ਐੱਸ.ਏ.ਐੱਸ. ਨਗਰ, 11 ਨਵੰਬਰ 2023: ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏ.ਆਈ.ਐਮ.ਐਸ. ਮੋਹਾਲੀ) ਅਤੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ (ਟਾਟਾ ਮੈਮੋਰੀਅਲ ਸੈਂਟਰ) ਨਿਊ ਚੰਡੀਗੜ੍ਹ ਨੇ ਅਕਾਦਮਿਕ ਅਤੇ ਖੋਜ ਸਹਿਯੋਗ ਲਈ ਕਲ੍ਹ ਇੱਕ ਸਮਝੌਤਾ ਪੱਤਰ (ਐਮ ਓ ਯੂ) ਤੇ ਸਹਿਮਤੀ ਨੂੰ ਰਸਮੀ ਰੂਪ ਦਿੱਤਾ ਗਿਆ।
ਵੇਰਵਿਆਂ ਦਾ ਖੁਲਾਸਾ ਕਰਦੇ ਹੋਏ, ਡਾ. ਭਵਨੀਤ ਭਾਰਤੀ, ਡਾਇਰੈਕਟਰ ਪ੍ਰਿੰਸੀਪਲ, ਏ ਆਈ ਐਮ ਐਸ ਮੋਹਾਲੀ ਨੇ ਕਿਹਾ ਕਿ ਇਹ ਅਸਲ ਵਿੱਚ ਅਕਾਦਮਿਕ ਅਤੇ ਖੋਜ ਯਤਨਾਂ ਵਿੱਚ ਸਾਂਝੀਆਂ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰਨ, ਸਹਿਯੋਗ ਦੇਣ ਲਈ ਇੱਕ ਮਜ਼ਬੂਤ ਢਾਂਚਾ ਸਥਾਪਤ ਕਰੇਗਾ। ਉਨ੍ਹਾਂ ਨੇ ਅੱਗੇ ਕਿਹਾ ਕਿ ਐਮ ਓ ਯੂ ਵਿੱਚ ਸਹਿਯੋਗ ਦੇ ਖਾਸ ਖੇਤਰਾਂ ਜਿਵੇਂ ਕਿ ਫੈਕਲਟੀ ਐਕਸਚੇਂਜ ਪ੍ਰੋਗਰਾਮ, ਸਾਂਝੇ ਖੋਜ ਪ੍ਰੋਜੈਕਟ, ਸਰੋਤ ਸਾਂਝੇ ਕਰਨ ਅਤੇ ਸਹਿਯੋਗੀ ਪ੍ਰਕਾਸ਼ਨਾਂ ਨੂੰ ਦਰਸਾਇਆ ਗਿਆ ਹੈ।
ਡਾਇਰੈਕਟਰ ਪ੍ਰਿੰਸੀਪਲ ਨੇ ਅੱਗੇ ਕਿਹਾ ਕਿ ਇਹ ਸਮਝੌਤਾ ਟੀਚਿਆਂ ਦੀ ਸਪਸ਼ਟਤਾ ਅਤੇ ਇਕਸਾਰਤਾ ਨੂੰ ਯਕੀਨੀ ਬਣਾਉਂਦੇ ਹੋਏ ਹਰੇਕ ਧਿਰ ਦੀਆਂ ਭੂਮਿਕਾਵਾਂ, ਜ਼ਿੰਮੇਵਾਰੀਆਂ ਅਤੇ ਯੋਗਦਾਨ ਨੂੰ ਵੀ ਪਰਿਭਾਸ਼ਿਤ ਕਰੇਗਾ। ਉਨ੍ਹਾਂ ਅੱਗੇ ਕਿਹਾ “ਪ੍ਰਮੁੱਖ ਤੌਰ ‘ਤੇ, ਐਮ ਓ ਯੂ ਅਕਾਦਮਿਕ ਅਤੇ ਖੋਜ ਕਾਰਜਾਂ ਨੂੰ ਅੱਗੇ ਵਧਾਉਣ ਲਈ ਗਿਆਨ, ਸਰੋਤਾਂ ਅਤੇ ਮੁਹਾਰਤ ਦੇ ਆਦਾਨ-ਪ੍ਰਦਾਨ ਦੀ ਸਹੂਲਤ, ਆਪਸੀ ਵਿਕਾਸ ਲਈ ਇੱਕ ਨੀਂਹ ਵਜੋਂ ਕੰਮ ਕਰੇਗਾ।”