ਫਾਜ਼ਿਲਕਾ ਦੀਆਂ ਮੰਡੀਆਂ ‘ਚ ਬੀਤੀ ਸ਼ਾਮ ਤੱਕ 99 ਫੀਸਦੀ ਤੋਂ ਵੱਧ ਕਣਕ ਦੀ ਹੋਈ ਖਰੀਦ: ਡਿਪਟੀ ਕਮਿਸ਼ਨਰ

Fazilka

ਫਾਜ਼ਿਲਕਾ 8 ਮਈ 2024: ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਸ਼ਾਮ ਤੱਕ ਫਾਜ਼ਿਲਕਾ (Fazilka) ਦੀਆਂ ਮੰਡੀਆਂ ਵਿਚ 7,44,629 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਜਿਸ ਵਿਚੋਂ 7,41,037 ਮੀਟ੍ਰਿਕ ਕਣਕ ਦੀ ਖਰੀਦ ਵੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਆਮਦ ਕਣਕ ਦੀ 99 ਫੀਸਦੀ ਤੋਂ ਵੱਧ ਖਰੀਦ ਹੋ ਚੁੱਕੀ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਨਿਸਚਿਤ ਸਮੇਂ ਅੰਦਰ ਹੀ ਫਸਲ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 1589 ਕਰੋੜ ਤੋਂ ਵੱਧ ਦੀ ਰਕਮ ਕਿਸਾਨਾਂ ਦੇ ਖਾਤਿਆਂ ਵਿਚ ਪਾਈ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ (Fazilka) ਨੇ ਕਿਹਾ ਕਿ ਲਿਫਟਿੰਗ ਦੇ ਕੰਮ ਦੀ ਪ੍ਰਕਿਰਿਆ ਵਿਚ ਹੋਰ ਤੇਜ਼ੀ ਲਿਆਉਣ ਸਬੰਧੀ ਵੀ ਸਬੰਧਤ ਅਧਿਕਾਰੀਆਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਸਖਤ ਹਦਾਇਤਾਂ ਵੀ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲਿਫਟਿੰਗ ਦੀ ਪ੍ਰਕਿਰਿਆ ਵਿੱਚ ਪਹਿਲਾ ਨਾਲੋਂ ਕਾਫੀ ਤੇਜ਼ੀ ਆਈ ਹੈ।

ਉਨ੍ਹਾਂ ਦੱਸਿਆ ਕਿ ਬੀਤੇ ਦਿਨੀ 4,92,983 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵੱਲੋਂ 2,13,941 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 1,98,477 ਮੀਟ੍ਰਿਕ ਟਨ, ਪਨਸਪ ਵੱਲੋਂ 1,86,892 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਉਸ ਵੱਲੋਂ 1,14,533 ਮੀਟ੍ਰਿਕ ਟਨ, ਐਫ.ਸੀ. ਆਈ ਵੱਲੋਂ 4138 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 23,057 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿਸਾਨਾਂ ਨੂੰ ਕਣਕ ਦੀ ਖਰੀਦ ਸੀਜ਼ਨ ਦੌਰਾਨ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਕਿਸਾਨਾਂ ਦੀ ਆਮਦ ਹੁੰਦਿਆਂ ਹੀ ਨਾਲ ਦੀ ਨਾਲ ਫਸਲ ਦੀ ਖਰੀਦ ਕੀਤੀ ਗਈ ਹੈ |

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।