ਚੰਡੀਗੜ੍ਹ, 06 ਸਤੰਬਰ 2025: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੇ ਐਲਾਨ ਕੀਤਾ ਹੈ ਕਿ ਹੜ੍ਹਾਂ ‘ਚ ਆਪਣੀ ਜਾਨ ਗੁਆਉਣ ਵਾਲੇ ਹਰ ਪਰਿਵਾਰ ਦੇ ਇੱਕ ਮੈਂਬਰ ਨੂੰ ਐਲਪੀਯੂ ਯੂਨੀਵਰਸਿਟੀ ‘ਚ ਸਥਾਈ ਨੌਕਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਕੋਈ ਰਸਮੀ ਐਲਾਨ ਨਹੀਂ ਹੈ, ਸਗੋਂ ਉਨ੍ਹਾਂ ਪਰਿਵਾਰਾਂ ਲਈ ਜ਼ਿੰਦਗੀ ਦੀ ਇੱਕ ਨਵੀਂ ਸ਼ੁਰੂਆਤ ਦਾ ਵਾਅਦਾ ਹੈ।
ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੇ ਪੰਜਾਬ ‘ਚ ਆਏ ਹੜ੍ਹਾਂ ਨੇ ਕਈ ਪਰਿਵਾਰਾਂ ਦੀ ਜ਼ਿੰਦਗੀ ਬਰਬਾਦ ਕਰ ਦਿੱਤੀ। ਇਸ ਤ੍ਰਾਸਦੀ ‘ਚ ਕਿਸੇ ਨੇ ਆਪਣਾ ਪੁੱਤਰ ਗਵਾ ਦਿੱਤਾ, ਕਿਸੇ ਨੇ ਪਿਤਾ, ਤਾਂ ਕਿਸੇ ਨੇ ਘਰ ਦਾ ਇੱਕੋ ਸਹਾਰਾ ਗੁਆ ਦਿੱਤਾ।
ਸੰਸਦ ਮੈਂਬਰ ਅਸ਼ੋਕ ਮਿੱਤਲ ਨੇ ਕਿਹਾ ਕਿ ਇਹ 43 ਜਾਨਾਂ ਸਿਰਫ਼ ਅੰਕੜੇ ਨਹੀਂ ਹਨ, ਇਹ ਇਸ ਦੁਖਾਂਤ ਦੇ ਸ਼ਹੀਦ ਹਨ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਅਜਿਹਾ ਸੂਬਾ ਹੈ ਜੋ ਦੇਸ਼ ਦੇ ਹਰ ਸੰਕਟ ‘ਚ ਹਮੇਸ਼ਾ ਸਭ ਤੋਂ ਪਹਿਲਾਂ ਖੜ੍ਹਾ ਹੁੰਦਾ ਹੈ। ਅੱਜ ਜਦੋਂ ਪੰਜਾਬ ਖੁਦ ਸੰਕਟ ‘ਚ ਹੈ, ਤਾਂ ਸਾਨੂੰ ਵੀ ਇੱਥੋਂ ਦੇ ਲੋਕਾਂ ਨਾਲ ਉਸੇ ਤਰ੍ਹਾਂ ਹੀ ਇਕਜੁੱਟ ਹੋ ਕੇ ਖੜਨਾ ਚਾਹੀਦਾ ਹੈ |
ਉਨ੍ਹਾਂ ਨੇ ਮੁੱਖ ਮੰਤਰੀ ਰਾਹਤ ਫੰਡ ‘ਚ 20 ਲੱਖ ਰੁਪਏ ਦਾ ਯੋਗਦਾਨ ਪਾ ਕੇ ਪੰਜਾਬ ਸਰਕਾਰ ਨੂੰ ਆਪਣਾ ਸਮਰਥਨ ਵੀ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਰਾਹਤ ਅਤੇ ਬਚਾਅ ਕਾਰਜਾਂ ਦੀ ਦਿਲੋਂ ਪ੍ਰਸ਼ੰਸਾ ਕੀਤੀ ਹੈ , ਖਾਸ ਕਰਕੇ 196 ਰਾਹਤ ਕੈਂਪ ਸਥਾਪਤ ਕਰਨ ਅਤੇ 20,000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਕੱਢਣ ਲਈ ਚੁੱਕੇ ਕਦਮਾਂ ਦੀ ਸਰਾਹਨਾ ਕੀਤੀ ਹੈ, ਮਿੱਤਲ ਨੇ ਸਪੱਸ਼ਟ ਕੀਤਾ ਹੈ ਕਿ ਐਲਪੀਯੂ ਟੀਮ ਖੁਦ ਹਰ ਪਰਿਵਾਰ ਨਾਲ ਸੰਪਰਕ ਕਰੇਗੀ, ਪਰ ਜਿਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ, ਉਨ੍ਹਾਂ ਨੂੰ ਖੁਦ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਤੁਰੰਤ ਮੱਦਦ ਮੁਹੱਈਆ ਕਰਵਾਈ ਜਾ ਸਕੇ।
Read More: Punjab Flood: ਲੁਧਿਆਣਾ ਦੇ ਸਸਰਾਲੀ ਪਿੰਡ ‘ਚ ਧੁੱਸੀ ਬੰਨ੍ਹ ‘ਚ ਪਿਆ ਪਾੜ