Site icon TheUnmute.com

ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਪੰਜਾਬੀਆਂ ਨੇ ਦਿੱਤੀਆਂ ਸਭ ਤੋਂ ਵੱਧ ਕੁਰਬਾਨੀਆਂ: ਚੰਨੀ

Punjab

ਚੰਡੀਗੜ੍ਹ 26 ਜਨਵਰੀ 2022: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੇਸ਼ ਦੇ 73ਵੇਂ ਗਣਤੰਤਰ ਦਿਵਸ (73rd Republic Day) ਮੌਕੇ ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਝੰਡਾ ਲਹਿਰਾਇਆ। ਇਸ ਮੌਕੇ ਮੁੱਖ ਮੰਤਰੀ ਨੇ ਗਣਤੰਤਰ ਦਿਵਸ (73rd Republic Day) ਦੀ ਵਧਾਈ ਦਿੰਦਿਆਂ ਕਿਹਾ ਕਿ ਚਾਹੇ ਦੇਸ਼ ਦੀ ਆਜ਼ਾਦੀ ਦਾ ਸਵਾਲ ਹੋਵੇ ਜਾਂ ਦੇਸ਼ ਦੇ ਲੋਕਾਂ ਦਾ ਪੇਟ ਭਰਨ ਦਾ ਸਵਾਲ ਹੋਵੇ, ਪੰਜਾਬ (Punjab) ਨੇ ਹਮੇਸ਼ਾ ਅੱਗੇ ਆ ਕੇ ਵਡਮੁੱਲਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਹੁਣ ਵੀ ਬਾਹਰੀ ਤਾਕਤਾਂ ਤੋਂ ਦੇਸ਼ ਦੀ ਸੁਰੱਖਿਆ ਵਿਚ ਪੰਜਾਬੀਆਂ ਦਾ ਸਭ ਤੋਂ ਵੱਧ ਯੋਗਦਾਨ ਹੈ।

ਉਨ੍ਹਾਂ ਦੇਸ਼ ਦੀ ਆਜ਼ਾਦੀ ਲਈ ਜੂਝਣ ਵਾਲੇ ਗਦਰੀ ਅਤੇ ਬੱਬਰ ਲਹਿਰ ਦੇ ਯੋਧਿਆਂ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਸੁਪਨਾ ਸੀ ਕਿ ਆਜ਼ਾਦ ਭਾਰਤ ਵਿੱਚ ਗਰੀਬੀ, ਅਨਪੜ੍ਹਤਾ, ਜਾਤੀ ਭੇਦਭਾਵ, ਬੇਰੁਜ਼ਗਾਰੀ, ਸਮਾਜਿਕ ਅਸਮਾਨਤਾ, ਆਰਥਿਕ ਅਸਮਾਨਤਾ ਲਈ ਕੋਈ ਥਾਂ ਨਹੀਂ ਹੋਵੇਗੀ। ਜਦੋਂ ਦੇਸ਼ ਆਜ਼ਾਦ ਹੋਇਆ ਤਾਂ ਪੰਜਾਬ ਨੂੰ ਸਭ ਤੋਂ ਵੱਧ ਨੁਕਸਾਨ ਉਠਾਉਣਾ ਪਿਆ। ਪਰ ਫਿਰ ਵੀ ਪੰਜਾਬ ਨੇ ਦੇਸ਼ ਦੀ ਤਰੱਕੀ ਵਿੱਚ ਵੱਡਾ ਯੋਗਦਾਨ ਪਾਇਆ ਹੈ।

Exit mobile version