ਚੰਡੀਗੜ੍ਹ, 20 ਜੂਨ 2023: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਜਾਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਖ ਗੁਰਦੁਆਰਾ (ਸੋਧ) ਬਿੱਲ 2023 ‘ਤੇ ਮਤਾ ਪੇਸ਼ ਕੀਤਾ ਹੈ | ਮੁੱਖ ਮੰਤਰੀ ਨੇ ਕਿਹਾ ਹੈ ਕਿ ਸਰਬ ਸਾਂਝੀ ਪਵਿੱਤਰ ਗੁਰਬਾਣੀ ਦਾ ਪ੍ਰਚਾਰ-ਪ੍ਰਸਾਰ ਦੁਨੀਆ ਦੇ ਕੋਨੇ ਕੋਨੇ ਤੱਕ ਹੋਵੇ | ਉਨ੍ਹਾਂ ਕਿਹਾ ਕਿ ਪਵਿੱਤਰ ਗੁਰਬਾਣੀ ਪ੍ਰਸਾਰਣ ਸਭ ਲਈ ਮੁਫ਼ਤ ਹੋਵੇ, ਉਨ੍ਹਾਂ ਕਿਹਾ ਗੁਰਬਾਣੀ ਦਾ ਪ੍ਰਸਾਰਣ ਸਾਰੇ ਚੈੱਨਲਾਂ ‘ਤੇ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਗੁਰਬਾਣੀ ਤੋਂ ਅੱਧਾ ਘੰਟਾਂ ਪਹਿਲਾਂ ਅਤੇ ਗੁਰਬਾਣੀ ਤੋਂ ਅੱਧਾ ਘੰਟਾਂ ਬਾਅਦ ਕੋਈ ਐਡ ਜਾਂ ਇਸ਼ਤਿਹਾਰ ਨਹੀਂ ਆਵੇਗਾ |
ਨਵੰਬਰ 23, 2024 9:26 ਪੂਃ ਦੁਃ