ਜਨਰਲ ਸਟੱਡੀਜ਼ ਅਤੇ ਸੀ.ਐਸ.ਏ.ਟੀ.) ਦੀ ਤਿਆਰੀ ਲਈ ਪੰਜਾਬ ਦੇ ਸਾਰੇ ਚਾਹਵਾਨ ਉਮੀਦਵਾਰਾਂ ਨੂੰ ਮੁਫ਼ਤ ਕੋਚਿੰਗ ਦੇਣਗੇ। ਜਿਕਰਯੋਗ ਇਹ ਕਿ ਇਸ ਕੋਰਸ ਦੀ ਮਿਆਦ 45 ਦਿਨ ਦੀ ਹੋਵੇਗੀ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਦੋ ਦਿਨਾਂ ‘ਚ ਪੰਜਾਬ ਭਰ ਦੇ 500 ਤੋਂ ਵੱਧ ਵਿਦਿਆਰਥੀਆਂ ਨੇ ਪੀ.ਸੀ.ਐਸ. (ਕਾਰਜਕਾਰੀ) ਪ੍ਰੀਖਿਆ ਦੀ ਤਿਆਰੀ ਲਈ ਰਾਜ ਮਲਹੋਤਰਾ ਆਈ.ਏ.ਐਸ. ਸਟੱਡੀ ਗਰੁੱਪ, ਚੰਡੀਗੜ੍ਹ ‘ਚ ਦਾਖਲਾ ਲਿਆ ਹੈ। ਰਜਿਸਟ੍ਰੇਸ਼ਨ ਲਈ, ਵਿਦਿਆਰਥੀ 9814711661 ‘ਤੇ ਜੋ ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ ਦਾ ਨਾਅਰਾ ਲਿਖ ਕੇ ਵਟਸਐਪ ਮੈਸੇਜ ਭੇਜ ਸਕਦੇ ਹਨ। ਉਨ੍ਹਾਂ ਉਮੀਦਵਾਰਾਂ ਨੂੰ ਇਸ ਪਹਿਲਕਦਮੀ ‘ਚ ਸ਼ਾਮਲ ਹੋਣ ਅਤੇ ਆਪਣੀ ਕਿਸਮਤ ਬਦਲਣ ਲਈ ਪ੍ਰੇਰਿਤ ਕੀਤਾ।

ਕੁਲਤਾਰ ਸਿੰਘ ਸੰਧਵਾਂ ਦਾ ਕਹਿਣਾ ਹੈ ਕਿ ਇਹ ਸਿਰਫ਼ ਇੱਕ ਮੌਕਾ ਨਹੀਂ ਹੈ, ਸਗੋਂ ਚਾਹਵਾਨ ਉਮੀਦਵਾਰਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਇੱਕ ਯਾਤਰਾ ਦੀ ਸ਼ੁਰੂਆਤ ਹੈ। ਇਸ ਨਾਲ ਪੰਜਾਬ ਦੇ ਨੌਜਵਾਨਾਂ ਦੀ ਸਖ਼ਤ ਮਿਹਨਤ ਨੂੰ ਇੱਕ ਨਵੀਂ ਦਿਸ਼ਾ ਮਿਲੇਗੀ ਅਤੇ ਸਫਲਤਾ ਦੇ ਨਵੇਂ ਰਿਕਾਰਡ ਸਥਾਪਤ ਹੋਣਗੇ।

ਸਪੀਕਰ ਨੇ ਕਿਹਾ ਕਿ ਬਹੁਤ ਸਾਰੇ ਵਿਦਿਆਰਥੀ ਪ੍ਰਾਈਵੇਟ ਕੋਚਿੰਗ ਸੰਸਥਾਵਾਂ ਦੀਆਂ ਫੀਸਾਂ ਨਹੀਂ ਭਰ ਸਕਦੇ ਕਿਉਂਕਿ ਉਨ੍ਹਾਂ ਨੂੰ ਬਹੁਤ ਸਾਰੀਆਂ ਘਰੇਲੂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪੰਜਾਬ ਸਰਕਾਰ ਚਾਹੁੰਦੀ ਹੈ ਕਿ ਪੰਜਾਬ ਦਾ ਹਰ ਨੌਜਵਾਨ ਮਿਆਰੀ ਸਿੱਖਿਆ ਪ੍ਰਾਪਤ ਕਰੇ ਅਤੇ ਆਪਣੀ ਜ਼ਿੰਦਗੀ ‘ਚ ਸਫਲਤਾ ਹਾਸਲ ਕਰੇ ਜੋ ਮੁਫ਼ਤ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਦੇ ਨੌਜਵਾਨਾਂ ਦੇ ਸੁਪਨਿਆਂ ਨੂੰ ਸਾਕਾਰ ਕਰਕੇ ਉਨ੍ਹਾਂ ਨੂੰ ਨਵੀਆਂ ਬੁਲੰਦੀਆਂ ‘ਤੇ ਪਹੁੰਚਾਏਗਾ।

Read More: ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਹਰਿਮੰਦਰ ਸਾਹਿਬ ਨੂੰ ਬੰ.ਬ ਨਾਲ ਉਡਾਉਣ ਦੀ ਧਮਕੀ ਦੀ ਕੀਤੀ ਸਖ਼ਤ ਨਿੰਦਾ

Scroll to Top