ਚੰਡੀਗੜ੍ਹ, 28 ਦਸੰਬਰ 2024: ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਨਿਗਮ ਬੋਧ ਘਾਟ ‘ਤੇ ਅੰਤਿਮ ਸਸਕਾਰ ਕੀਤਾ ਗਿਆ | ਇਸ ਮੌਕੇ ਦੇਸ਼ ਦੀ ਰਾਸ਼ਟਰਪਤੀ ਮੁਰਮੂ ਸਮੇਤ ਦੇਸ਼ ਦੇ ਸਮੇਤ ਵੱਖ-ਵੱਖ ਸਿਆਸਤਦਾਨਾਂ ਅਤੇ ਹੋਰ ਸਖ਼ਸ਼ੀਅਤਾਂ ਨੇ ਸ਼ਰਧਾਂਜਲੀ ਭੇਂਟ ਕੀਤੀ ਹੈ | ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ (Charanjit Singh Channi) ਡਾ. ਮਨਮੋਹਨ ਸਿੰਘ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਏ |
ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਦਾਰ ਡਾ. ਮਨਮੋਹਨ ਸਿੰਘ ਉੱਘੀ ਸਖ਼ਸ਼ੀਅਤ ਸੀ | ਡਾ. ਮਨਮੋਹਨ ਸਿੰਘ ਨੇ ਦੇਸ਼ ਦੀ ਤਰੱਕੀ ‘ਚ ਅਹਿਮ ਯੋਗਦਾਨ ਦਿੱਤਾ ਹੈ | ਉਨ੍ਹਾਂ ਕਿਹਾ ਪੰਜਾਬੀਆਂ ਨੂੰ ਮਾਣ ਹੈ ਕਿ ਕਿ ਮਨਮੋਹਨ ਸਿੰਘ ਪੰਜਾਬ ਤੋਂ ਸਨ|
ਚਰਨਜੀਤ ਸਿੰਘ ਚੰਨੀ (MP Charanjit Singh Channi) ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਰਕਾਰ ਡਾ. ਮਨਮੋਹਨ ਸਿੰਘ ਨੂੰ ਭਾਰਤ ਰਤਨ ਸਨਮਾਨ ਦੇਵੇ | ਇਸਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਬੇਨਤੀ ਕੀਤੀ ਹੈ ਕਿ ਡਾ. ਮਨਮੋਹਨ ਸਿੰਘ ਨੂੰ ਕੌਮੀ ਰਤਨ ਦਾ ਖਿਤਾਬ ਦਿੱਤਾ ਜਾਵੇ |
ਉਨ੍ਹਾਂ ਨੇ ਡਾ. ਮਨਮੋਹਨ ਸਿੰਘ ਦੇ ਸਨਮਾਨ ਲਈ ਯਾਦਗਾਰ ਬਾਰੇ ਕਿਹਾ ਕਿ ਉਨ੍ਹਾਂ ਨੂੰ ਬਣਦਾ ਸਨਮਾਨ ਦਿੱਤਾ ਜਾਣਾ ਚਾਹੀਦਾ ਹੈ, ਇਸ ਮੁੱਦੇ ‘ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ | ਜਿਵੇਂ ਅਟਲ ਬਿਹਾਰੀ ਬਾਜਪਾਈ ਲਈ ਸਥਾਨ ਦਿੱਤਾ ਅਤੇ ਹੋਰ ਸਖ਼ਸ਼ੀਅਤਾਂ ਨੂੰ ਜਗ੍ਹਾ ਦਿੱਤੀ ਗਈ ਉਸੇ ਤਰ੍ਹਾਂ ਡਾ. ਮਨਮੋਹਨ ਸਿੰਘ ਲਈ ਖਾਸ ਸਥਾਨ ਬਣਾਇਆ ਜਾਵੇ |